ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਫ਼ਰੀਦਕੋਟ, ਇੱਥੋਂ ਦੇ ਸੁੰਦਰ ਨਗਰ ਵਿੱਚ 8 ਅਕਤੂਬਰ ਨੂੰ ਔਰਤ ਅਤੇ ਉਸ ਦੇ ਦੋ ਨਾਬਾਲਗ਼ ਬੱਚਿਆਂ ਦੇ ਕਤਲ ਦੀ ਗੁੱਥੀ ਸਿਟੀ ਪੁਲੀਸ ਨੇ ਸੁਲਝਾ ਲਈ ਹੈ। ਪੁਲੀਸ ਅਨੁਸਾਰ ਇਸ ਮਾਮਲੇ ਦਾ ਦੋਸ਼ੀ, ਮ੍ਰਿਤਕਾ ਦਾ ਪਤੀ ਹੀ ਹੈ। ਮੁੱਖ ਥਾਣਾ ਅਫ਼ਸਰ ਇਕਬਾਲ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮ੍ਰਿਤਕਾ ਪੂਜਾ ਦੇ ਭਰਾ ਰਵੀ ਕੁਮਾਰ ਨੇ ਸਿਟੀ ਪੁਲੀਸ ਨੂੰ ਇਤਲਾਹ ਦਿੱਤੀ ਕਿ ਉਸ ਦੀ ਭੈਣ ਪੂਜਾ (26), ਨਾਬਾਲਗ਼ ਭਾਣਜੀ ਸੈਨਮ (7) ਤੇ ਭਾਣਜੇ ਮਾਨਕ (5) ਦਾ ਕਤਲ ਉਸ ਦੇ ਜੀਜੇ ਧਰਮਿੰਦਰ ਕੁਮਾਰ ਨੇ ਸਾਜ਼ਿਸ਼ ਤਹਿਤ ਕੀਤਾ ਹੈ। ਇਸ ’ਤੇ ਸਿਟੀ ਪੁਲੀਸ ਨੇ ਆਈਪੀਸੀ ਦੀ ਧਾਰਾ 302 ...
Read Moreਪੰਚਕੂਲਾ, ਸਕੇਤੜੀ-ਚੰਡੀਗੜ੍ਹ ਸੜਕ ’ਤੇ ਅੱਜ ਸਵੇਰੇ ਇਕ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਨੌਜਵਾਨ ਦਾ ਨਾਂ ਸੁਰਜੀਤ ਦੱਸਿਆ ਗਿਆ ਹੈ ਜਿਸ ਦੀ ਉਮਰ 23 ਸਾਲ ਦੇ ਕਰੀਬ ਸੀ। ਉਹ ਮੋਟਰਸਾਈਕਲ ’ਤੇ ਜਾ ਰਿਹਾ ਸੀ। ਸੁਰਜੀਤ ਮੂਲ ਰੂਪ ਵਿੱਚ ਕੁਰੂਕਸ਼ੇਤਰ ਦਾ ਰਹਿਣ ਵਾਲਾ ਸੀ ਤੇ ਫਿਲਹਾਲ ਚੰਡੀਗੜ੍ਹ ਰਹਿੰਦਾ ਸੀ। ਸੂਚਨਾ ਮਿਲਣ ’ਤੇ ਮਾਤਾ ਮਨਸਾ ਦੇਵੀ ਪੁਲੀਸ ਸਟੇਸ਼ਨ ਅਤੇ ਸਕੇਤੜੀ ਪੁਲੀਸ ਚੌਕੀ ਦੀ ਟੀਮ ਮੌਕੇ ’ਤੇ ਪਹੁੰਚੀ। ਇਸ ਦੌਰਾਨ ਪੁਲੀਸ ਦੀ ਫੌਰੈਂਸਿਕ ਟੀਮ ਨੇ ਮੌਕੇ ’ਤੇ ਜਾ ਕੇ ਲਾਸ਼ ਦੇ ਨਮੂਨੇ ਲਏ। ਪੁਲੀਸ ...
Read Moreਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਸਿੰਡੀਕੇਟ ਦੀ ਮੀਟਿੰਗ ਵਿੱਚ ਅੱਜ ਸਿੰਡੀਕੇਟ ਨੇ ਪੀਯੂ ਕੈਂਪਸ ਵਿੱਚ ਸੈਮੀਨਾਰ ਅਤੇ ਕਾਨਫਰੰਸਾਂ ਕਰਵਾਉਣ ਸਬੰਧੀ ਤਿਆਰ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਨਵੀਆਂ ਮਤਾਂ ਅਨੁਸਾਰ ਕੋਈ ਵੀ ਵਿਭਾਗ ਕਿਸੇ ਵੀ ਬਲੈਕਲਿਸਟ ਐੱਲਜੀਓ ਜਾਂ ਸ਼ਰਾਬ ਤੇ ਬੀੜੀ ਸਿਗਰਟ ਦਾ ਕਾਰੋਬਾਰ ਕਰਨ ਵਾਲੇ ਕਿਸੇ ਸੰਗਠਨ ਨੂੰ ਸੈਮੀਨਾਰ ਜਾਂ ਵਰਕਸ਼ਾਪ ਲਗਾਉਣ ਲਈ ਜਗ੍ਹਾ ਨਹੀਂ ਦੇਵੇਗਾ। ਇਸ ਲਈ ਪੀਯੂ ਪ੍ਰਸ਼ਾਸਨ ਤੋਂ ਅਗਾਊਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ। ਇੱਕ ਹੋਰ ਫ਼ੈਸਲੇ ਦੌਰਾਨ ਡੀਨ ਸਟੂਡੈਂਟ ਵੈੱਲਫੇਅਰ (ਵਿਮੈ...
Read Moreਡੇਰਾਬਸੀ, ਪੁਲੀਸ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਕਕਰਾਲੀ ਘੱਗਰ ਨਦੀ ਨੇੜੇ ਬੀਤੀ ਰਾਤ ਛਾਪਾ ਮਾਰ ਕੇ ਗਰੈਵਲ ਨਾਲ ਲੱਦੀਆਂ 9 ਟਰਾਲੀਆਂ ਜ਼ਬਤ ਕੀਤੀਆਂ ਹਨ। ਇਸੇ ਦੌਰਾਨ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲੀਸ ਵੱਲੋਂ ਕੁੱਲ ਸੱਤ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ ਚਾਰ ਮੁਲਜ਼ਮ ਫ਼ਰਾਰ ਹਨ। ਇਸੇ ਦੌਰਾਨ ਪੁਲੀਸ ਨੇ ਚੋਰੀ ਦਾ ਮਾਲ ਖਰੀਦ ਰਹੇ ਕਰੱਸ਼ਰ ਮਾਲਕ ਖ਼ਿਲਾਫ਼ ਕਥਿਤ ਤੌਰ ’ਤੇ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਪੁਲੀਸ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਮੌਕੇ ’ਤੇ ਮਾਈਨਿੰਗ ਮਾਫੀਆ ਵੱਲੋਂ ਢਕੋਲੀ ਦ...
Read Moreਲੁਧਿਆਣਾ, ਮਨਿਸਟਰੀ ਆਫ ਕਾਮਰਸ ਵੱਲੋਂ ਆਨਲਾਈਨ ਵਿਕਰੀ ਤੇ ਖਰੀਦਦਾਰੀ ਨੂੰ ਵਧਾਉਣ ਦੇਣ ਲਈ ‘ਗਵਰਨਮੈਂਟ ਈ ਮਾਰਕੀਟ ਪਲੇਸ’ (ਜੈਮ) ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ’ਤੇ ਆਪ’-ਆਪਣੇ ਵਿਭਾਗਾਂ ਤੇ ਅਦਾਰਿਆਂ ਨੂੰ ਰਜਿਸਟਰਡ ਕਰਨ ਲਈ ਅੱਜ ਜ਼ਿਲ੍ਹੇ ਦੇ ਸਰਕਾਰੀ ਵਿਭਾਗਾਂ ਤੇ ਉਦਯੋਗਪਤੀਆਂ ਨੂੰ ਬਚਤ ਭਵਨ ਵਿੱਚ ਸਿਖਲਾਈ ਦਿੱਤੀ ਗਈ। ਇਸ ਟਰੇਨਿੰਗ-ਕਮ-ਜਾਗਰੂਕਤਾ ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤੀ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੱਸਿਆ ਕਿ ਪਿਛਲੇ ਸਮੇਂ ਵਿੱਚ ਸਰਕਾ...
Read Moreਮਾਛੀਵਾੜਾ, ਹਲਕਾ ਸਾਹਨੇਵਾਲ ਅਧੀਨ ਪੈਂਦੀ ਕੂੰਮਕਲਾਂ ਸਬ-ਤਹਿਸੀਲ ਵਿੱਚ ਰਜਿਸਟਰੀ ਪ੍ਰਕਿਰਿਆ ਮੁਕੰਮਲ ਕਰਵਾਉਣ ਵਾਲੇ ਤਹਿਸੀਲ ਦੇ ਬਾਹਰ ਖੋਖੇ ਲਾ ਕੇ ਬੈਠੇ ਕੁਝ ਗੈਰ ਸਰਕਾਰੀ ਵਿਅਕਤੀਆਂ ਵਲੋਂ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ ਤੇ ਹਰ ਰਜਿਸਟਰੀ ਵਾਲੇ ਤੋਂ ਹਜ਼ਾਰਾਂ ਰੁਪਏ ਵਾਧੂ ਵਸੂਲੇ ਜਾ ਰਹੇ ਹਨ। ਮਾਛੀਵਾੜਾ ਇਲਾਕੇ ਦੇ ਕਾਂਗਰਸੀ ਆਗੂ ਛਿੰਦਰਪਾਲ ਹਿਯਾਤਪੁਰ ਨੇ ਦੱਸਿਆ ਕਿ ਜਦੋਂ 2 ਦਿਨ ਪਹਿਲਾਂ ਉਹ ਆਪਣੇ ਕਿਸੇ ਪਛਣ ਵਾਲੇ ਵਿਅਕਤੀ ਦੀ ਜਾਇਦਾਦ ਦੀ ਰਜਿਸਟਰੀ ਕਰਾਉਣ ਲਈ ਕੂੰਮਕਲਾਂ ਸਬ-ਤਹਿਸੀਲ ’ਚ ਗਏ ਤਾਂ ਉੱਥੇ ਬਾਹਰ ਬੈਠੇ ਇੱਕ ਵਸੀਕਾ ਨਵੀਸ ਨੇ ਰਜਿਸਟਰੀ ਕ...
Read Moreਲੁਧਿਆਣਾ, ਮਾਨਚੈਸਟਰ ਆਫ਼ ਇੰਡੀਆ ਦੇ ਨਾਂ ਨਾਲ ਜਾਣ ਜਾਂਦੇ ਲੁਧਿਆਣਾ ਵਿੱਚ ਹੁਣ ਲੁਟੇਰਿਆਂ ਤੇ ਬਦਮਾਸ਼ਾਂ ਦਾ ਬੋਲਬਾਲਾ ਹੈ। ਇਹ ਲੁਟੇਰੇ ਤੇ ਬਦਮਾਸ਼ ‘ਖਾਕੀ’ ਤੋਂ ਬੇਖੌਫ਼ ਹੋ ਗਏ ਹਨ। ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਲੁੱਟ, ਚੋਰੀ ਤੇ ਕਤਲ ਦੀਆਂ ਵਾਰਦਾਤਾਂ ਤੋਂ ਬਾਅਦ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਸ਼ਹਿਰ ਵਿੱਚ ਯੂਪੀ, ਬਿਹਾਰ ਤੇ ਮਹਾਰਾਸ਼ਟਰ ਵਾਂਗ ਸੁਪਾਰੀ ਦੇ ਕੇ ਕਤਲ ਹੋ ਰਹੇ ਹਨ। ਪੁਲੀਸ ਕੁਝ ਵਾਰਦਾਤਾਂ ਨੂੰ ਹੱਲ ਕਰ ਕੇ ਆਪਣੀ ਪਿੱਠ ਥਾਪੜ ਰਹੀ ਹੈ ਪਰ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਪੁਲੀਸ ਦੇ ਨੱਕ ਥੱਲਿਓਂ ਦੁਬਾਰਾ ਵਾਰਦਾਤ ਕਰ ਫ਼ਰ...
Read Moreਲੁਧਿਆਣਾ, ਜਾਅਲੀ ਸੋਨੇ ਦੀਆਂ ਇੱਟਾਂ ਤਿਆਰ ਕਰ ਕੇ ਸੁਨਿਆਰਿਆਂ ਕੋਲੋਂ ਨਕਲੀ ਸੋਨੇ ਦੀ ਥਾਂ ਅਸਲੀ ਸੋਨਾ ਲਿਜਾਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਥਾਣਾ ਡਿਵੀਜ਼ਨ ਨੰ. 4 ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਕਿਸੇ ਸੁਨਿਆਰੇ ਤੋਂ ਸੋਨੇ ਦੇ ਗਹਿਣੇ ਲੈਣ ਆਏ ਸਨ। ਪੁਲੀਸ ਨੇ ਇਸ ਮਾਮਲੇ ’ਚ ਅੰਮ੍ਰਿਤਸਰ ਵਾਸੀ ਪਰਮਿੰਦਰ ਸਿੰਘ ਤੇ ਤਰਨਤਾਰਨ ਵਾਸੀ ਮਨਵਿੰਦਰ ਸਿੰਘ ਖਿਲਾਫ਼ ਅੰਮ੍ਰਿਤਸਰ ’ਚ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੇ ਫ਼ਰਾਰ ਸਥੀ ਰਾਜਨ ਦੀ ਭਾਲ ਚੱਲ ਰਹੀ ਹੈ। ਪੁਲੀਸ ਨੇ ਮੁਲਜ਼ਮਾਂ...
Read Moreਪਟਿਆਲਾ, ਸੂਬਾ ਸਰਕਾਰ ਵੱਲੋਂ ‘ਨਸ਼ਾ ਛੁਡਾਊ ਕੇਂਦਰਾਂ’ ਵਿਚ ਮਰੀਜ਼ਾਂ ਨੂੰ ਦਾਖ਼ਲ ਕਰ ਕੇ ਅਤੇ ਬਗੈਰ ਦਾਖ਼ਲ ਕੀਤੀਆਂ ਉਨ੍ਹਾਂ ਦਾ ਇਲਾਜ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤਹਿਤ ਆਊਟ ਪੇਸ਼ੈਂਟ ਓਪੀਓਇਡ ਅਸਿਸਟਿਡ ਟਰੀਟਮੈਂਟ’ (ਓਟ) ਕਲੀਨਿਕ ਸਥਾਪਤ ਕੀਤੇ ਗਏ ਹਨ। ਪਰ ਇਨ੍ਹਾਂ ਥਾਵਾਂ ’ਤੇ ਬਿਨਾਂ ਲੋੜੀਂਦੇ ਟੈਸਟ ਕੀਤਿਆਂ ਹੀ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਕੌਂਸਲਿੰਗ ਦੌਰਾਨ ਮਰੀਜ਼ ਤੋਂ ਪ੍ਰਾਪਤ ਹੁੰਦੀ ਜਾਣਕਾਰੀ ਨੂੰ ਹੀ ਇਲਾਜ ਦਾ ਆਧਾਰ ਬਣਾਇਆ ਜਾਂਦਾ ਹੈ। ਨਸ਼ਾ ਛੁਡਾਊ ਕੇਂਦਰਾਂ ’ਚ ਤਾਂ ਸ਼ੁਰੂ ਤੋਂ ਹੀ ਅਜਿਹੀ ਵਿਵਸਥਾ...
Read Moreਮਾਨਸਾ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ’ਚ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੈ ਤੇ ਪਾਰਟੀ ਵੱਲੋਂ ਪਹਿਲਾਂ ਦੀ ਤਰ੍ਹਾਂ ਇਹ ਚੋਣਾਂ ਭਾਜਪਾ ਨਾਲ ਰਲ ਕੇ ਲੜੀਆਂ ਜਾਣਗੀਆਂ। ਬੀਬੀ ਬਾਦਲ ਨੇ ਦੁਹਰਾਇਆ ਕਿ ਜੇਕਰ ਪਾਰਟੀ ਨੇ ਚਾਹਿਆ ਤਾਂ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਚੋਣ ਲੜਨਗੇ ਤੇ ਪਾਰਟੀ ਵਰਕਰਾਂ ਦੇ ਸਾਥ ਨਾਲ ਮੁੜ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜਨ ਨਾਲ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ ਪਵੇਗਾ, ਭਾਵੇਂ ਸ੍ਰੀ ਕੇਜਰੀਵਾਲ ਤੇ...
Read Moreਫ਼ਰੀਦਕੋਟ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੇ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਲਈ ਪਿੰਡ ਬਰਗਾੜੀ ਵਿੱਚ ਪੰਥਕ ਧਿਰਾਂ ਵੱਲੋਂ ਪਹਿਲੀ ਜੂਨ ਤੋਂ ਸ਼ੁਰੂ ਕੀਤੇ ਇਨਸਾਫ਼ ਮੋਰਚੇ ਵਾਲੀ ਥਾਂ ’ਤੇ 14 ਅਕਤੂਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਇਕੱਠ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮਾਮਲਿਆਂ ਦੀ ਪੜਤਾਲ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਫ਼ਰੀਦਕੋਟ ਦਾ ਦੌਰਾ ਕੀਤਾ। ਇੱਥੇ ਸਰਕਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਆਈਟੀ ਦੇ ਚੇਅਰਮੈਨ ਏਡੀਜੀਪੀ ਪ੍ਰਬੋਧ ਕੁਮਾਰ, ਆਈਜੀ ਅਰੁਣਪਾਲ ਸਿੰਘ, ਕਪੂਰਥਲ...
Read Moreਚੰਡੀਗੜ੍ਹ, ਦੇਸ਼ ਭਰ ਵਿੱਚ ਚੱਲ ਰਹੀ ‘ਮੀ ਟੂ’ ਲਹਿਰ ਤਹਿਤ ਇਥੋਂ ਦੇ ਸੈਕਟਰ-45 ਸਥਿਤ ਸੇਂਟ ਸਟੀਫਨਜ਼ ਸਕੂਲ ਦੇ ਸਾਬਕਾ ਵਿਦਿਆਰਥੀ ਸੰਜੇ ਆਸਟਾ ਨੇ ਸਕੂਲ ਦੇ ਫਾਊਂਡਰ ਡਾਇਰੈਕਟਰ ਹੈਰਲਡ ਕਾਰਵਰ ’ਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਉਸ ਆਪਣੇ ਬਲੌਗ ਵਿੱਚ ਕਿਹਾ ਕਿ ਕਾਰਵਰ ਨੇ ਸਕੂਲ ਦੇ ਕਈ ਬੱਚਿਆਂ ਦਾ ਸਰੀਰਕ ਸ਼ੋਸ਼ਣ ਕੀਤਾ ਹੈ। ਜਦੋਂ ਬੱਚਿਆਂ ਨੇ ਇਸ ਮਾਮਲੇ ਦਾ ਖੁਲਾਸਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਬੱਚਿਆਂ ’ਤੇ ਝੂਠ ਬੋਲਣ ਦਾ ਦੋਸ਼ ਲਗਾਇਆ। ਇਸ ਸਬੰਧ ਵਿੱਚ ਕਾਰਵਰ ਨੂੰ ਪੁਲੀਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਸੀ, ਪਰ ਕਾਰਵਰ ਵੱਲੋਂ ਬੱਚਿਆਂ ’ਤੇ ਦਬਾਅ ਬਣਾ...
Read Moreਚੰਡੀਗੜ੍ਹ ਜਨ ਸੰਖਿਆ ਫਾਊਂਡੇਸ਼ਨ ਆਫ਼ ਇੰਡੀਆ ਨੇ ਯੂਟੀ ਚੰਡੀਗੜ੍ਹ ਨੂੰ ਪ੍ਰਜਨਨ ਸਿਹਤ, ਲਿੰਗ ਵਿਭਿੰਨਤਾ, ਪਰਿਵਾਰ ਨਿਯੋਜਨ, ਸਾਫ਼ ਪਾਣੀ, ਸਫ਼ਾਈ, ਨਾਰੀ ਜਾਗਰੂਕਤਾ ਅਤੇ ਲਿੰਗ ਆਧਾਰਿਤ ਸਮਾਨਤਾ, ਵੱਧ ਰਹੀ ਜਨਸੰਖਿਆ ’ਤੇ ਕੰਟਰੋਲ ਕਰਨ ਆਦਿ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਯੂਟੀ ਪ੍ਰਸ਼ਾਸਨ ਨੂੰ 10 ਲੱਖ ਰੁਪਏ ਦਾ ਪੁਰਸਕਾਰ ਦਿੱਤਾ ਹੈ। ਸਟੀਨ ਆਡੀਟੋਰੀਅਮ ਇੰਡੀਆ ਹੈਬੀਟੈੱਟ ਸੈਂਟਰ ਦਿੱਲੀ ਵਿੱਚ ਸਮਾਗਮ ਦੌਰਾਨ ਇਹ ਪੁਰਸਕਾਰ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਪਰੀਮਲ ਰਾਏ ਅਤੇ ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਡਾ. ਜੀ. ਦੀਵਾਨ ਨੂੰ ਦਿੱਤਾ ਗਿਆ। ਡਾ. ਦੀਵਾਨ...
Read Moreਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਦੇ ਸਰਕਾਰ ਵੱਲਭ ਭਾਈ ਪਟੇਲ ਲੜਕਿਆਂ ਦੇ ਹੌਸਟਲ ਨੰਬਰ ਚਾਰ ਵਿੱਚ ਇੱਕ ਲੀਗਲ ਏਡ ਕਲੀਨਿਕ ਖੋਲ੍ਹਿਆ ਗਿਆ ਹੈ। ਇਸ ਕਲੀਨਿਕ ਦਾ ਉਦਘਾਟਨ ਡੀਐੱਸਡਬਲਿਊ ਪ੍ਰੋ. ਇਮਾਨੁਅਲ ਨਾਹਰ ਨੇ ਕੀਤਾ। ਉਨ੍ਹਾਂ ਇਸ ਅਨੋਖੇ ਵਿਚਾਰ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਵਿੱਚ ਮਦਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਕਾਨੂੰਨੀ ਮਦਦ ਲੈਣ ਤੋਂ ਅਸਮਰੱਥ ਹੁੰਦੇ ਹਨ, ਉਨ੍ਹਾਂ ਲਈ ਇਹ ਕਲੀਨਿਕ ਬਹੁਤ ਮਦਦਗਾਰ ਸਾਬਤ ਹੋਵੇਗਾ ਤੇ ਲੋੜਵੰਦਾਂ ਨੂੰ ਅਦਾਲਤੀ ਕਾਰਵਾਈਆਂ ਸਬੰਧੀ ਵੀ ਜਾਣਕਾਰੀ ਹਾਸਲ ਹੋ ਸਕੇਗੀ। ਪ੍ਰੋ. ਨਾਹਰ ਨੇ ਕਿਹਾ ...
Read Moreਪਿਹੋਵਾ, ਸਥਾਨਕ ਬਿਜਲੀ ਵਿਭਾਗ ਵਿੱਚ ਐੱਸਡੀਓ ਅਤੇ ਬਿਜਲੀ ਮੁਲਾਜ਼ਮਾਂ ਦੀ ਯੂਨੀਅਨ ਵਿਚਾਲੇ ਚੱਲ ਰਿਹਾ ਵਿਵਾਦ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਵੀ ਬਿਜਲੀ ਕਰਮਚਾਰੀ ਹੜਤਾਲ ’ਤੇ ਰਹੇ। ਇਸ ਦੌਰਾਨ ਦਫ਼ਤਰ ਦਾ ਕੰਮਕਾਜ ਪੂਰੀ ਤਰ੍ਹਾਂ ਬੰਦ ਰਿਹਾ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਚੱਲ ਰਹੇ ਬਿਜਲੀ ਮੁਲਾਜ਼ਮਾਂ ਦੇ ਧਰਨੇ ਨੂੰ ਲੈ ਤਕੇ ਆਮ ਲੋਕਾਂ ਵਿੱਚ ਵੀ ਗੁੱਸਾ ਹੈ, ਜਿਸ ਤਹਿਤ ਅੱਜ ਸਵੇਰੇ ਦਫ਼ਤਰ ਵਿੱਚ ਕੰਮ ਨਾ ਹੋਣ ’ਤੇ ਆਮ ਲੋਕ ਅਤੇ ਕਰਮਚਾਰੀ ਆਹਮਣੋ- ਸਾਹਮਣੇ ਹੋ ਗਏ। ਇਸ ਦੌਰਾਨ ਨਾਰਾਜ਼ ਲੋਕਾਂ ਨੇ ਰੋਸ ਵਜੋਂ ਬਿਜਲੀ ਦਫ਼ਤਰ ਦੇ ਬਾਹਰ ਕੈਥਲ ਰੋਡ ’ਤ...
Read Moreਨਵੀਂ ਦਿੱਲੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਮੌਜੂਦਾ ਕਮੇਟੀ ਪ੍ਰਧਾਨ ’ਤੇ ਭ੍ਰਿਸ਼ਟਾਚਾਰ ਦੇ ਲਗਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਅਤੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸ਼ੰਟੀ ਦੇ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਥਾਣਾ ਨੌਰਥ ਐਵੇਨਿਊ ’ਚ ਕਮੇਟੀ ਵੱਲੋਂ ਆਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਨ ਲਈ ਸ਼ਿਕਾਇਤ ਦਿੱਤੀ ਹੈ। ਇੱਥੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਕਾਲਕਾ ਨੇ ਕਿਹਾ ਕਿ ਸ਼ੰਟੀ ਨੇ ਸਿਆਸੀ ਰਜਿੰਸ਼...
Read Moreਨਵੀਂ ਦਿੱਲੀ, ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦੀ ਸਿੱਖ ਸਿਆਸਤ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਕੌਮੀ ਰਾਜਧਾਨੀ ਵਿੱਚ ਸਿੱਖ ਰਾਜਨੀਤੀ ਗਰਮਾ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਧੇ ਤੌਰ ’ਤੇ ਕੀਤੇ ਗਏ ਖੁਲਾਸਿਆਂ ਦੇ ਜਵਾਬ ਕਮੇਟੀ ਪ੍ਰਧਾਨ ਖੁਦ ਨਾ ਦੇ ਕੇ ਆਪਣੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੋਂ ਦਿਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਪ੍ਰੇਮੀ ਗੁਪਤ ਦਾਨ ਕਰਨਾ ਚਾਹੁੰਦਾ ਹੈ ਤਾਂ ‘ਦਾਨ ਪਰਚੀ’ ਉੱਤੇ ਗੁਪਤ ਦਾਨ ਲਿ...
Read Moreਜਲੰਧਰ, 11 ਅਕਤੂਬਰ ਆਰਐੱਸਐੱਸ ਮੁਖੀ ਮੋਹਨ ਭਾਗਵਤ ਦੀ ਤਿੰਨ ਦਿਨਾਂ ਫੇਰੀ ਦੇ ਆਖਰੀ ਦਿਨ ਉਨ੍ਹਾਂ ਨੇ ਸੰਘ ਨੂੰ ਸਿੱਖਿਆ ਸੰਸਥਾਵਾਂ ਰਾਹੀਂ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸੰਘ ਪ੍ਰਾਚਰਕਾਂ ਨੂੰ ਖਾਸ ਕਰਕੇ ਦੇਸ਼ ਦੇ ਗੌਰਵਮਈ ਇਤਿਹਾਸ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਆ। ਜਾਣਕਾਰੀ ਅਨੁਸਾਰ ਆਰਐੱਸਐੱਸ ਮੁਖੀ ਜਲੰਧਰੋਂ ਚਾਰ ਵਜੇ ਤੋਂ ਬਾਅਦ ਰਵਾਨਾ ਹੋਏ। ਜਾਣ ਤੋਂ ਪਹਿਲਾਂ ਉਹ ਕੁਝ ਸਮਾਂ ਡੇਰਾ ਬਿਆਸ ਵਿਚ ਵੀ ਰੁਕੇ। ਆਖਰੀ ਦਿਨ ਉਨ੍ਹਾਂ ਨੇ ਜਲੰਧਰ ਦੇ ਵਿਦਿਆ ਧਾਮ ’ਚ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨਾਲ ਮੁਲਾਕਾਤਾਂ ਕੀਤੀਆਂ। ਇਨ੍ਹਾਂ ਵਿਚ ਪੰਜਾਬੀ ਤੇ ਹਿ...
Read Moreਬਠਿੰਡਾ, ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਈ ਹੈ। ‘ਆਪ’ ਦੀ ਵਿਧਾਇਕਾ ਰੂਬੀ ਹੁਣ ‘ਖ਼ਾਸ’ ਦੀ ਹੋ ਗਈ ਹੈ। ਬਤੌਰ ਵਿਧਾਇਕਾ ਸਿਆਸੀ ਸਫ਼ਰ ਸ਼ੁਰੂ ਕਰਨ ਮਗਰੋਂ ਅੱਜ ਰੁਪਿੰਦਰ ਕੌਰ ਰੂਬੀ ਨੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਸਿਹਤ ਵਿਭਾਗ ਬਠਿੰਡਾ ‘ਚ ਬਤੌਰ ਪੀ.ਆਰ (ਬੀਈਈ) ਵਜੋਂ ਤਾਇਨਾਤ ਸਾਹਿਲਪੁਰੀ ਵਾਸੀ ਬਠਿੰਡਾ ਨੂੰ ਵਿਧਾਇਕਾ ਰੂਬੀ ਨੇ ਆਪਣਾ ਜੀਵਨ ਸਾਥੀ ਚੁਣਿਆ ਹੈ। ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਚ ਵਿਆਂਦੜ ਜੋੜੀ ਨੇ ਧਾਰਮਿਕ ਰਸਮ ਪੂਰੀ ਕੀਤੀ ਅਤੇ ਉ...
Read Moreਪਟਿਆਲਾ, ਹੋਸਟਲ 24 ਘੰਟੇ ਖੁੱਲ੍ਹੇ ਰੱਖਣ ਲਈ ਸੰਘਰਸ਼ ਕਰ ਰਹੀ ਡੀਐੱਸਓ ਤੇ ਸਹਿਯੋਗੀ ਧਿਰਾਂ ਅਤੇ ਪੰਜਾਬੀ ਯੂਨੀਵਰਸਿਟੀ ਅਥਾਰਟੀ ਦਰਮਿਆਨ ਦੁਵੱਲੀ ਗੱਲਬਾਤ ਅੱਜ ਵੀ ਕਿਸੇ ਤਣ ਪੱਤਣ ਨਹੀਂ ਲੱਗ ਸਕੀ| ਉਧਰ, ਮਾਮਲੇ ਦੇ ਹੱਲ ਲਈ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵੀ ਕੋਸ਼ਿਸ਼ਾਂ ਵਿੱਢੀਆਂ ਹਨ। ਦੂਜੇ ਪਾਸੇ, ਕੁਝ ਕਿਸਾਨ ਆਗੂਆਂ ਡੀਐੱਸਓ ਦੀ ਹਮਾਇਤ ਤੇ ਆਏ ਹਨ। ਇਸ ਦੌਰਾਨ ਅੱਜ ‘ਸੈਪ’ ਗੁੱਟ ਨਾਲ ਸਬੰਧਤ ਵਿਦਿਆਰਥੀਆਂ ਨੇ ਯੂਨੀਵਰਸਿਟੀ ਦਾ ਮੇਨ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ| ਵਿਦਿਆਰਥੀਆਂ ਦਾ ਕਹਿਣਾ ਸੀ ਕਿ 9 ਅਕਤੂਬਰ ਨੂੰ ਕੈਂਪਸ ਵਿਚ ਹੋਏ ਹੰਗਾ...
Read More