ਸ਼ਹੀਦ ਸਿਪਾਹੀ ਵੈਸਾਖ ਐੱਚ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ
Thursday, October 14 2021 06:07 AM

ਤਿਰੂਵਨੰਤਪੁਰਮ (ਕੇਰਲ),14 ਅਕਤੂਬਰ - ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿਚ 11 ਅਕਤੂਬਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਸਨ | ਜਿਨ੍ਹਾਂ 'ਚੋਂ ਇਕ ਸਿਪਾਹੀ ਵੈਸਾਖ ਐੱਚ, ਕੁਦਵੱਟਮ, ਕੇਰਲਾ ਦੇ ਵਾਸੀ ਦੀ ਅੱਜ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪਹੁੰਚੀ ਹੈ |

Read More

ਅਮਰੀਕਾ ਦੇ ਡਾਕ ਸਹੂਲਤ ਕੇਂਦਰ 'ਚ ਗੋਲੀਬਾਰੀ, 3 ਮੁਲਾਜ਼ਮਾਂ ਦੀ ਮੌਤ
Wednesday, October 13 2021 06:32 AM

ਮੈਮਫ਼ਿਸ, 13 ਅਕਤੂਬਰ - ਅਮਰੀਕਾ ਦੇ ਮੈਮਫ਼ਿਸ ਵਿਚ ਡਾਕ ਸਹੂਲਤ ਕੇਂਦਰ ਵਿਚ ਹੋਈ ਗੋਲੀਬਾਰੀ ਵਿਚ 3 ਮੁਲਾਜ਼ਮ ਮਾਰੇ ਗਏ। ਮਰਨ ਵਾਲਿਆਂ ਵਿਚ ਤੀਸਰਾ ਵਿਅਕਤੀ ਹੀ ਹਮਲਾਵਰ ਸੀ, ਜਿਸ ਨੇ ਵਾਰਦਾਤ ਤੋਂ ਬਾਅਦ ਖ਼ੁਦ ਹੀ ਆਪਣੇ ਨੂੰ ਗੋਲੀ ਮਾਰ ਲਈ। ਰਿਪੋਰਟਾਂ ਮੁਤਾਬਿਕ ਇਕ ਹਫ਼ਤੇ ਵਿਚ ਪੱਛਮੀ ਟੈਨੇਸੀ ਵਿਚ ਜਾਂ ਨੇੜੇ ਇਹ ਗੋਲੀਬਾਰੀ ਦੀ ਤੀਸਰੀ ਵੱਡੀ ਵਾਰਦਾਤ ਹੈ।...

Read More

ਅਗਲੇ ਮਹੀਨੇ ਜ਼ਮੀਨੀ ਸਰਹੱਦਾਂ ਖੋਲ੍ਹੇਗਾ ਅਮਰੀਕਾ
Wednesday, October 13 2021 06:31 AM

ਵਾਸ਼ਿੰਗਟਨ, 13 ਅਕਤੂਬਰ - ਅਗਲੇ ਮਹੀਨੇ ਨਵੰਬਰ ਵਿਚ ਅਮਰੀਕਾ ਇਕ ਵਾਰ ਫਿਰ ਆਪਣੀਆਂ ਜ਼ਮੀਨੀ ਸਰਹੱਦਾਂ ਗ਼ੈਰਜ਼ਰੂਰੀ ਯਾਤਰਾਵਾਂ ਲਈ ਖੋਲ੍ਹਣ ਜਾ ਰਿਹਾ ਹੈ। ਜੋ ਕੋਵਿਡ19 ਕਾਰਨ 19 ਮਹੀਨੇ ਬੰਦ ਰਹੀਆਂ। ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦਾ ਕੋਰੋਨਾ ਖ਼ਿਲਾਫ਼ ਟੀਕਾਕਰਨ ਹੋਇਆ ਹੋਣਾ ਜ਼ਰੂਰੀ ਹੋਵੇਗਾ।

Read More

ਕਸ਼ਮੀਰ 'ਚ ਅੱਤਵਾਦੀਆਂ ਹੱਥੋਂ ਮਾਰੀ ਗਈ ਸਿੱਖ ਅਧਿਆਪਕਾ ਦੇ ਪਰਿਵਾਰ ਨਾਲ ਜਥੇਦਾਰ ਵਲੋਂ ਮੁਲਾਕਾਤ
Wednesday, October 13 2021 06:31 AM

ਅਜਨਾਲਾ, 13 ਅਕਤੂਬਰ - ਜੰਮੂ ਕਸ਼ਮੀਰ ਵਿਚ ਪਿਛਲੇ ਦਿਨੀਂ ਅੱਤਵਾਦੀਆਂ ਵਲੋਂ ਇਕ ਹਿੰਦੂ ਅਧਿਆਪਕ ਤੇ ਸਿੱਖ ਮਹਿਲਾ ਅਧਿਆਪਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਖ ਅਧਿਆਪਕਾ ਦੇ ਪੀੜਤ ਪਰਿਵਾਰ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਦੁੱਖ ਪ੍ਰਗਟ ਕਰਨ ਲਈ ਮੁਲਾਕਾਤ ਕੀਤੀ ਗਈ।...

Read More

ਅੱਜ ਹਾਈਕੋਰਟ ਐਸ.ਟੀ.ਐਫ. ਦੀ ਬਹੁ-ਕਰੋੜੀ ਡਰੱਗ ਰੈਕੇਟ ਰਿਪੋਰਟ 'ਤੇ ਕਰੇਗਾ ਖ਼ੁਲਾਸਾ - ਸਿੱਧੂ
Wednesday, October 13 2021 06:30 AM

ਅਜਨਾਲਾ, 13 ਅਕਤੂਬਰ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਬਹੁ-ਕਰੋੜੀ ਡਰੱਗ ਰੈਕੇਟ 'ਤੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਮਾਣਯੋਗ ਹਾਈਕੋਰਟ ਵਲੋਂ ਖੋਲ੍ਹੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਦੇ ਇੰਤਜ਼ਾਰ ਮਗਰੋਂ ਨਿਆਂਪਾਲਿਕਾ ਮੁੱਖ ਦੋਸ਼ੀ ਦਾ ਨਾਂਅ ਦੱਸੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਦੇ 18 ਨੁਕਾਤੀ ਏਜੰਡੇ 'ਤੇ ਅਜੇ ਵੀ ਅਮਲ ਦੀ ਦਰਕਾਰ ਹੈ।...

Read More

ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 15,823 ਨਵੇਂ ਕੋਰੋਨਾ ਮਾਮਲੇ
Wednesday, October 13 2021 06:30 AM

ਨਵੀਂ ਦਿੱਲੀ, 13 ਅਕਤੂਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ c ਸਾਹਮਣੇ ਆਏ ਹਨ | 22,844 ਮਰੀਜ਼ ਠੀਕ ਹੋਣ ਦੇ ਨਾਲ ਨਾਲ 226 ਮੌਤਾਂ ਹੋਈਆਂ ਹਨ |

Read More

ਲਖੀਮਪੁਰ ਖੀਰੀ ਹਿੰਸਾ : ਰਾਸ਼ਟਰਪਤੀ ਭਵਨ ਪਹੁੰਚਿਆ ਕਾਂਗਰਸ ਦਾ ਵਫ਼ਦ
Wednesday, October 13 2021 06:29 AM

ਨਵੀਂ ਦਿੱਲੀ, 13 ਅਕਤੂਬਰ - ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦਾ ਵਫ਼ਦ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਰਾਸ਼ਟਰਪਤੀ ਭਵਨ ਪਹੁੰਚਿਆ।

Read More

ਆਪ ਵਰਕਰ ਵਲੋਂ ਮੁਆਫ਼ੀ ਮੰਗਣ ਤੋਂ ਬਾਅਦ ਕਿਸਾਨਾਂ ਨੇ ਖੋਲ੍ਹਿਆ ਜਾਮ
Wednesday, October 13 2021 06:29 AM

ਜਲੰਧਰ, 13 ਅਕਤੂਬਰ - ਆਮ ਆਦਮੀ ਪਾਰਟੀ ਦੇ ਇਕ ਵਰਕਰ ਵਲੋਂ ਕਿਸਾਨਾਂ ਨਾਲ ਕੀਤੀ ਗਈ ਮਾੜੀ ਸ਼ਬਦਾਵਲੀ ਦੇ ਵਿਰੋਧ 'ਚ ਕਿਸਾਨਾਂ ਵਲੋਂ ਜਲੰਧਰ ਫਗਵਾੜਾ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਸੀ, ਜਿਸ ਨੂੰ ਹੁਣ ਆਪ ਵਰਕਰ ਵਲੋਂ ਮੁਆਫ਼ੀ ਮੰਗਣ ਤੋਂ ਬਾਅਦ ਖੋਲ੍ਹ ਦਿੱਤਾ ਗਿਆ ਹੈ |

Read More

ਸ਼ਹੀਦ ਗੱਜਣ ਸਿੰਘ ਦੇ ਪਰਿਵਾਰ ਨੂੰ ਦਿਲਾਸਾ ਦੇਣ ਪੁੱਜੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ
Tuesday, October 12 2021 08:02 AM

ਨੂਰਪੁਰ ਬੇਦੀ, 12 ਅਕਤੂਬਰ - ਨੂਰਪੁਰਬੇਦੀ ਬਲਾਕ ਦੇ ਪਿੰਡ ਪਚਰੰਡਾ ਦੇ ਜੰਮੂ ਕਸ਼ਮੀਰ ਦੇ ਪੁਣਛ ਖੇਤਰ ਵਿਚ ਸ਼ਹੀਦ ਹੋਏ ਜਵਾਨ ਗੱਜਣ ਸਿੰਘ ਦੇ ਪਰਿਵਾਰ ਨੂੰ ਦਿਲਾਸਾ ਦੇਣ ਲਈ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਰੂਪ ਵਿਚ ਪਹੁੰਚੇ | ਉਨ੍ਹਾਂ ਨੇ ਸ਼ਹੀਦ ਦੇ ਪਿਤਾ ਚਰਨ ਸਿੰਘ, ਮਾਤਾ ਮਲਕੀਤ ਕੌਰ ਅਤੇ ਸ਼ਹੀਦ ਦੀ ਵਿਧਵਾ ਪਤਨੀ ਹਰਪ੍ਰੀਤ ਕੌਰ ਨਾਲ ਦੁੱਖ ਸਾਂਝਾ ਕੀਤਾ | ਡਾ. ਚੀਮਾ ਨੇ ਕਿਹਾ ਕਿ ਦੇਸ਼ ਲਈ ਕੁਰਬਾਨ ਹੋਣ ਵਾਲੇ ਇਨ੍ਹਾਂ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ |...

Read More

ਅਧਿਕਾਰਾਂ ਪ੍ਰਤੀ ਜਾਗਰੂਕਤਾ ਤੋਂ ਇਲਾਵਾ ਫ਼ਰਜ਼ਾਂ ਦਾ ਪਾਲਣ ਵੀ ਜ਼ਰੂਰੀ - ਪ੍ਰਧਾਨ ਮੰਤਰੀ
Tuesday, October 12 2021 08:01 AM

ਨਵੀਂ ਦਿੱਲੀ, 12 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਵੇਂ ਐਨ.ਐੱਚ.ਆਰ.ਸੀ. ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖੀ ਅਧਿਕਾਰ ਸਿਰਫ਼ ਅਧਿਕਾਰਾਂ ਬਾਰੇ ਨਹੀਂ ਹੋਣੇ ਚਾਹੀਦੇ, ਬਲਕਿ ਫ਼ਰਜ਼ਾਂ ਬਾਰੇ ਵੀ ਹੋਣੇ ਚਾਹੀਦੇ ਹਨ ਅਤੇ ਦੋਵਾਂ ਨੂੰ ਇਕੱਠੇ ਵਿਚਾਰਿਆ ਜਾਣਾ ਚਾਹੀਦਾ ਹੈ, ਵੱਖਰੇ ਤੌਰ 'ਤੇ ਨਹੀਂ | ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਤੋਂ ਇਲਾਵਾ ਹਰੇਕ ਵਿਅਕਤੀ ਨੂੰ ਆਪਣੇ ਫ਼ਰਜ਼ਾਂ ਦਾ ਪਾਲਣ ਵੀ ਕਰਨਾ ਚਾਹੀਦਾ ਹੈ |...

Read More

ਦਿੱਲੀ ਵਿਚ ਇਕ ਪਾਕਿਸਤਾਨੀ ਅੱਤਵਾਦੀ ਗ੍ਰਿਫ਼ਤਾਰ
Tuesday, October 12 2021 08:01 AM

ਨਵੀਂ ਦਿੱਲੀ, 12 ਅਕਤੂਬਰ - ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਲਕਸ਼ਮੀ ਨਗਰ ਦੇ ਰਮੇਸ਼ ਪਾਰਕ ਤੋਂ ਪਾਕਿਸਤਾਨੀ ਨਾਗਰਿਕਤਾ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਇਕ ਭਾਰਤੀ ਨਾਗਰਿਕ ਦੀ ਜਾਅਲੀ ਆਈ.ਡੀ. ਲੈ ਕੇ ਰਹਿ ਰਿਹਾ ਸੀ। ਵਿਸ਼ੇਸ਼ ਸੈੱਲ ਨੇ ਉਸ ਦੇ ਕਬਜ਼ੇ ਵਿਚੋਂ ਵਾਧੂ ਮੈਗਜ਼ੀਨ ਅਤੇ 60 ਰਾਊਂਡ ਕਾਰਤੂਸ ਦੇ ਨਾਲ ਇਕ ਏਕੇ -47 ਅਸਾਲਟ ਰਾਈਫ਼ਲ, ਇਕ ਹੈਂਡ ਗ੍ਰਨੇਡ, 2 ਆਧੁਨਿਕ ਪਿਸਤੌਲ 50 ਰਾਊਂਡ ਕਾਰਤੂਸ ਜ਼ਬਤ ਕੀਤੇ ਹਨ |...

Read More

ਪੰਜਾਬ ਵਿਚ ਬਿਜਲੀ ਸੰਕਟ ਪਿੱਛੇ ਪੰਜਾਬ ਸਰਕਾਰ ਦੀ ਕਮੀ - ਪ੍ਰੇਮ ਸਿੰਘ ਚੰਦੂਮਾਜਰਾ
Tuesday, October 12 2021 08:00 AM

ਚੰਡੀਗੜ੍ਹ,12 ਅਕਤੂਬਰ - ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਪੰਜਾਬ ਵਿਚ ਜੋ ਬਿਜਲੀ ਸੰਕਟ ਆਇਆ ਹੈ ਉਸ ਵਿਚ ਪੰਜਾਬ ਸਰਕਾਰ ਦੀ ਕਮੀ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਕੁਰਸੀ ਦੇ ਯੁੱਧ ਵਿਚ ਉਲਝੀ ਹੋਈ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚੰਨੀ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਜਿਹੜੀ ਮੁਲਾਕਾਤ ਹੋਈ ਉਸ ਵਿਚ ਬਿਜਲੀ ਮੁੱਦੇ 'ਤੇ ਕੋਈ ਗੱਲ ਨਹੀਂ ਕੀਤੀ ਗਈ ਹੈ |...

Read More

ਦੋਆਬਾ ਕਿਸਾਨ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ
Tuesday, October 12 2021 08:00 AM

ਟਾਂਡਾ, 12 ਅਕਤੂਬਰ - ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਟਾਂਡਾ ਫੇਰੀ ਦੌਰਾਨ ਮਿਆਣੀ ਵਿਖੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਨ ਲਈ ਪਹੁੰਚਣ 'ਤੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਆਗੂਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਸੁਖਬੀਰ ਸਿੰਘ ਬਾਦਲ ਦਾ ਜ਼ੋਰਦਾਰ ਪ੍ਰਦਰਸ਼ਨ ਕੀਤਾ |...

Read More

ਮੰਡੀ ਨੂੰ ਸਰਪਲੱਸ ਬਣਾਉਣ ਦੀ ਮੰਗ ਨੂੰ ਲੈ ਕੇ ਰੋਡ ਜਾਮ
Tuesday, October 12 2021 07:59 AM

ਗੁਰੂ ਹਰ ਸਹਾਏ, 12 ਅਕਤੂਬਰ - ਪੰਜੇ ਕੇ ਉਤਾੜ ਮੰਡੀ ਨੂੰ ਸਰਪਲੱਸ ਬਣਾਉਣ ਦੀ ਮੰਗ ਨੂੰ ਲੈ ਕੇ ਮਾਰਕੀਟ ਕਮੇਟੀ ਪੰਜੇ ਕੇ ਦੀ ਸਮੂਹ ਆੜ੍ਹਤੀਆ ਐਸੋਸੀਏਸ਼ਨ ਵਲੋਂ ਪਿੰਡ ਜੀਵਾਂ ਅਰਾਈਂ ਫਿਰੋਜ਼ਪੁਰ-ਫਾਜਿਲਕਾ ਰੋਡ 'ਤੇ ਅਣਮਿਥੇ ਸਮੇਂ ਲਈ ਧਰਨਾ ਲਾਇਆ ਗਿਆ ਹੈ | ਧਰਨੇ 'ਤੇ ਬੈਠੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਮੰਡੀ ਪੰਜੇ ਕੇ ਉਤਾੜ ਨੂੰ ਸਰਪਲੱਸ ਨਾ ਬਣਾਇਆ ਗਿਆ ਉਹ ਝੋਨਾ ਖ਼ਰੀਦ ਨਹੀ ਕਰਨਗੇ |...

Read More

ਲਖੀਮਪੁਰ ਖੀਰੀ ਪਹੁੰਚੇ ਪ੍ਰਿਯੰਕਾ ਗਾਂਧੀ
Tuesday, October 12 2021 07:59 AM

ਲਖੀਮਪੁਰ, 12 ਅਕਤੂਬਰ - ਲਖੀਮਪੁਰ ਖੀਰੀ ਹਿੰਸਾ ਵਿਚ ਫ਼ੌਤ ਹੋਏ 4 ਸਿੱਖ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਲਖੀਮਪੁਰ ਖੀਰੀ ਪਹੁੰਚੇ |

Read More

ਡੀ.ਸੀ.ਜੀ.ਆਈ. ਨੇ 2 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਦਿੱਤੀ ਮਨਜ਼ੂਰੀ
Tuesday, October 12 2021 07:58 AM

ਨਵੀਂ ਦਿੱਲੀ, 12 ਅਕਤੂਬਰ - ਕੋਰੋਨਾ ਵੈਕਸੀਨ ਦੇ ਸੰਬੰਧ ਵਿਚ ਬੱਚਿਆਂ ਲਈ ਰਾਹਤ ਦੀ ਖਬਰ ਹੈ | ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਨੇ 2 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਟੀਕਾਕਰਨ ਦੇ ਦੌਰਾਨ, ਬੱਚਿਆਂ ਨੂੰ ਕੋਵੈਕਸੀਨ ਦੀਆਂ ਦੋ ਖੁਰਾਕਾਂ ਵੀ ਦਿੱਤੀਆਂ ਜਾਣਗੀਆਂ | ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਸਰਕਾਰ ਵਲੋਂ ਜਲਦ ਹੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ।...

Read More

ਸੁਖਬੀਰ ਬਾਦਲ ਦਾ ਰਾਜਪੁਰਾ ਦੌਰਾ ਰੱਦ
Friday, October 8 2021 08:39 AM

ਰਾਜਪੁਰਾ, 8 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਨ ਲਈ ਰਾਜਪੁਰਾ ਆਉਣਾ ਸੀ, ਪਰ ਹੁਣ ਇਹ ਪ੍ਰੋਗਰਾਮ ਰੱਦ ਹੋ ਗਿਆ ਹੈ। ਇਹ ਜਾਣਕਾਰੀ ਹਲਕਾ ਇੰਚਾਰਜ ਅਤੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਦਿੱਤੀ ਹੈ।

Read More

ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ
Friday, October 8 2021 08:38 AM

ਡਮਟਾਲ, 8 ਅਕਤੂਬਰ - ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਨੰਗਲ ਨੇੜੇ ਇਕ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮ੍ਰਿਤਕ ਵਿਅਕਤੀ ਦੀ ਪਛਾਣ ਦੀਪਕ ਕੁਮਾਰ ਪੁੱਤਰ ਪ੍ਰਿਥਵੀਰਾਜ, ਪਿੰਡ ਜੈਨੀ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ।

Read More

ਅਖਿਲੇਸ਼ ਯਾਦਵ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਬਹਰਾਇਚ ਹੋਏ ਰਵਾਨਾ
Friday, October 8 2021 08:37 AM

ਲਖਨਊ, 8 ਅਕਤੂਬਰ - ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਲਖੀਮਪੁਰ ਖੀਰੀ ਹਿੰਸਾ ਵਿਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਬਹਰਾਇਚ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਸੁਪਰੀਮ ਕੋਰਟ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਹੁਣ ਉਮੀਦ ਹੈ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਨਿਆਂ ਮਿਲੇਗਾ |...

Read More

ਰਣਜੀਤ ਸਿੰਘ ਕਤਲ ਮਾਮਲੇ ਵਿਚ ਰਾਮ ਰਹੀਮ ਸਮੇਤ ਚਾਰ ਹੋਰ ਦੋਸ਼ੀ ਕਰਾਰ
Friday, October 8 2021 08:37 AM

ਚੰਡੀਗੜ੍ਹ, 8 ਅਕਤੂਬਰ - ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਈ. ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਰਣਜੀਤ ਸਿੰਘ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤਾ ਹੈ |

Read More

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
1 day ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago