ਸਰਕਾਰ ਦਾ ਟਿਕਾਊ ਉਪਲਬਧੀ ਦਾ ਟੀਚਾ: ਸੀਤਾਰਾਮਨ
Monday, February 21 2022 07:10 AM

ਮੁੰਬਈ, 21 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਕਿਹਾ ਕਿ ਸਰਕਾਰ ਦਾ ਟੀਚਾ ਟਿਕਾਊ ਉਪਲਬਧੀ ਦਾ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਵਿਚ ਬਜਟ ਮਗਰੋਂ ਇੰਡਸਟਰੀ ਦੇ ਰੂਬਰੂ ਹੁੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ’ਤੇ ਖਰਚ ਲਈ ਬਜਟ ਤਜਵੀਜ਼ਾਂ ਨਾਲ ਅਰਥਚਾਰੇ ’ਤੇ ਗੁਣਾਤਮਕ ਅਸਰ ਪਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਅਜਿਹੇ ਸਮੇਂ ਤਿਆਰ ਕੀਤਾ ਗਿਆ ਹੈ ਜਦੋਂ ਅਰਥਚਾਰਾ ਕਰੋਨਾ ਮਹਾਮਾਰੀ ਦੇ ਅਸਰ ਤੋਂ ਉਬਰ ਰਿਹਾ ਹੈ। ਉਨ੍ਹਾ ਕਿਹਾ ਕਿ ਸਟਾਰਟਅੱਪ ਕੰਪਨੀਆਂ ਨੂੰ ਸਰਕਾਰ ਵੱਲੋਂ ਹਮਾਇਤ ਜਾਰੀ ਰਹੇਗੀ।...

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਚੰਗੀ ਸਿਹਤ ਲਈ ਕੀਤੀ ਕਾਮਨਾ
Monday, February 21 2022 07:10 AM

ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੋਵਿਡ -19 ਤੋਂ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਵਿਚ ਕਿਹਾ, "ਮੈਂ ਮਹਾਰਾਣੀ ਐਲਿਜ਼ਾਬੇਥ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ |...

Read More

'ਪੁਸ਼ਪਾ ਦਿ ਰਾਈਜ਼' ਨੇ ਹਾਸਲ ਕੀਤਾ 'ਫਿਲਮ ਆਫ ਦਿ ਈਅਰ' ਦਾ ਸਨਮਾਨ
Monday, February 21 2022 07:09 AM

ਮੁੰਬਈ (ਮਹਾਰਾਸ਼ਟਰ), 21ਫਰਵਰੀ - ਅੱਲੂ ਅਰਜੁਨ ਦੀ ਬਲਾਕਬਸਟਰ ਹਿੱਟ ਫਿਲਮ 'ਪੁਸ਼ਪਾ ਦਿ ਰਾਈਜ਼' ਨੇ ਐਤਵਾਰ ਨੂੰ ਦਾਦਾ ਸਾਹਿਬ ਫਾਲਕੇ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਅਵਾਰਡ 2022 ਸਮਾਰੋਹ ਵਿਚ 'ਫਿਲਮ ਆਫ ਦਿ ਈਅਰ' ਦਾ ਸਨਮਾਨ ਹਾਸਲ ਕੀਤਾ ਹੈ |

Read More

ਆਂਧਰਾ ਪ੍ਰਦੇਸ਼ ਦੇ ਸੂਚਨਾ ਤਕਨਾਲੋਜੀ ਅਤੇ ਉਦਯੋਗ ਮੰਤਰੀ ਗੌਤਮ ਰੈਡੀ ਦਾ ਦਿਹਾਂਤ
Monday, February 21 2022 07:08 AM

ਹੈਦਰਾਬਾਦ, 21 ਫਰਵਰੀ - ਆਂਧਰਾ ਪ੍ਰਦੇਸ਼ ਦੇ ਸੂਚਨਾ ਤਕਨਾਲੋਜੀ ਅਤੇ ਉਦਯੋਗ ਮੰਤਰੀ ਗੌਤਮ ਰੈਡੀ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ |

Read More

ਕਰਨਾਟਕ : 23 ਸਾਲਾ ਨੌਜਵਾਨ ਦਾ ਕਤਲ
Monday, February 21 2022 07:08 AM

ਕਰਨਾਟਕ, 21 ਫਰਵਰੀ - ਹਿਜਾਬ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਸਥਿਤੀ ਹਿੰਸਾ ਤੱਕ ਪਹੁੰਚ ਗਈ ਹੈ। ਕਰਨਾਟਕ ਦੇ ਸ਼ਿਵਮੋਗਾ 'ਚ 23 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਇੱਥੇ ਤਣਾਅ ਦੀ ਸਥਿਤੀ ਬਣੀ ਹੋਈ ਹੈ ਅਤੇ ਧਾਰਾ 144 ਲਾਗੂ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਦਾ ਨਾਂਅ ਹਰਸ਼ ਹੈ ਅਤੇ ਉਹ ਬਜਰੰਗ ਦਲ ਦਾ ਵਰਕਰ ਸੀ। ਰਾਜ ਦੇ ਗ੍ਰਹਿ ਮੰਤਰੀ ਅਰਾਗਾ ਜਨੇਂਦਰ ਨੇ ਅਗਲੇ ਦੋ ਦਿਨਾਂ ਲਈ ਜ਼ਿਲ੍ਹੇ ਦੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ।...

Read More

ਕੇਂਦਰੀ ਬਜਟ 2022 ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿਚ ਕਰੇਗਾ ਮਦਦ - ਪ੍ਰਧਾਨ ਮੰਤਰੀ ਮੋਦੀ
Monday, February 21 2022 07:07 AM

ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਬਜਟ 2022 ਦੇ ਸਿੱਖਿਆ ਖੇਤਰ 'ਤੇ ਸਕਾਰਾਤਮਕ ਪ੍ਰਭਾਵ ਬਾਰੇ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਬਜਟ ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿਚ ਮਦਦ ਕਰੇਗਾ। ਇਸ ਨਾਲ ਹੀ ਕਿਹਾ ਕਿ ਨੈਸ਼ਨਲ ਡਿਜੀਟਲ ਯੂਨੀਵਰਸਿਟੀ ਇਕ ਬੇਮਿਸਾਲ ਕਦਮ ਹੈ। ਸੀਟਾਂ ਦੀ ਕਮੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ। ਬੇਅੰਤ ਸੀਟਾਂ ਹੋਣਗੀਆਂ। ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਸਾਰੇ ਹਿੱਸੇਦਾਰਾਂ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਦਾ ਹਾਂ ਕਿ ਡਿਜੀਟਲ ਯੂਨੀ. ਜਲਦੀ ਤੋਂ ਜਲਦੀ ਸ਼ੁਰੂ ਹੋਵੇ |...

Read More

ਕਾਂਗਰਸ ਉਮੀਦਵਾਰ ਪਿੰਕੀ ਅਤੇ ਭਾਜਪਾ ਉਮੀਦਵਾਰ ਸੋਢੀ ਵਿਰੁੱਧ ਮਾਮਲੇ ਹੋਏ ਦਰਜ
Monday, February 21 2022 07:07 AM

ਫ਼ਿਰੋਜ਼ਪੁਰ, 21 ਫਰਵਰੀ - ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਵਲੋਂ ਭੇਜੇ ਪੱਤਰ ਦੇ ਆਧਾਰ 'ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਅਤੇ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਿਰੁੱਧ ਥਾਣਾ ਕੈਂਟ ਵਿਖੇ ਮਾਮਲੇ ਦਰਜ ਕੀਤੇ ਗਏ ਹਨ |...

Read More

ਸੜਕ ਹਾਦਸੇ ਵਿਚ ਅਦਾਕਾਰ ਦੀਪ ਸਿੱਧੂ ਦਾ ਦਿਹਾਂਤ
Tuesday, February 15 2022 04:57 PM

ਲੁਧਿਆਣਾ, 15 ਫਰਵਰੀ -ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ । ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ । ਦੀਪ ਸਿੱਧੂ ਨੇ ਲੋਕ ਸਭਾ ਚੋਣਾਂ ਵਿਚ ਸੰਨੀ ਦਿਓਲ ਨੂੰ ਜਿਤਾਉਣ ਵਿਚ ਦਿਨ ਰਾਤ ਇਕ ਕੀਤਾ ਸੀ ।...

Read More

ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ 'ਤੇ ਵਿੰਨ੍ਹਿਆ ਨਿਸ਼ਾਨਾ
Sunday, February 13 2022 09:29 AM

ਬੁਢਲਾਡਾ, 13 ਫਰਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੁਢਲਾਡਾ ਵਿਖੇ ਰੈਲੀ ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਨੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਕੇਜਰੀਵਾਲ ਨੇ ਆਮ ਆਦਮੀਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ 'ਚ ਦਿੱਲੀ ਦੇ ਪੈਸਿਆਂ ਨਾਲ ਇਸ਼ਤਿਹਾਰ ਲਾਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ 'ਆਪ' ਨੇ 117 'ਚੋਂ 65 ਦਲ ਬਦਲੂਆਂ ਨੂੰ ਟਿਕਟ ਦਿੱਤੀ ਹੈ ਅਤੇ 'ਆਪ' ਸਰਕਾਰ ਨੇ 6 ਗੈਂਗਸਟਰਾਂ ਨੂੰ ਟਿਕਟ ਦਿੱਤੀ ਹੈ।...

Read More

ਪੰਜਾਬ ਦੇ ਕਿਸਾਨਾਂ ਤੇ ਸਨਅਤਾਂ ਦਾ ਵਿਕਾਸ ਕਰਨ ਦਾ ਐਲਾਨ
Sunday, February 13 2022 09:28 AM

ਲੁਧਿਆਣਾ,13 ਫਰਵਰੀ- ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੁਧਿਆਣਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਡਬਲ ਇੰਜਨ ਵਾਲੀ ਸਰਕਾਰ ਬਣਦੀ ਹੈ ਤਾਂ ਜਿੱਥੇ ਪੰਜਾਬ ਦੇ ਕਿਸਾਨਾਂ ਦਾ ਭਲਾ ਕੀਤਾ ਜਾਵੇਗਾ ਉੱਥੇ ਹੀ ਪੰਜਾਬ ਦਾ ਵਿਕਾਸ ਕਰਨ ਵਿਚ ਕੋਈ ਕਸਰ ਨਹੀ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਾਈਕਲ ਨੂੰ ਦੁਨੀਆਂ ਦੇ ਹਰ ਕੋਨੇ ਵਿਚ ਪਹੁੰਚਾ ਕੇ ਦਮ ਲਵਾਂਗੇ।...

Read More

ਸਾਰਿਆਂ ਦਾ ਵਿਕਾਸ ਕਰਨ ਤੇ ਮਾਫ਼ੀਆ ਮੁਕਤ ਰਾਜ ਲਈ ਐਨ.ਡੀ.ਏ. ਨੂੰ ਜਿਤਾਉਣ ਜ਼ਰੂਰੀ - ਸ਼ਾਹ
Sunday, February 13 2022 09:28 AM

ਲੁਧਿਆਣਾ,13 ਫਰਵਰੀ - ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੁਧਿਆਣਾ ਦੇ ਦਰੇਸੀ ਰਾਮਲੀਲਾ ਮੈਦਾਨ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਫ਼ੀਆ ਮੁਕਤ ਤੇ ਸਾਰਿਆਂ ਦਾ ਵਿਕਾਸ ਕਰਨ ਲਈ ਪੰਜਾਬ ਅੰਦਰ ਐਨ.ਡੀ.ਏ. ਦੀ ਸਰਕਾਰ ਬਣਾਉਣੀ ਸਮੇਂ ਦੀ ਲੋੜ। ਸ੍ਰੀ ਸ਼ਾਹ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਭਲਾਈ ਲਈ ਕੀਤੇ ਕੰਮਾਂ ਦਾ ਵੀ ਵੇਰਵਾ ਦਿੱਤਾ।...

Read More

ਕੇਜਰੀਵਾਲ ਦਾ ਚਰਨਜੀਤ ਸਿੰਘ ਚੰਨੀ 'ਤੇ ਵੱਡਾ ਹਮਲਾ, ਕਿਹਾ 'ਦੋਵੇਂ ਸੀਟਾਂ ਤੋਂ ਹਾਰਨਗੇ'
Sunday, February 13 2022 09:27 AM

ਅੰਮ੍ਰਿਤਸਰ, 13 ਫਰਵਰੀ -ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਕਰਵਾਏ ਸਰਵੇਖਣ 'ਚ ਪਤਾ ਲੱਗਾ ਹੈ ਕਿ ਚਰਨਜੀਤ ਸਿੰਘ ਚੰਨੀ ਦੋਵੇਂ ਸੀਟਾਂ ਤੋਂ ਹਾਰ ਦਾ ਮੂੰਹ ਵੇਖਣਗੇ। ਉਨ੍ਹਾਂ ਕਿਹਾ ਕਿ ਆਪਸੀ ਸਿਆਸੀ ਲੜਾਈ ਦੇ ਚੱਲਦਿਆਂ ਅਕਾਲੀ ਦਲ ਅਤੇ ਕਾਂਗਰਸ ਸੂਬੇ 'ਚ ਸਿਹਤ ਸੇਵਾਵਾਂ, ਵਿੱਦਿਅਕ ਸੇਵਾਵਾਂ ਅਤੇ ਲੋਕਾਂ ਨੂੰ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਅਸਮਰਥ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਭਾਜਪਾ ਨੂੰ ਪੰਜਾਬ 'ਚ ਵੱਧ ਤੋਂ ਵੱਧ...

Read More

ਕੋਟਕਪੂਰਾ ਪਹੁੰਚੇ ਪ੍ਰਿਅੰਕਾ ਗਾਂਧੀ ਨੇ ਵਿਰੋਧੀਆਂ 'ਤੇ ਵਿੰਨ੍ਹੇ ਨਿਸ਼ਾਨੇ
Sunday, February 13 2022 09:26 AM

ਕੋਟਕਪੂਰਾ, 13 ਫਰਵਰੀ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਕੇਂਦਰ ਦੀ ਲੀਡਰਸ਼ਿਪ ਵਲੋਂ ਵੀ ਚੋਣ ਪ੍ਰਚਾਰ ਵਿਚ ਹਿੱਸਾ ਲਿਆ ਜਾ ਰਿਹਾ ਹੈ। ਇਸ ਦੌਰਾਨ ਅੱਜ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਕੋਟਕਪੂਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਰੋਧੀਆਂ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣੀ। ਸਰਕਾਰ ਨੇ ...

Read More

ਇਹ ਚੋਣਾਂ ਅਸੀਂ ਅਗਲੀਆਂ ਚੋਣਾਂ ਲਈ ਨਹੀਂ, ਸਗੋਂ ਅਗਲੀ ਪੀੜ੍ਹੀ ਲਈ ਲੜ ਰਹੇ ਹਾਂ: ਨਵਜੋਤ ਸਿੰਘ ਸਿੱਧੂ
Sunday, February 13 2022 09:25 AM

ਅੰਮ੍ਰਿਤਸਰ, 13 ਫਰਵਰੀ-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਪ੍ਰਵਾਸੀ ਭਾਈਚਾਰੇ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਚੋਣ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀ ਪੀੜ੍ਹੀ ਲਈ ਲੜ ਰਹੇ ਹਾਂ।

Read More

ਫ਼ਰਜ਼ੀ ਡਿਗਰੀ ਨਾਲ ਮੈਡੀਕਲ ਕਲੀਨਿਕ ਚਲਾਉਣ ਵਾਲੇ 5 ਡਾਕਟਰ ਗ੍ਰਿਫ਼ਤਾਰ
Sunday, February 13 2022 09:24 AM

ਮੁੰਬਈ, 13 ਫਰਵਰੀ - ਮੁੰਬਈ ਕ੍ਰਾਈਮ ਬਰਾਂਚ ਯੂਨਿਟ 10 ਨੇ ਗੋਰੇਗਾਂਵ ਤੋਂ 5 ਫ਼ਰਜ਼ੀ ਡਾਕਟਰਾਂ ਨੂੰ ਬਿਨਾਂ ਜਾਇਜ਼ ਡਿਗਰੀ ਦੇ ਮੈਡੀਕਲ ਕਲੀਨਿਕ ਚਲਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।

Read More

ਜੈ ਸ਼ੰਕਰ ਅੱਜ ਤੋਂ ਆਪਣੇ ਤਿੰਨ ਦਿਨਾਂ ਫਿਲੀਪੀਂਸ ਦੌਰੇ 'ਤੇ
Sunday, February 13 2022 09:23 AM

ਨਵੀਂ ਦਿੱਲੀ, 13 ਫਰਵਰੀ - ਜੈ ਸ਼ੰਕਰ ਅੱਜ ਤੋਂ ਆਪਣੀ ਤਿੰਨ ਦਿਨਾਂ ਫਿਲੀਪੀਂਸ ਯਾਤਰਾ ਦੀ ਸ਼ੁਰੂਆਤ ਕਰਨਗੇ।

Read More

ਦੇਸ਼ ਨੂੰ "ਹਰ ਡਰ" ਤੋਂ ਮੁਕਤ ਕਰਨ ਲਈ ਵੋਟ ਦਿਓ - ਰਾਹੁਲ ਗਾਂਧੀ
Thursday, February 10 2022 06:56 AM

ਲਖਨਊ, 10 ਫਰਵਰੀ - ਯੂ.ਪੀ. ਵਿਧਾਨ ਸਭਾ ਚੋਣਾਂ 2022 ਦੇ ਪਹਿਲੇ ਪੜਾਅ ਵਿਚ ਅੱਜ ਭਾਵ ਵੀਰਵਾਰ (10 ਫਰਵਰੀ) ਨੂੰ 11 ਜ਼ਿਲ੍ਹਿਆਂ ਦੀਆਂ ਕੁੱਲ 58 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ | ਉੱਥੇ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਵੀ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਨੂੰ "ਹਰ ਡਰ" ਤੋਂ ਮੁਕਤ ਕਰਨ ਲਈ ਵੋਟ ਦਿਓ |...

Read More

ਕੇਂਦਰੀ ਬੈਂਕ ਨੇ ਮੁੱਖ ਨੀਤੀਗਤ ਦਰ ਰੇਪੋ ਨੂੰ 4 ਫੀਸਦੀ 'ਤੇ ਰੱਖਿਆ ਬਰਕਰਾਰ
Thursday, February 10 2022 06:56 AM

ਨਵੀਂ ਦਿੱਲੀ,10 ਫਰਵਰੀ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਵੀਰਵਾਰ ਨੂੰ ਮੁਦਰਾ ਨੀਤੀ 'ਤੇ ਹੋਈ ਬੈਠਕ 'ਚ ਲਏ ਗਏ ਫ਼ੈਸਲੇ ਬਾਰੇ ਦੱਸ ਰਹੇ ਹਨ। ਕੇਂਦਰੀ ਬੈਂਕ ਨੇ ਮੁੱਖ ਨੀਤੀਗਤ ਦਰ ਰੇਪੋ ਨੂੰ 4 ਫੀਸਦੀ 'ਤੇ ਬਰਕਰਾਰ ਰੱਖਿਆ ਹੈ। ਇਹ ਲਗਾਤਾਰ 10ਵੀਂ ਵਾਰ ਹੈ ਜਦੋਂ ਨੀਤੀਗਤ ਦਰ ਨੂੰ ਰਿਕਾਰਡ ਘੱਟ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਯਾਨੀ ਲੋਨ ਈ.ਐੱਮ.ਆਈ. 'ਤੇ ਰਾਹਤ ਲਈ ਗਾਹਕਾਂ ਨੂੰ ਹੋਰ ਇੰਤਜ਼ਾਰ ਕਰਨਾ ਹੋਵੇਗਾ। ਦਰਅਸਲ, ਰੇਪੋ ਦਰ 'ਚ ਕਟੌਤੀ ਤੋਂ ਬਾਅਦ ਬੈਂਕਾਂ 'ਤੇ ਵਿਆਜ ਦਰ ਘਟਾਉਣ ਦਾ ਦਬਾਅ ਬਣ ਜਾਂਦਾ ਹੈ। ਜੇਕਰ ਬੈਂਕ ਵਿਆਜ...

Read More

ਸ਼ੀਨਾ ਬੋਰਾ ਕਤਲ ਮਾਮਲਾ : ਅਦਾਲਤ ਨੂੰ ਹੁਕਮਾਂ ਦੀ ਕਾਪੀ ਨਾ ਮਿਲਣ ਕਾਰਨ ਮਾਮਲੇ ਦੀ ਸੁਣਵਾਈ ਹੋਈ ਮੁਲਤਵੀ
Thursday, February 10 2022 06:55 AM

ਨਵੀਂ ਦਿੱਲੀ, 10 ਫਰਵਰੀ - ਇੰਦਰਾਣੀ ਮੁਖਰਜੀ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੂੰ ਹੁਕਮਾਂ ਦੀ ਕਾਪੀ ਨਾ ਮਿਲਣ ਕਾਰਨ ਮਾਮਲੇ ਦੀ ਸੁਣਵਾਈ ਸੋਮਵਾਰ 14 ਫਰਵਰੀ ਲਈ ਮੁਲਤਵੀ ਕਰ ਦਿੱਤੀ ਗਈ ਹੈ | ਸ਼ੀਨਾ ਬੋਰਾ ਕਤਲ ਕੇਸ ਵਿਚ ਮੁਖਰਜੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਦੀ ਨਿਆਂਇਕ ਹਿਰਾਸਤ ਵਿਚ ਹਨ।...

Read More

ਕਰਨਾਟਕ ਹਿਜਾਬ ਮਾਮਲਾ : ਸੁਪਰੀਮ ਕੋਰਟ ਨੇ ਕਿਹਾ, ਹਾਈ ਕੋਰਟ ਨੂੰ ਲੈਣ ਦਿੱਤਾ ਜਾਵੇ ਫ਼ੈਸਲਾ
Thursday, February 10 2022 06:54 AM

ਨਵੀਂ ਦਿੱਲੀ, 10 ਫਰਵਰੀ - ਸੁਪਰੀਮ ਕੋਰਟ ਨੇ ਕਰਨਾਟਕ ਹਾਈ ਕੋਰਟ ਤੋਂ ਹਿਜਾਬ ਮਾਮਲੇ ਨਾਲ ਸੰਬੰਧਿਤ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਵਿਚ ਤਬਦੀਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਾਈ ਕੋਰਟ ਅੱਜ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ ਤੇ ਉਹ ਇਸ ਵਿਚ ਦਖਲ ਨਹੀਂ ਦੇਣਗੇ | ਅਦਾਲਤ ਵਲੋਂ ਕੋਈ ਖਾਸ ਮਿਤੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ | ਅਦਾਲਤ ਦਾ ਕਹਿਣਾ ਹੈ ਕਿ ਪਹਿਲਾਂ ਹਾਈ ਕੋਰਟ ਨੂੰ ਇਸ ਮਾਮਲੇ ਵਿਚ ਫ਼ੈਸਲਾ ਲੈਣ ਦਿੱਤਾ ਜਾਵੇ ਕਿਉਂਕਿ ਜੇਕਰ ਉਹ ਮਾਮਲੇ ਦੀ ਸੁਣਵਾਈ ...

Read More

ਰਾਜਨੀਤੀ
ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨਾਲ ਜੁੜਨ ਦੀ ਕੀਤੀ ਅਪੀਲ
1 month ago

ਰਾਜਨੀਤੀ
ਗੁਆਂਢੀ ਦੇਸ਼ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ: ਮੋਦੀ
1 month ago

ਰਾਜਨੀਤੀ
ਭਾਜਪਾ ਕੌਂਸਲਰ ਨੇ ਸੂਬਾ ਸਰਕਾਰ ’ਤੇ ਲਾਏ ਵੱਡੇ ਦੋਸ਼
1 month ago

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
4 months ago