ਸਖ਼ਤ ਪ੍ਰਬੰਧ ਹੋਣ ਦੇ ਬਾਵਜੂਦ ਵੀ ਇਟਲੀ ਵਿਚ ਕੋਰੋਨਾ ਵਾਇਰਸ ਦੀ ਐਂਟਰੀ
Friday, January 31 2020 07:22 AM

ਮਿਲਾਨ (ਇਟਲੀ), 31 ਜਨਵਰੀ - ਇਟਲੀ ਵਿਚ ਕੋਰੋਨਾ ਵਾਇਰਸ ਦੇ ਪਹਿਲੇ ਦੋ ਕੇਸ ਦਰਜ ਕੀਤੇ ਗਏ ਹਨ।ਇਸ ਗੱਲ ਦਾ ਖ਼ੁਲਾਸਾ ਇਟਲੀ ਦੇ ਪ੍ਰਧਾਨ ਮੰਤਰੀ ਜੁਸੇਪੇ ਕੌਂਤੇ ਨੇ ਆਪਣੀ ਰਿਹਾਇਸ਼ ਪਲਾਸੋ ਕੀਜੀ ਰੋਮ ਵਿਖੇ ਇਟਲੀ ਦੇ ਸਿਹਤ ਮੰਤਰੀ ਰੋਬੇਰਤੋ ਸਪੇਰਾਂਸਾ ਨਾਲ ਮੁਲਾਕਾਤ ਦੌਰਾਨ ਕੀਤਾ।ਪ੍ਰਧਾਨ ਮੰਤਰੀ ਕੌਂਤੇ ਨੇ ਇਸ ਗੱਲ ਦੀ ਘੋਸ਼ਣਾ ਵੀ ਕੀਤੀ ਕਿ ਉਨ੍ਹਾਂ ਚੀਨ ਜਾਣ ਅਤੇ ਆਉਣ ਲਈ ਹਵਾਈ ਆਵਾਜਾਈ ਨੂੰ ਬੰਦ ਕਰ ਦਿੱਤਾ।ਕੋਰੋਨਾ ਵਾਇਰਸ ਦੇ ਬਚਾਅ ਲਈ ਅਜਿਹੀ ਸਾਵਧਾਨੀ ਅਪਣਾਉਣ ਵਾਲਾ ਇਟਲੀ ਪਹਿਲਾ ਦੇਸ਼ ਹੈ।...

Read More

ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
Wednesday, January 29 2020 07:13 AM

ਨਵੀਂ ਦਿੱਲੀ, 29 ਜਨਵਰੀ- ਨਿਰਭੈਆ ਜਬਰ ਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀ ਮੁਕੇਸ਼ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਸ਼ਟਰਪਤੀ ਵਲੋਂ ਰਹਿਮ ਦੀ ਅਪੀਲ ਨੂੰ ਖ਼ਾਰਜ ਕੀਤੇ ਜਾਣ ਵਿਰੁੱਧ ਦਾਇਰ ਕੀਤੀ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਅੱਜ ਖ਼ਾਰਜ ਕਰ ਦਿੱਤਾ। ਸੁਪਰੀਮ ਕੋਰਟ ਦੇ ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਐੱਸ. ਏ. ਬੋਪੰਨਾ ਦੇ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਫ਼ੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਖ਼ੁਦ ਨੂੰ ਸੰਤੁਸ਼ਟ ਕਰਨ ਲਈ ਰਾਸ਼ਟਰਪਤੀ ਕੋਲ ਭੇਜੇ ਗਏ ਸਾਰੇ ਦਸਤਾਵੇਜ਼ਾਂ ਨੂੰ ਦੇਖਿਆ। ਗ੍ਰਹਿ ਮੰਤਰਾਲੇ ਨੇ...

Read More

ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
Wednesday, January 29 2020 07:11 AM

ਸੰਗਰੂਰ, 29 ਜਨਵਰੀ - ਸੰਗਰੂਰ 'ਚ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਨੌਜਵਾਨ ਅਤੇ ਬੱਚੇ ਸਵੇਰ ਤੋਂ ਹੀ ਘਰਾਂ ਦੀਆਂ ਛੱਤਾਂ 'ਤੇ ਚੜ੍ਹੇ ਹੋਏ ਹਨ ਅਤੇ ਪਤੰਗਬਾਜ਼ੀ ਦਾ ਲੁਤਫ਼ ਲੈ ਰਹੇ ਹਨ। ਉੱਚੀ ਆਵਾਜ਼ 'ਚ ਡੀ. ਜੇ. 'ਤੇ ਗਾਣੇ ਚੱਲ ਰਹੇ ਹਨ।

Read More

ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
Wednesday, January 29 2020 07:10 AM

ਫਿਲੌਰ, 29 ਜਨਵਰੀ - ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ 'ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਬੀਤੇ ਦਿਨੀਂ ਜਾਰੀ ਕੀਤੇ ਸਨ ਪਰ ਉਕਤ ਹੁਕਮਾਂ ਦੀ ਪ੍ਰਵਾਹ ਕੀਤੇ ਬਿਨਾਂ ਸਥਾਨਕ ਸ਼ਹਿਰ ਅੰਦਰ ਬਸੰਤ ਪੰਚਮੀ ਮੌਕੇ ਪੁਲਿਸ ਦੇ ਨੱਕ ਥੱਲੇ ਵੱਡੇ ਪੱਧਰ 'ਤੇ ਚਾਈਨਾ ਡੋਰ ਦੀ ਵਿੱਕਰੀ ਕੀਤੀ ਜਾ ਰਹੀ ਹੈ। ਸ਼ਹਿਰ ਅੰਦਰ ਇਹ ਚਰਚਾ ਆਮ ਹੈ ਕਿ ਉਕਤ ਸਾਰਾ ਗੋਰਖ ਧੰਦਾ ਕੁਝ ਦਲਾਲਨੁਮਾ ਵਿਅਕਤੀਆਂ ਦੀ ਸ਼ੈਅ 'ਤੇ ਹੋ ਰਿਹਾ ਹੈ, ਜਿਹੜੇ ਦੁ...

Read More

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
Wednesday, January 29 2020 07:08 AM

ਅੰਮ੍ਰਿਤਸਰ, 29 ਜਨਵਰੀ - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ।...

Read More

ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
Wednesday, January 29 2020 07:07 AM

ਪਟਿਆਲਾ, 29 ਜਨਵਰੀ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਪਟਿਆਲਾ ਵਿਖੇ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਪੁੱਜੇ। ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਰਾਸਤੀ ਮਾਰਗ 'ਤੇ ਲੱਗੇ ਸੱਭਿਆਚਾਰਕ ਬੁੱਤਾਂ ਦੇ ਸੰਬੰਧ 'ਚ ਲੰਘੇ ਦਿਨ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫ਼ੋਨ 'ਤੇ ਗੱਲ ਹੋਈ ਸੀ। ਸਿੰਘ ਸਾਹਿਬ ਨੇ ਕਿਹਾ ਕਿ ਉਹ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੇ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਇਹ ਬੁੱਤ ਕਿਸੇ ਹੋਰ ਥਾਂ ਲਗਾਏ ਜਾਣ ਤੇ ਵਿਰਾਸਤੀ ਮਾਰਗ 'ਤ...

Read More

ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
Wednesday, January 29 2020 07:05 AM

ਨਵੀਂ ਦਿੱਲੀ, 29 ਜਨਵਰੀ- ਬੈਡਮਿੰਟਨ 'ਚ ਭਾਰਤ ਲਈ ਕਈ ਵੱਡੀਆਂ ਜਿੱਤਾਂ ਹਾਸਲ ਕਰਨ ਵਾਲੀ ਸਾਇਨਾ ਨੇਹਵਾਲ ਅੱਜ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰੇਗੀ। ਸਾਇਨਾ ਹੁਣ ਤੋਂ ਥੋੜ੍ਹੀ ਦੇਰ ਬਾਅਦ ਭਾਜਪਾ 'ਚ ਸ਼ਾਮਲ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸਾਇਨਾ ਦਿੱਲੀ ਸਥਿਤ ਭਾਜਪਾ ਦਫ਼ਤਰ 'ਚ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰੇਗੀ...

Read More

ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
Monday, January 27 2020 06:56 AM

ਖਾਸਾ, 26 ਜਨਵਰੀ - ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ ਦੇ ਰੂਪ 'ਚ ਹੋਈ ਹੈ। ਦੱਸਿਆ ਦਾ ਰਿਹਾ ਕਿ ਉਕਤ ਔਰਤ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੀ ਸੀ।

Read More

22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
Monday, January 27 2020 06:55 AM

ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ ਖਿਡਾਰੀਆਂ ਨੂੰ ਵੱਖ ਵੱਖ ਸੂਬਿਆਂ ਦੇ ਸਭਿਆਚਾਰ ਜਾਣਨ ਦੇ ਨਾਲ ਨਾਲ ਆਪਣੇ ਜਜ਼ਬੇ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਦਾ ਹੈ। ਇਸ ਲਈ 'ਖੇਲੋ ਇੰਡੀਆ' ਦੀ ਤਰਜ਼ 'ਤੇ ਹਰ ਸਾਲ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਵਾਰ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ 22...

Read More

ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
Monday, January 27 2020 06:54 AM

ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨ ਲਈ ਪੁਲਿਸ ਤੋਂ ਇਜਾਜ਼ਤ ਨਹੀਂ ਲਈ ਗਈ ਸੀ।

Read More

ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
Monday, January 27 2020 06:53 AM

ਲੋਹਟਬੱਦੀ, 26 ਜਨਵਰੀ - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੱਚਖੰਡ ਪਿਆਨਾ ਕਰ ਗਏ ਹਨ। ਇਹ ਖ਼ਬਰ ਸੁਣਦਿਆਂ ਹੀ ਉਨ੍ਹਾਂ ਨਾਲ ਜੁੜੀਆਂ ਸੰਗਤਾਂ ਅਤੇ ਸੰਤ ਸਮਾਜ ਨੇ ਅਫ਼ਸੋਸ ਜ਼ਾਹਿਰ ਕੀਤਾ। ਰਾੜਾ ਸਾਹਿਬ ਸੰਪਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਜਿਨ੍ਹਾਂ ਦਾ ਡਾਕਟਰੀ ਇਲਾਜ ਜਾਰੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਦਾ...

Read More

ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
Monday, January 27 2020 06:52 AM

ਕੁੱਪ ਕਲਾਂ, 26 ਜਨਵਰੀ - ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਭੂਸ਼ਨ ਸਿੰਘ ਵਾਸੀ ਬਿਹਾਰ ਤੇ ਜ਼ਖ਼ਮੀ ਦੀ ਪਹਿਚਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ, ਜੋ ਕਿ ਨਜ਼ਦੀਕੀ ਵੂਲਨ ਮਿੱਲ ਅਕਬਰਪੁਰ ਛੰਨਾ ਵਿਖੇ ਬਤੌਰ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਤੇ ਹੁਣ ਮਲੇਰਕੋਟਲਾ ਸ਼ਹਿਰ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦੇ ਹਨ। ਇਸ ਸਬੰਧੀ ਪੁਲਿਸ ਨੇ ਬਿਨਾਂ ਰਿਫ਼ਲੈਕਟਰ ਤੇ ਇੰਡੀਗੇਟਰਾਂ ਦੇ ਸੜਕ 'ਤੇ ...

Read More

ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
Monday, January 27 2020 06:51 AM

ਮਹਿਲ ਕਲਾਂ, 26 ਜਨਵਰੀ - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਨਾਂਅ ਦੀ ਕੋਈ ਬਿਮਾਰੀ ਨਹੀ ਹੈ ਅਤੇ ਨਾ ਹੀ ਅਜਿਹੀ ਬਿਮਾਰੀ ਸਬੰਧੀ ਪੰਜਾਬ ਵਿਚ ਕੋਈ ਮਰੀਜ਼ ਦੇਖਣ ਨੂੰ ਮਿਲਿਆ ਹੈ । ਚੀਨ ਵਿਚ ਇਸ ਬਿਮਾਰੀ ਦੇ ਵਧੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਵਿਚ ਸਿਹਤ ਵਿਭਾਗ ਵੱਲੋਂ ਚੀਨ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਚਾਈਨੀਜ਼ ਏਅਰਲਾਈਨਜ਼ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਮੁਕੰਮਲ ਟੈਸਟ ਕਰਵਾਏ ਜਾ ਰਹੇ ਹਨ।...

Read More

ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਗੁਰਦੁਆਰਿਆਂ ਨੂੰ ਗੈਰ ਪੰਥਕਾਂ ਤੋਂ ਅਜ਼ਾਦ ਕਰਵਾਉਣ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਸੌਪਿਆਂ ਮੰਗ ਪੱਤਰ
Saturday, January 25 2020 02:52 PM

ਲੌਂਗੋਵਾਲ,25 ਜਨਵਰੀ ( ਜਗਸੀਰ ਲੌਂਗੋਵਾਲ ) - ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਜ਼ਿਲਾ ਸੰਗਰੂਰ ਦੇ ਅਕਾਲੀ ਆਗੂਆਂ ਵਿਚ ਵਧੀ ਕਸ਼ਮਕਸ਼ ਨੇ ਨਵਾਂ ਮੋੜ ਲੈ ਲਿਆ ਹੈ। ਇਸ ਸਬੰਧੀ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਅਪਣੇ ਸਾਥੀਆਂ ਸਮੇਤ ਵੱਡੀ ਵਿੱਚ ਪਹੁੰਚਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਅਤੇ ਇਥੇ ਸੰਕੇਤਕ ਧਰਨਾ ਵੀ ਦਿੱਤਾ ਗਿਆ । ਇਸ ਮੌਕੇ ਜਥੇਦਾਰ ਫੱਗ...

Read More

ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
Saturday, January 25 2020 07:35 AM

ਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ ਹੈ। ਚੀਨ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਹੁਬੇਈ ਸ਼ਿਨਹੂਆ ਹਸਪਤਾਲ 'ਚ ਕੰਮ ਕਰਦੇ 62 ਸਾਲਾ ਡਾਕਟਰ ਲਿਆਂਗ ਬੁਡੋਂਗ ਨੂੰ 18 ਜਨਵਰੀ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ ਅਤੇ ਦੋ ਦਿਨਾਂ ਬਾਅਦ ਉਨ੍ਹਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ। ਮੀਡੀਆ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਚੀਨ 'ਚ ਸਰਕਾਰੀ ਅੰਕੜਿਆਂ ਤੋਂ ਵਧੇਰੇ ਡਾਕਟਰ ਇਸ ਵਾਇਰਸ ਨਾਲ ਪ੍ਰਭਾਵਿਤ ਹਨ।...

Read More

ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
Saturday, January 25 2020 07:33 AM

ਬਰਨਾਲਾ, 25 ਜਨਵਰੀ - ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਸ਼ਹਿਰ ਬਰਨਾਲਾ 'ਚ ਰੋਸ ਮਾਰਚ ਕੱਢਿਆ ਗਿਆ ਅਤੇ ਦੁਕਾਨਾਂ ਬੰਦ ਕਰਵਾਈਆਂ ਗਈਆਂ । ਬੰਦ ਦੇ ਮੱਦੇਨਜ਼ਰ ਪੁਲਿਸ ਵਲੋਂ ਵੀ ਇੱਥੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।...

Read More

ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
Saturday, January 25 2020 07:25 AM

ਤਲਵੰਡੀ ਸਾਬੋ, 25 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਕੋਈ ਹੁੰਗਾਰਾ ਨਹੀਂ ਮਿਲਿਆ। ਸਾਰੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹੇ ਹਨ ਅਤੇ ਸੜਕੀ ਆਵਾਜਾਈ 'ਤੇ ਵੀ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਇੱਥੇ ਕਿਸੇ ਕਿਸਮ ਦੇ ਵਿਰੋਧ ਪ੍ਰਦਰਸ਼ਨ ਦੀ ਵੀ ਕੋਈ ਖ਼ਬਰ ਨਹੀਂ ਹੈ।...

Read More

ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
Saturday, January 25 2020 07:20 AM

ਅੰਮ੍ਰਿਤਸਰ, 25 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ ਜਥੇਬੰਦੀਆਂ ਦੇ ਨਾਲ ਮਿਲ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਉਕਤ ਜਥੇਬੰਦੀਆਂ ਵਲੋਂ ਮੁਸਲਿਮ ਭਾਈਚਾਰੇ ਨੂੰ ਨਾਲ ਲੈ ਕੇ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ।...

Read More

ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
Saturday, January 25 2020 07:18 AM

ਹੁਸ਼ਿਆਰਪੁਰ, 25 ਜਨਵਰੀ - ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਬੰਦ ਦੌਰਾਨ ਜਿੱਥੇ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅ), ਅੰਬੇਡਕਰ ਫੋਰਸ, ਸ੍ਰੀ ਗੁਰੂ ਰਵਿਦਾਸ ਫੋਰਸ, ਭਗਵਾਨ ਵਾਲਮੀਕਿ ਧਰਮ ਰੱਖਿਆ ਸੰਘ, ਕ੍ਰਿਸਚੀਅਨ ਨੈਸ਼ਨਲ ਫ਼ਰੰਟ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਤੇ ਮੈਂਬਰਾਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਨੂੰ ਬੰਦ ਕਰਵਾਉਣ ਦਾ ਯਤਨ ਕੀਤਾ ਗਿਆ, ਉੱਥੇ ਭਾਜਪਾ ਅਤੇ ਹਿੰਦੂ ਜਥੇਬੰਦੀ ਦੇ ਆਗੂਆਂ ਨੇ ਬੰਦ ਕਰਵਾ ਰਹੀ...

Read More

ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
Saturday, January 25 2020 07:15 AM

ਅੰਮ੍ਰਿਤਸਰ, 25 ਜਨਵਰੀ - ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ ਸਾਬਕਾ ਡੀਨ ਪੰਜਾਬ ਯੂਨੀਵਰਸਿਟੀ ਨੂੰ ਅੱਜ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਡਾ. ਰੂਪ ਸਿੰਘ ਵਲੋਂ ਉਨ੍ਹਾਂ ਨੂੰ ਦਿੱਤਾ ਗਿਆ।...

Read More

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
1 month ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago

ਰਾਜਨੀਤੀ
ਗੁਜਰਾਤ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ
1 year ago