ਰਾਸ਼ਟਰਪਤੀ ਮੁਰਮੂ ਨੇ 4 ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਨਾਲ ਕੀਤਾ ਸਨਮਾਨਿਤ
ਨਵੀਂ ਦਿੱਲੀ : ਖੇਡ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰੀ ਖੇਡ ਪੁਰਸਕਾਰ 2024 ਦੀ ਵੰਡ ਕੀਤੀ ਗਈ।ਰਾਸ਼ਟਰਪਤੀ ਦੋ੍ਰਪਦੀ ਮੁਰਮੂ ਨੇ ਚੇਸ ਵਿਸ਼ਵ ਚੈਂਪੀਅਨ ਡੀ ਗੁਕੇਸ਼ ਓਲੰਪਿਕ ਡਬਲ ਮੈਡਲ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ, ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾ ਐਥਲੀਟ ਪ੍ਰਵੀਨ ਕੁਮਾਰ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ।ਪੈਰਿਸ ਪੈਰਾਲੰਪਿਕ ਚ ਜੈਵਲਿਨ ਗੋਲਡ ਜਿੱਤਣ ਵਾਲੇ 34 ਖਿਡਾਰੀਆਂ ਨੂੰ ਅਰਜੁਨ ਐਵਾਰਡ ਦਿੱਤਾ ਗਿਆ।ਇਨ੍ਹਾਂ ਵਿੱਚ 17 ਪੈਰਾ-ਐਥਲੀਟ ਅਤੇ 2 ਲਾਈਫ ਟਾਈਮ ਅਚੀਵਮੈਂਟ ਲਈ ਹਨ।ਇਨ੍ਹਾਂ ਤੋਂ ਇਲਾਵਾ 5 ਕੋਚਾਂ ਨੂੰ ਦਰੋਣਾਚਾਰੀਆ ਪੁਰਸਕਾਰ ਮਿਿਲਆ।
Leave a Reply