ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਜਲੰਧਰ 'ਚ ਮੁਕੰਮਲ ਬੰਦ: ਬਾਜ਼ਾਰ ਅਤੇ ਕਾਰੋਬਾਰ ਰਹੇ ਪੂਰੀ ਤਰ੍ਹਾਂ ਠੱਪ
ਲੁਧਿਆਣਾ ਵਿਖੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਅੱਜ ਅੰਬੇਡਕਰਵਾਦੀ, ਦਲਿਤ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਬੰਦ ਦੇ ਸੱਦੇ 'ਤੇ ਜਲੰਧਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸਮਰਥਨ ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ, ਦੁਕਾਨਾਂ ਅਤੇ ਤਮਾਮ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਕਈ ਮੁੱਖ ਇਲਾਕਿਆਂ ਦੀਆਂ ਸੜਕਾਂ 'ਤੇ ਪੂਰੀ ਤਰ੍ਹਾਂ ਸੁੰਨਸਾਨ ਵਰਗਾ ਮਾਹੌਲ ਬਣਿਆ ਰਿਹਾ। ਜ਼ਿਕਰਯੋਗ ਹੈ ਕਿ ਭਗਵਾਨ ਵਾਲਮੀਕਿ ਸ਼ਕਤੀ...