ਤੂਰ ਵਣਜਾਰਾ ਕਾਂਡ : ਵਿੱਤ ਮੰਤਰੀ ਹਰਪਾਲ ਚੀਮਾ ਵਿਰੁੱਧ ਪਰਚਾ ਦਰਜ ਕਰਾਉਣ ਲਈ 18 ਸਤੰਬਰ ਨੂੰ ਸੰਗਰੂਰ ’ਚ ਹੋਵੇਗਾ ਰੋਹ ਭਰਪੂਰ ਪ੍ਰਦਰਸ਼ਨ
ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਲਈ ਵਿੱਤ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਸਤੀਫ਼ੇ ਦੀ ਮੰਗ ਪੁਲਿਸ ਅਧਿਕਾਰੀਆਂ ’ਤੇ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਵੀ ਮੰਗ (ਜਗਸੀਰ ਸਿੰਘ)- ਤੂਰ ਵਣਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਅਸਤੀਫ਼ਾ ਲੈ ਕੇ ਉਨ੍ਹਾਂ ਵਿਰੁੱਧ ਪਰਚਾ ਦਰਜ ਕਰਨ, ਮ੍ਰਿਤਕ ਗੁਲਜ਼ਾਰ ਸਿੰਘ ਦੇ ਸਸਕਾਰ ਸਮੇਂ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਜ਼ਬਰਦਸਤੀ ਸਸਕਾਰ ਕਰਨ ਅਤੇ ਪਰਿਵਾਰ...