ਡਿਪਟੀ ਕਮਿਸ਼ਨਰ ਲੁਧਿਆਣਾ ਨੇ ਮਾਛੀਵਾੜਾ ਸਾਹਿਬ ਅਨਾਜ ਮੰਡੀ ਦਾ ਕੀਤਾ ਦੌਰਾ
(ਸੰਦੀਪ ਸ਼ਰਮਾ) ਪਿਛਲੇ ਕੁਝ ਦਿਨਾਂ ਤੋਂ ਸਥਾਨਕ ਦਾਣਾ ਮੰਡੀ ਵਿਖੇ ਲਿਫਟਿੰਗ ਸਬੰਧੀ ਔਕੜਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਹਨਾਂ ਕਿਹਾ ਕਿ ਮੰਡੀਆਂ ਵਿਚ ਲਿਫਟਿੰਗ ਸਬੰਧੀ ਔਕੜਾਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਉਹਨਾਂ ਨੇ ਅੱਜ ਇਹ ਦੌਰਾ ਕੀਤਾ ਹੈ।ਉਹਨਾਂ ਅਨੁਸਾਰ ਭਾਵੇਂ ਪਿਛਲੇ 2-3 ਦਿਨਾਂ ਤੋਂ ਭਾਵੇਂ...