ਜੰਡਿਆਲਾ ਗੁਰੂ ਵਿੱਚ ਤੀਆਂ ਦੀਆਂ ਰੌਣਕਾਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਰਿਵਾਰ ਵੱਲੋਂ ਵਿਸ਼ੇਸ਼ ਸਮਾਗਮ
ਇਤਿਹਾਸਕ ਅਤੇ ਵਿਰਾਸਤੀ ਨਗਰ ਜੰਡਿਆਲਾ ਗੁਰੂ ਵਿੱਚ ਤੀਆਂ ਦੇ ਪਵਿੱਤਰ ਤਿਉਹਾਰ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਰਿਵਾਰ ਵੱਲੋਂ ‘ਰੌਣਕ ਤ੍ਰਿੰਜਣਾਂ ਦੀ’ ਨਾਮਕ ਵਿਸ਼ੇਸ਼ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਹਲਕਾ ਜੰਡਿਆਲਾ ਗੁਰੂ ਦੀਆਂ ਮਾਤਾਵਾਂ, ਭੈਣਾਂ ਅਤੇ ਧੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਪੰਜਾਬ ਦੇ ਰਵਾਇਤੀ ਤਿਉਹਾਰ ਨੂੰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਜੈ ਰਿਜ਼ੋਰਟ, ਜੰਡਿਆਲਾ ਗੁਰੂ ਵਿੱਚ ਕਰਵਾਏ ਗਏ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ...