ਪੰਜਾਬ

6341 published stories
ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼

ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਵਿੱਚ ਬਾਰਿਸ਼

Sep 17, 2026 01:35 PM (Asia/Kolkata)

ਪੰਜਾਬ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵੀਰਵਾਰ ਸਵੇਰੇ ਜਲੰਧਰ, ਪਠਾਨਕੋਟ, ਲੁਧਿਆਣਾ ਅਤੇ ਮਲੇਰਕੋਟਲਾ ਸਮੇਤ ਕਈ ਖੇਤਰਾਂ ਵਿੱਚ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ...

Punjab ‘ਚ ਮੁੜ ਵੱਜਣਗੇ ਸਾਇਰਨ , ਹੋਵੇਗਾ ਸੂਬਾ ਪੱਧਰੀ ਬਲੈਕਆਊਟ

Punjab ‘ਚ ਮੁੜ ਵੱਜਣਗੇ ਸਾਇਰਨ , ਹੋਵੇਗਾ ਸੂਬਾ ਪੱਧਰੀ ਬਲੈਕਆਊਟ

Sep 17, 2026 01:19 PM (Asia/Kolkata)

ਚੰਡੀਗੜ੍ਹ, : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਹਨਾਂ ਤਿਆਰੀਆਂ ਵਿੱਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਕ ਡਰਿੱਲ ਇੱਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਸ਼ੁਰੂਆਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਸ਼ੁਰੂਆਤ

Sep 17, 2026 01:08 PM (Asia/Kolkata)

ਸ੍ਰੀ ਆਨੰਦਪੁਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭ ਕੀਤੇ ਗਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਤੀਜਾ ਪੜਾਅ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਿਆ। ਇਸ ਮੌਕੇ ਮਾਰਚ ਦੀ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਅੰਮ੍ਰਿਤ ਵੇਲੇ ਤੋਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਮਾਰਚ ਵਿੱਚ ਸ਼ਾਮਲ ਹੋਣ ਲਈ ਪੁੱਜ ਰਹੀਆਂ ਸਨ। ਇਹ ਮਾਰਚ...

ਬੇਅਦਬੀ ਕਾਨੂੰਨ ਦੀਆਂ ਵਿਵਾਦਿਤ ਮੱਦਾਂ ਹਟਣ ਤੱਕ ਲਾਗੂ ਨਾ ਹੋਵੇ: ਜਥੇਦਾਰ ਗੜਗੱਜ

ਬੇਅਦਬੀ ਕਾਨੂੰਨ ਦੀਆਂ ਵਿਵਾਦਿਤ ਮੱਦਾਂ ਹਟਣ ਤੱਕ ਲਾਗੂ ਨਾ ਹੋਵੇ: ਜਥੇਦਾਰ ਗੜਗੱਜ

Sep 17, 2026 12:55 PM (Asia/Kolkata)

ਸੱਤ ਮੈਂਬਰੀ ਕਮੇਟੀ ‘ਤੇ ਜਥੇਦਾਰ ਵੱਲੋਂ ਉਠਾਏ ਸਵਾਲ ਵਿਧੂੜੀ ਦੀ ਮੁਆਫ਼ੀ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ ਆਨੰਦਪੁਰ ਸਾਹਿਬ ਵਿੱਚ ਪਾਣੀ ਨਿਕਾਸੀ ਲਈ ਸਰਕਾਰ ਨੂੰ ਅਪੀਲ ਅੰਮ੍ਰਿਤਸਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪਸ਼ਟ ਕੀਤਾ ਹੈ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੀਆਂ ਵਿਵਾਦਿਤ ਮੱਦਾਂ ਹਟਾਏ ਜਾਣ ਤੱਕ ਇਸ ਕਾਨੂੰਨ ਨੂੰ ਲਾਗੂ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦ ਤੱਕ...

ਕੰਟਰੈਕਟ ਅਧਿਆਪਕਾਂ ਵੱਲੋਂ ਵੀਸੀ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ

ਕੰਟਰੈਕਟ ਅਧਿਆਪਕਾਂ ਵੱਲੋਂ ਵੀਸੀ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ

Sep 16, 2026 04:36 PM (Asia/Kolkata)

ਪਟਿਆਲਾ: ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਅਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੱਜ ਯੂਨੀਵਰਸਿਟੀ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਵਜੋਂ ਅਧਿਆਪਕਾਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ ਗਿਆ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਤੋਂ ਪਹਿਲਾਂ ਵਾਈਸ ਚਾਂਸਲਰ ਵੱਲੋਂ ਕੰਟਰੈਕਟ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ ਗਈ। ਐਸੋਸੀਏਸ਼ਨ ਦੇ ਆਗੂਆਂ ਅਨੁਸਾਰ ਮੀਟਿੰਗ ਦੌਰਾਨ ਵਾਈਸ ਚਾਂਸਲਰ ਵੱਲੋਂ...

ਦੁੱਖ ਦਾ ਪ੍ਰਗਟਾਵਾ

ਦੁੱਖ ਦਾ ਪ੍ਰਗਟਾਵਾ

Sep 16, 2026 04:21 PM (Asia/Kolkata)

ਸੰਗਰੂਰ, (ਜਗਸੀਰ ਸਿੰਘ)- ਡੈਮੋਕਰੇਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਭੂਆ ਜੀ ਸ੍ਰੀਮਤੀ ਪ੍ਰਕਾਸ਼, ਪਤਨੀ ਸਵ. ਸ੍ਰੀ ਦਯਾ ਕ੍ਰਿਸ਼ਨ ਮੈਨਨ, ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ 7 ਸਤੰਬਰ ਨੂੰ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ। ਸ੍ਰੀਮਤੀ ਪ੍ਰਕਾਸ਼ ਦੇ ਦੇਹਾਂਤ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਸੋਗ ਦੀ ਘੜੀ ਵਿੱਚ ਵੱਖ-ਵੱਖ ਰਾਜਨੀਤਿਕ...

ਭਾਜਪਾ ਦੀ 'ਨਸ਼ਾ ਮੁਕਤ ਯਾਤਰਾ' ਤੋਂ ਪਹਿਲਾਂ ਹਰਪਾਲ ਚੀਮਾ ਦੇ ਤਿੱਖੇ ਸਵਾਲ, ਕੇਂਦਰ ਸਰਕਾਰ ਨੂੰ ਘੇਰਿਆ

ਭਾਜਪਾ ਦੀ 'ਨਸ਼ਾ ਮੁਕਤ ਯਾਤਰਾ' ਤੋਂ ਪਹਿਲਾਂ ਹਰਪਾਲ ਚੀਮਾ ਦੇ ਤਿੱਖੇ ਸਵਾਲ, ਕੇਂਦਰ ਸਰਕਾਰ ਨੂੰ ਘੇਰਿਆ

Sep 16, 2026 03:42 PM (Asia/Kolkata)

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ਪ੍ਰਸਤਾਵਿਤ 'ਨਸ਼ਾ ਮੁਕਤ ਪੰਜਾਬ ਯਾਤਰਾ' ਤੋਂ ਪਹਿਲਾਂ ਸੂਬੇ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੇ ਨਸ਼ਾ ਵਿਰੋਧੀ ਰਿਕਾਰਡ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕੇਂਦਰ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਚੰਡੀਗੜ੍ਹ ਵਿਖੇ 'ਆਪ' ਦੇ ਜਨਰਲ ਸਕੱਤਰ ਬਲਤੇਜ ਪੰਨੂ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ...

ਐੱਸ ਯੂ ਐੱਸ ਕਾਲਜ ਮਹਿਲਾਂ ਵਿਖੇ ਓਜ਼ੋਨ ਦਿਵਸ ਮਨਾਇਆ

ਐੱਸ ਯੂ ਐੱਸ ਕਾਲਜ ਮਹਿਲਾਂ ਵਿਖੇ ਓਜ਼ੋਨ ਦਿਵਸ ਮਨਾਇਆ

Sep 16, 2026 03:38 PM (Asia/Kolkata)

ਲੌਂਗੋਵਾਲ, (ਜਗਸੀਰ ਸਿੰਘ)- ਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਚੌਂਕ ਵਿਖੇ ਵਾਤਾਵਰਨ ਦੀ ਸੁਰੱਖਿਆ ਅਤੇ ਓਜ਼ੋਨ ਪਰਤ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਓਜ਼ੋਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਜਾਗਰੂਕਤਾ ਭਰਪੂਰ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ। ਸਮਾਗਮ ਦੌਰਾਨ...

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

Sep 16, 2026 02:33 PM (Asia/Kolkata)

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਹੈਂਡਲਰਾਂ ਨਾਲ ਸੰਪਰਕ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਤਫਤੀਸ਼ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸੀਮਾ ਪਾਰੋਂ...

ਤਿੰਨ ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗੀ ਚੰਡੀਗੜ੍ਹ-ਸ਼ਾਰਜਾਹ ਸਿੱਧੀ ਫਲਾਈਟ; 26 ਅਕਤੂਬਰ ਤੋਂ ਭਰੇਗੀ ਉਡਾਣ

ਤਿੰਨ ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗੀ ਚੰਡੀਗੜ੍ਹ-ਸ਼ਾਰਜਾਹ ਸਿੱਧੀ ਫਲਾਈਟ; 26 ਅਕਤੂਬਰ ਤੋਂ ਭਰੇਗੀ ਉਡਾਣ

Sep 16, 2026 10:09 AM (Asia/Kolkata)

ਟਰਾਈਸਿਟੀ ਅਤੇ ਪੰਜਾਬ ਦੇ ਹਵਾਈ ਯਾਤਰੀਆਂ ਲਈ ਇੱਕ ਬਹੁਤ ਵੱਡੀ ਰਾਹਤ ਦੀ ਖ਼ਬਰ ਹੈ। ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੰਡੀਗੜ੍ਹ-ਸ਼ਾਰਜਾਹ ਸਿੱਧੀ ਹਵਾਈ ਸੇਵਾ ਤਿੰਨ ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਮੁੜ ਸ਼ੁਰੂ ਹੋਣ ਜਾ ਰਹੀ ਹੈ। ਇਹ ਉਡਾਣ ਆਉਣ ਵਾਲੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ, 26 ਅਕਤੂਬਰ ਤੋਂ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰੇਗੀ, ਜਿਸ ਨਾਲ ਸੰਯੁਕਤ ਅਰਬ ਅਮੀਰਾਤ (ਯੂਏਈ) ਜਾਣ ਵਾਲੇ ਯਾਤਰੀਆਂ ਨੂੰ ਸਿੱਧਾ ਫਾਇਦਾ ਹੋਵੇਗਾ। ਇਸ ਨਾਨ-ਸਟਾਪ ਉਡਾਣ ਦਾ ਸੰਚਾਲਨ ਏਅਰ...