ਪੰਜਾਬ ਦੇ ਕਈ ਇਲਾਕਿਆਂ ‘ਚ ਧੁੰਦ ਦਾ ਕਹਿਰ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
- ਪੰਜਾਬ
- (Asia/Kolkata)
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਸੂਬੇ ਵਿੱਚ ਪਏ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ ਹੁਣ ਮੁੜ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਬੁੱਧਵਾਰ) ਤੋਂ ਸ਼ੁਰੂ ਹੋ ਕੇ 30 ਤਰੀਕ ਤੱਕ ਲਗਾਤਾਰ ਤਿੰਨ ਦਿਨ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਓਰੇਂਜ਼ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅੱਜ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜਾਂ ਵਿੱਚ ਬਰਫ਼ਬਾਰੀ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇਮਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 3.1 ਡਿਗਰੀ ਘੱਟ ਗਿਆ ਹੈ। ਤਾਪਮਾਨ ਹੁਣ ਆਮ ਨਾਲੋਂ ਲਗਭਗ 4.9 ਡਿਗਰੀ ਘੱਟ ਹੋ ਗਿਆ ਹੈ, ਜਿਸ ਨਾਲ ਠੰਢ ਹੋਰ ਵੀ ਤੇਜ਼ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ (ਮੁਹਾਲੀ), ਮਲੇਰਕੋਟਲਾ (ਮੁਹਾਲੀ) ਅਤੇ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਵੱਖ-ਵੱਖ ਥਾਵਾਂ ‘ਤੇ ਵੀ ਸ਼ੀਤ ਲਹਿਰ ਦੀ ਸੰਭਾਵਨਾ ਹੈ। ਹਾਲਾਂਕਿ, ਤਿੰਨ ਜ਼ਿਲ੍ਹਿਆਂ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
Leave a Reply