Daily Suraj

ਪੰਜਾਬੀ

ਹੁਸ਼ਿਆਰਪੁਰ ਵਿੱਚ ਨਸ਼ਾ ਤੇ ਗੈਰ-ਕਾਨੂੰਨੀ ਹਥਿਆਰ ਗਿਰੋਹ ਦਾ ਭੰਡਾਫੋੜ, 4 ਗ੍ਰਿਫ਼ਤਾਰ

20 Apr, 2026 12:33 PM

ਪੰਜਾਬ ਪੁਲੀਸ ਨੇ ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਨਾਲ ਸੰਬੰਧਤ ਇੱਕ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਪੁਲੀਸ ਦੇ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 9.925 ਕਿੱਲੋ ਹੈਰੋਇਨ, ਦੋ ਵਿਦੇਸ਼ੀ ਪਿਸਤੌਲਾਂ, ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਇੱਕ ਮਹੱਤਵਪੂਰਨ ਸਫਲਤਾ ਮੰਨੀ ਜਾ ਰਹੀ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਸ਼ਿਆਰਪੁਰ ਪੁਲੀਸ ਨੇ ਅੰਤਰਰਾਜੀ ਅਤੇ ਵਿਦੇਸ਼ੀ ਸਬੰਧਾਂ ਵਾਲੇ ਇਸ ਗਿਰੋਹ ਨੂੰ ਬੇਨਕਾਬ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ, ਜੋ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹਨ। ਇਸ ਮਾਮਲੇ ਸਬੰਧੀ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲੀਸ ਥਾਣੇ ਵਿੱਚ ਐੱਫ ਆਈ ਆਰ ਦਰਜ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦੀਆਂ ਜੜਾਂ ਤੱਕ ਪਹੁੰਚਣ ਅਤੇ ਇਸਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Posted By: Daily Suraj Bureau

Latest News