ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
- ਪੰਜਾਬ
- 21 Jan,2025

ਘੁਮਾਣ : ਆਲ ਇੰਡੀਆ ਟਾਂਕ ਕਸੱਤਰੀ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਅਗਵਾਈ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 675ਵਾਂ ਜੋਤੀ ਜੋਤ ਪੁਰਬ ਗੁਰੂਦਵਾਰਾ ਸ਼੍ਰੀ ਤਪਿਆਣਾ ਸਾਹਿਬ (ਤਪ ਅਸਥਾਨ) ਸ਼੍ਰੋਮਣੀ ਭਗਤ ਨਾਮਦੇਵ ਜੀ ਵਿਖੇ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਜੋੜ ਮੇਲੇ ਦੇ ਸਮਾਗਮ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ, 13 ਜਨਵਰੀ ਤੋਂ ਲੈ ਕੇ 18 ਜਨਵਰੀ ਤੱਕ ਨਿਰੰਤਰ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇਹੜਕਿਆ ਵਾਲੇ, ਇੰਟਰਨੈਸ਼ਨਲ ਢਾਡੀ ਜਥਾ ਬਲਦੇਵ ਸਿੰਘ ਲੋਂਗੋਵਾਲ ਅਤੇ ਭਾਈ ਜਗਰੂਪ ਸਿੰਘ ਜੀ ਰੂਪ ਖਾਲਸਾ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਦਿ ਜਥਿਆਂ ਵੱਲੋਂ ਪਹੁੰਚੀਆ ਹੋਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਨ੍ਹਾਂ ਸਮਾਗਮਾਂ ਵਿੱਚ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇਜੇ ਸਮੇਤ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਪਹੁੰਚੇ ਹੋਏ ਆਗੂਆਂ ਨੂੰ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਅਤੇ ਕਾਰਜਕਾਰੀ ਪ੍ਰਧਾਨ ਕਸ਼ਮੀਰ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। 15 ਜਨਵਰੀ ਨੂੰ ਭਗਤ ਨਾਮਦੇਵ ਜੀ ਦਾ ਜੋਤੀ ਜੋਤ ਪੁਰਬ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੱਤਰ ਹਰਜੀਤ ਸਿੰਘ ਪੰਡੋਰੀ, ਪਲਵਿੰਦਰ ਸਿੰਘ ਮੁਨੀਮ, ਗੁਰਦੀਪ ਸਿੰਘ ਮੋਗਾ, ਤਰਸੇਮ ਸਿੰਘ ਜੱਸਲ, ਅਵਤਾਰ ਸਿੰਘ ਚੂਹੜ ਚੱਕ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਮੱਲੋਵਾਲੀ, ਸਤਨਾਮ ਸਿੰਘ ਮੱਲੋਵਾਲੀ, ਸਾਬਕਾ ਸਰਪੰਚ ਪਲਵਿੰਦਰ ਸਿੰਘ ਪੇਜੋਚੱਕ, ਮੁੱਖ ਗ੍ਰੰਥੀ ਰਣਧੀਰ ਸਿੰਘ, ਅਮਰਜੀਤ ਸਿੰਘ ਪੁਰਬਾ, ਨਰਿੰਦਰ ਸਿੰਘ ਬੇਦੀ, ਸੁਰਿੰਦਰ ਸਿੰਘ ਬੇਦੀ, ਮਨਜੀਤ ਸਿੰਘ ਪੰਡੋਰੀ, ਹਰਪਾਲ ਸਿੰਘ ਲਾਲੀ, ਭਜਨ ਸਿੰਘ ਪੰਡੋਰੀ, ਗੁਰਮੁੱਖ ਸਿੰਘ ਨੰਗਲ, ਅਮਰਜੀਤ ਸਿੰਘ ਨੰਗਲ, ਜੋਗਾ ਸਿੰਘ ਬੇਦੀ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਰਤਨ ਸਿੰਘ ਜੱਸਲ, ਸਰਪੰਚ ਕੇਵਲ ਸਿੰਘ, ਪ੍ਰਗਟ ਸਿੰਘ ਫੌਜੀ ਆਦਿ ਹਾਜ਼ਰ ਸਨ।
Posted By:

Leave a Reply