ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ

ਅਬੋਹਰ : ਹਾਲ ਹੀ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਦੇ ਨਿਰਮਾਤਾ ਸਤਿਕਾਰਯੋਗ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀ ਕਰਨ ਤੋਂ ਬਾਅਦ ਲੋਕ ਸਭਾ ਦੇ ਚੱਲ ਰਹੇ ਇਜਲਾਸ ਵਿੱਚ ਆਪਣੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੇ ਹੋਏ ਅਖੰਡ ਭਾਰਤ ਦੇ ਸਮੂਹ ਐਸ.ਟੀ ਅਤੇ ਐਸ.ਸੀ. ਓਬੀਸੀ ਵਰਗ ਵਿੱਚ ਡੂੰਘਾ ਗੁੱਸਾ ਹੈ। ਇਸ ਦੇ ਮੱਦੇਨਜ਼ਰ ਅੱਜ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਬਾਬਾ ਭੀਮ ਰਾਓ ਅੰਬੇਡਕਰ ਚੌਕ ਵਿਖੇ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਤਿੱਖਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਲੋਕ ਸਭਾ ਵਿੱਚ ਅਮਿਤ ਸ਼ਾਹ ਨੇ ਇਹ ਘਿਨਾਉਣੀ ਹਰਕਤ ਕਿਉਂ ਕੀਤੀ। ਇਸ ਪਿੱਛੇ ਵੀ ਭਾਜਪਾ ਸਰਕਾਰ ਦੀ ਡੂੰਘੀ ਸਾਜ਼ਿਸ਼ ਹੈ। ਵਨ ਨੇਸ਼ਨ ਵਨ ਇਲੈਕਸ਼ਨ ਤੇ ਲੋਕ ਸਭਾ ਚ ਬਿੱਲ ਪਾਸ ਕੀਤਾ ਗਿਆ। ਜੋ ਕਿ ਭਾਰਤੀ ਸੰਵਿਧਾਨ ਅਤੇ ਵੋਟ ਦੇ ਅਧਿਕਾਰ ਦੇ ਖਿਲਾਫ ਹੈ। ਇਹ ਬਿੱਲ ਰਾਜ ਸਭਾ ਅਤੇ ਲੋਕ ਸਭਾ ਵਿੱਚ ਪਾਸ ਹੋ ਚੁੱਕਾ ਹੈ। ਜਿਸ ਦਾ ਜਨਤਾ ਵਿਰੋਧ ਨਹੀਂ ਕਰ ਸਕੀ। ਇਸ ਲਈ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਹਿੱਸੇ ਵਜੋਂ ਗ੍ਰਹਿ ਮੰਤਰੀ ਨੇ ਜਾਣਬੁੱਝ ਕੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਤੇ ਅਸ਼ਲੀਲ ਟਿੱਪਣੀਆਂ ਕੀਤੀਆਂ। ਇਸ ਟਿੱਪਣੀ ਨੇ ਸਮੁੱਚੇ ਐਸਸੀ ਅਤੇ ਐਸਟੀ ਓਬੀਸੀ ਵਰਗ ਨੂੰ ਡੂੰਘੀ ਸੱਟ ਮਾਰੀ ਹੈ। ਜਿਸ ਦੇ ਰੋਸ ਵਜੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਸਫ਼ਾਈ ਸੇਵਕ ਯੂਨੀਅਨ ਅਬੋਹਰ ਅਤੇ ਭਗਵਾਨ ਵਾਲਮੀਕਿ ਧਰਮਸ਼ਾਲਾ ਮੰਦਿਰਆਦਿ ਧਰਮ ਸਮਾਜ ਅਰਧ ਭਾਰਤ ਸ਼ਾਖਾ ਅਬੋਹਰ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬੁਲਾਰਿਆਂ ਨੇ ਅਮਿਤ ਸ਼ਾਹ ਦੀ ਸਖਤ ਆਲੋਚਨਾ ਕਰਦਿਆਂ ਗ੍ਰਹਿ ਮੰਤਰਾਲੇ ਤੋਂ ਉਨ੍ਹਾਂ ਦੀ ਬਰਖ਼ਾਸਤਗੀ ਦੀ ਮੰਗ ਕੀਤੀ।