ਬੀਆਰਸੀ ਸਕੂਲ ’ਚ ਗਣਤੰਤਰ ਦਿਵਸ ਮਨਾਇਆ

ਬੀਆਰਸੀ ਸਕੂਲ ’ਚ ਗਣਤੰਤਰ ਦਿਵਸ ਮਨਾਇਆ

ਭਗਤਾ ਭਾਈਕਾ : ਬੀਆਰਸੀ ਕਾਨਵੈਂਟ ਸਕੂਲ ਸਮਾਧ ਭਾਈ ਵਿੱਚ ਵੀ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਪ੍ਰਿੰਸੀਪਲ ਕਿਰਨ ਰਾਣੀ ਵੱਲੋਂ ਨਿਭਾਈ ਗਈ। ਝੰਡਾ ਲਹਿਰਾਉਣ ਸਮੇਂ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਣ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਛੋਟੇ-ਛੋਟੇ ਬੱਚੇ ਰੰਗ ਬਰੰਗੇ ਕੱਪੜਿਆਂ ਵਿੱਚ ਬਹੁਤ ਸੋਹਣੇ ਲੱਗ ਰਹੇ ਸਨ। ਵਿਦਿਆਰਥੀਆ ਨੇ ਵੱਖ-ਵੱਖ ਚਿੱਤਰ ਬਣਾਉਣ ਦੇ ਮੁਕਾਬਲੇ ਵਿੱਚ ਹਿੱਸਾ ਲਿਆ। ਇਸ ਸਮੇਂ ਸਕੂਲ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਕਿਰਨ ਰਾਣੀ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਸੰਵਿਧਾਨ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਨੇ ਤਿਆਰ ਕੀਤਾ ਸੀ। ਇਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਇਸ ਕਰਕੇ ਅੱਜ ਦੇ ਦਿਨ ਹਰ ਸਾਲ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।