ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡ ਮੇਲਾ ਕਰਵਾਇਆ

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡ ਮੇਲਾ ਕਰਵਾਇਆ

ਰਾਮਪੁਰਾ ਫੂਲ: ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਵਿਖੇ ਖੇਡ ਮੇਲੇ ਦੀ ਭવ્ય ਸਬਾ ਬੀਤੇ ਦਿਨ ਬਹੁਤ ਹੀ ਖੁਸ਼ੀ ਅਤੇ ਉਤਸ਼ਾਹ ਨਾਲ ਕਰਵਾਈ ਗਈ। ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਗੁਰਮੇਲ ਸਿੰਘ ਠੇਕੇਦਾਰ, ਅਮਰੀਕ ਸਿੰਘ, ਐੱਸਐੱਮਸੀ ਕਮੇਟੀ ਦੇ ਮੈਂਬਰਾਂ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਗੁਰਜੀਤ ਕੌਰ ਵਾਲੀਆ ਵੱਲੋਂ ਮਹਿਮਾਨਾਂ ਦਾ ਸਵਾਗਤ ਕਰਕੇ ਹੋਈ। ਉਨ੍ਹਾਂ ਖੇਡਾਂ ਦੇ ਮਹੱਤਵ ਤੇ ਰੌਸ਼ਨੀ ਪਾਈ ਅਤੇ ਵਿਦਿਆਰਥੀਆਂ ਨੂੰ ਸਫ਼ਲ ਜੀਵਨ ਵਿੱਚ ਖੇਡਾਂ ਦੇ ਯੋਗਦਾਨ ਬਾਰੇ ਪ੍ਰੇਰਿਤ ਕੀਤਾ। ਮਹਿਮਾਨਾਂ ਨੇ ਵੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਤਾ-ਪਿਤਾ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਸਕੂਲ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਤੇ ਪ੍ਰਿੰਸੀਪਲ ਗੁਰਜੀਤ ਕੌਰ ਵਾਲੀਆ, ਐਮ.ਡੀ. ਹਰਬੰਸ ਸਿੰਘ ਅਤੇ ਐਡਮਿਨਿਸਟ੍ਰੇਟਿਵ ਅਫਸਰ ਅਨੂਪ ਗੋਇਲ ਨੂੰ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪੰਚਾਇਤ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ ਅਤੇ ਸਕੂਲ ਦੀ ਇਸ ਉਪਲਬਧੀ ਦੀ ਪ੍ਰਸ਼ੰਸਾ ਕੀਤੀ। ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਅਤੇ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ।