Daily Suraj

ਪੰਜਾਬੀ

ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ

29 Mar, 2020 05:30 AM

ਬਰਨਾਲਾ, 29 ਮਾਰਚ)- ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਦੇ ਸੈਂਪਲ ਲੈਣ ਉਪਰੰਤ ਮੌਤ ਹੋਣ ਬਾਰੇ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ 60 ਸਾਲਾ ਔਰਤ ਜੋ ਰੇਲਵੇ ਸਟੇਸ਼ਨ ਵਿਖੇ ਰਹਿੰਦੀ ਸੀ ਸਿਵਲ ਹਸਪਤਾਲ ਬਰਨਾਲਾ ਵਿਖੇ ਖਾਂਸੀ ਅਤੇ ਬੁਖ਼ਾਰ ਦੀ ਦਵਾਈ ਲੈਣ ਆਈ ਸੀ। ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਸਬੰਧੀ ਸ਼ੱਕ ਦੇ ਆਧਾਰ 'ਤੇ ਔਰਤ ਦੇ ਨਮੂਨੇ ਲੈ ਕੇ ਰਿਪੋਰਟ ਲਈ ਭੇਜਣ ਉਪਰੰਤ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਬਰਨਾਲਾ ਦੇ ਐੱਸ.ਐਮ.ਓ. ਡਾ. ਜੋਤੀ ਕੌਸ਼ਲ ਨੇ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਕੋਰੋਨਾ ਵਾਇਰਸ ਹੋਣ ਜਾਂ ਨਾ ਹੋਣ ਸਬੰਧੀ ਪੁਸ਼ਟੀ ਕੀਤੀ ਜਾਵੇਗੀ।

Posted By: Daily Suraj Bureau

Latest News