ਵਿਸਾਖੀ ਮੌਕੇ ਪੰਜਾਬ ਬਚਾਓ ਵਿਸ਼ਾਲ ਰੈਲੀ ਲਈ ਹਲਕੇ ਦੇ ਵਰਕਰਾਂ ਚ ਭਾਰੀ ਉਤਸਾਹ- ਰਵੀਪ੍ਰੀਤ ਸਿੰਘ ਸਿੱਧੂ
ਬੰਗੀ ਸਰਕਲ ਦੇ ਪਿੰਡਾਂ ਵਿੱਚ ਵਰਕਰਾਂ ਨਾਲ ਕੀਤੀਆਂ ਭਰਵੀਆਂ ਮੀਟਿੰਗਾਂ (ਗੁਰਪ੍ਰੀਤ ਸਿੰਘ )- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਵਿਸ਼ਾਲ ਰੈਲੀ 11 ਅਪ੍ਰੈਲ ਨੂੰ ਹੋਣ ਜਾ ਰਹੀ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰੈਲੀ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਇਸ ਰੈਲੀ ਦੇ ਸੰਬੰਧ ਵਿੱਚ ਹਲਕੇ ਦੇ ਬੰਗੀ ਸਰਕਲ ਦੇ ਪਿੰਡਾਂ ਵਿੱਚ ਮੀਟਿੰਗਾਂ ਰਾਹੀ ਹਲਕੇ ਦੇ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਅਪੀਲ ਕੀਤੀ ਜਾ ਰਹੀ ਹੈ ਉਹਨਾਂ ਅੱਗੇ ਕਿਹਾ ਕਿ ਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਅਤੇ ਸਰਦਾਰ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਪਾਰਟੀ ਦੇ ਹੋਰ ਲੀਡਰ ਵੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸੂਬੇ ਦਾ ਸਰਵਪੱਖੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਵਿਕਾਸ ਦੇ ਨਾਂ ਤੇ ਸਿਰਫ ਗੁੰਮਰਾਹ ਕੀਤਾ ਹੈ। ਅਤੇ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।ਉਹਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਜਿੱਤ ਪ੍ਰਾਪਤ ਕਰਕੇ ਸੂਬੇ ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਏਗਾ। ਉਹਨਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕੀਤਾ ਹੈ ਅਤੇ ਲੋੜ ਪੈਣ ਤੇ ਕੁਰਬਾਨੀਆਂ ਵੀ ਦਿੱਤੀਆਂ ਹਨ ਇਸ ਮੌਕੇ ਉਹਨਾਂ ਦੇ ਨਾਲ ਪ੍ਰਿਤਪਾਲ ਸਿੰਘ ਸਿੱਧੂ ਰੁੱਘੂ ਬੰਗੀ, ਗੁਰਮੇਲ ਸਿੰਘ ਸਿੱਧੂ ਸਾਬਕਾ ਸਰਪੰਚ ਬੰਗੀ ਨਿਹਾਲ ਸਿੰਘ , ਹਰਦੀਪ ਸਿੰਘ ਬੰਗੀ, ਬਿੰਦਰ ਸਿੰਘ ਸਾਬਕਾ ਸਰਪੰਚ ਸੇਖੂ ਆਦਿ ਤੋਂ ਇਲਾਵਾ ਪਿੰਡ ਵਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Posted By: Daily Suraj Bureau