ਸਿੱਧੂ ਮੂਸੇਵਾਲਾ ਕਤਲ ਮਾਮਲਾ: ਹਾਈਸਿੱਧੂ ਮੂਸੇਵਾਲਾ ਕਤਲ ਮਾਮਲਾ: ਹਾਈ ਕੋਰਟ ਨੇ ਮੁੱਖ ਸਾਜ਼ਿਸ਼ਘਾੜੇ ਦੀ ਜ਼ਮਾਨਤ ਰੱਦ ਕੀਤੀ ਕੋਰਟ ਨੇ ਮੁੱਖ ਸਾਜ਼ਿਸ਼ਘਾੜੇ ਦੀ ਜ਼ਮਾਨਤ ਰੱਦ ਕੀਤੀ
- ਪੰਜਾਬ
- (Asia/Kolkata)
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜਸਟਿਸ ਜਸਜੀਤ ਸਿੰਘ ਬੇਦੀ ਦੀ ਬੈਂਚ ਅੱਗੇ ਪੇਸ਼ ਕੀਤੀ ਗਈ ਪਟੀਸ਼ਨ ਵਿੱਚ ਜੋਗਾ ਵੱਲੋਂ 29 ਮਈ 2022 ਨੂੰ ਮਾਨਸਾ ਦੇ ਸਿਟੀ-1 ਪੁਲੀਸ ਸਟੇਸ਼ਨ ਵਿੱਚ ਦਰਜ ਕੀਤੇ ਕਤਲ ਅਤੇ ਹੋਰ ਧਾਰਾਵਾਂ ਤਹਿਤ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਆਪਣੀ ਟਿੱਪਣੀ ਵਿੱਚ ਕਿਹਾ ਕਿ ਪਟੀਸ਼ਨਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਮੁੱਖ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਹੈ। ਉਸ ਨੇ ਨਾ ਸਿਰਫ਼ ਹਮਲਾਵਰਾਂ ਨੂੰ ਪਨਾਹ ਦਿੱਤੀ, ਸਗੋਂ ਆਪਣੇ ਇੱਕ ਸਾਥੀ ਨੂੰ ਹਥਿਆਰ ਵੀ ਮੁਹੱਈਆ ਕਰਵਾਇਆ ਸੀ। ਬੈਂਚ ਨੇ ਇਹ ਵੀ ਦਰਸਾਇਆ ਕਿ ਨਾਮਜ਼ਦ ਹੋਣ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ ਅਤੇ ਉਸ ਨੂੰ ਭਗੌੜਾ ਐਲਾਨਿਆ ਗਿਆ ਸੀ। ਜੋਗਿੰਦਰ ਸਿੰਘ ਨੂੰ 26 ਜੂਨ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੇ ਖ਼ਿਲਾਫ਼ ਲਗਭਗ 20 ਅਪਰਾਧਿਕ ਮਾਮਲੇ ਦਰਜ ਹਨ। ਅਦਾਲਤ ਨੇ ਮੰਨਿਆ ਕਿ ਜੇਕਰ ਉਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਸ ਦੇ ਸਬੂਤਾਂ ਨਾਲ ਛੇੜਛਾੜ ਕਰਨ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਪੂਰੀ ਸੰਭਾਵਨਾ ਹੈ। ਇਸ ਲਈ, ਉਸ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ। 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੇਸ ਅਜੇ ਵੀ ਅਦਾਲਤ ਵਿੱਚ ਚੱਲ ਰਿਹਾ ਹੈ।
Leave a Reply