Daily Suraj

ਪੰਜਾਬੀ

ਪੰਜਾਬ ਸਰਕਾਰ ਕਿਸਾਨਾਂ ਨਾਲ ਧੋਖੇਬਾਜ਼ੀ ਬੰਦ ਕਰੇ- ਉਗਰਾਹਾਂ

05 Dec, 2024 05:30 AM

ਤਲਵੰਡੀ ਸਾਬੋ, (ਬਠਿੰਡਾ) : ਪਿੰਡ ਲੇਲੇਵਲਾ ਦੇ ਖੇਤਾਂ ’ਚ ਗੈਸ ਪਾਈਪ ਲਾਈਨ ਪਾਉਣ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸ਼ਨ ਦਰਮਿਆਨ ਬਣੀ ਤਣਾਅ ਦੀ ਸਥਿਤੀ ਦੌਰਾਨ ਕਿਸਾਨੀ ਮੋਰਚੇ ’ਚ ਸ਼ਾਮਿਲ ਹੋਣ ਆਏ ਭਾਕਿਯੂ (ਉਗਰਾਹਾਂ) ਦੇ ਕੌਮੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ’ਤੇ ਰੱਜ ਕੇ ਹੱਲੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕਿਸਾਨਾਂ ਨਾਲ ਵਾਅਦੇ ਕੁਝ ਹੋਰ ਕਰਦੇ ਹਨ ਜਦੋਂਕਿ ਹੁੰਦਾ ਕੁਝ ਹੋਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਕਈ ਵਾਰ ਕਹਿ ਚੁੱਕੀ ਹੈ ਕਿ ਕਿਸਾਨਾਂ ਦੀ ਸਹਿਮਤੀ ਬਿਨਾਂ ਕੋਈ ਜ਼ਮੀਨ ਐਕਵਾਇਰ ਨਹੀਂ ਹੋਵੇਗੀ ਅਤੇ ਐਕਵਾਇਰ ਹੋਈ ਜ਼ਮੀਨ ਦਾ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਪਰ ਪਿੰਡ ਲੇਲੇਵਾਲਾ ਮਾਮਲੇ ’ਚ ਪ੍ਰਸ਼ਾਸ਼ਨ ਦੀ ਹਾਜ਼ਰੀ ’ਚ ਕਿਸਾਨਾਂ ਨਾਲ ਮੁਆਵਜ਼ੇ ਦੀ ਰਾਸ਼ੀ ਸੰਬੰਧੀ ਕਰਵਾਇਆ ਸਮਝੌਤਾ ਲਾਗੂ ਕਰਵਾਉਣ ’ਚ ਸਰਕਾਰ ਪੂਰੀ ਤਰਾਂ ਫੇਲ੍ਹ ਸਾਬਿਤ ਹੋਈ ਹੈ, ਜਿਸ ਕਰਕੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹੈ।ਓਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਇਸ ਕਿਸਮ ਦੀ ਧੋਖੇਬਾਜ਼ੀ ਕਰਨੀ ਬੰਦ ਕਰੇ ਅਤੇ ਮਸਲਾ ਹੱਲ ਕਰੇ।

Latest News