ਉਪਸਕ ਕੋਚਿੰਗ ਪੜ੍ਹਾਉਣ ਵਾਲੇ ਓਝਾ ਸਰ, 'ਆਪ' 'ਚ ਸ਼ਾਮਲ, ਕਨਵੀਨਰ ਕੇਜਰੀਵਾਲ ਨੇ ਕਰਵਾਇਆ ਸ਼ਾਮਲ
- ਰਾਜਨੀਤੀ
- 02 Dec,2024

ਦਿੱਲੀ ਵਿਧਾਨਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਜੀ ਹਾਂ ! UPSC ਕੋਚਿੰਗ ਪੜ੍ਹਾਉਣ ਵਾਲੇ ਓਝਾ ਸਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਅਵਧ ਓਝਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਪਾਰਟੀ 'ਚ ਸ਼ਾਮਲ ਹੋਣ 'ਤੇ ਓਝਾ ਸਰ ਨੇ ਕਿਹਾ ਕਿ ਉਹ ਪਿਛਲੇ 22 ਸਾਲਾਂ ਤੋਂ ਵਿਦਿਆਰਥੀਆਂ ਨੂੰ ਕੋਚਿੰਗ ਦੇ ਰਹੇ ਹਨ। ਉਨ੍ਹਾਂ ਦੇ ਸੋਸ਼ਲ ਮੀਡੀਆ ਫਾਲੋਅਰਜ਼ ਦੀ ਗਿਣਤੀ ਲੱਖਾਂ ਵਿੱਚ ਹੈ। ਦੱਸਣਯੋਗ ਹੈ ਕਿ ਹੁਣ ਓਝਾ ਸਰ ਫਰਵਰੀ 2025 'ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ 'ਆਪ' ਦੀ ਟਿਕਟ 'ਤੇ ਚੋਣ ਲੜ ਸਕਦੇ ਹਨ।
Posted By:

Leave a Reply