ਖੂਨਦਾਨ ਕੈਂਪ 16 ਦਸੰਬਰ ਨੂੰ

ਖੂਨਦਾਨ ਕੈਂਪ 16 ਦਸੰਬਰ ਨੂੰ

ਕੌਹਰੀਆਂ : ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੂਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਹਰੀਗੜ ਵੱਲੋਂ ਵਿਸ਼ਾਲ ਖ਼ੂਨਦਾਨ ਕੈਂਪ 16 ਦਸੰਬਰ ਸੋਮਵਾਰ ਨੂੰ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ ਵਿੱਚ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੁਰਜੀਤ ਸਿੰਘ ਹਰੀਗੜ ਵਾਲਿਆਂ ਨੇ ਦੱਸਿਆ ਕਿ ਹਰ ਸਾਲ ਸ਼ਹੀਦਾਂ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਲਗਾਇਆ ਜਾਂਦਾ ਹੈ। ਸਿੱਖ ਕੌਮ ਸਮੇਤ ਪੂਰੀ ਲੋਕਾਈ ਲਈ ਇਹ ਪੰਦਰਵਾੜਾ ਬਹੁਤ ਹੀ ਸੋਗਮਈ ਹੁੰਦਾ ਹੈ। ਕਿਉਂਕਿ ਸਭ ਤੋਂ ਛੋਟੀ ਉਮਰ ਵਿੱਚ ਗੁਰੂ ਦੇ ਲਾਲਾਂ ਨੇ ਸ਼ਹੀਦੀ ਜਾਮ ਪੀ ਲਏ ਪਰ ਈਨ ਨਹੀਂ ਮੰਨੀ ਸੀ। ਸੋ ਸਾਨੂੰ ਸ਼ਹੀਦਾਂ ਦੀ ਯਾਦ ਵਿੱਚ ਵੱਧ ਤੋਂ ਵੱਧ ਖ਼ੂਨਦਾਨ ਕਰਨਾ ਚਾਹੀਦਾ ਹੈ। ਕਿਉਂਕਿ ਇੱਕ ਤੰਦਰੁਸਤ ਵਿਅਕਤੀ ਨੂੰ ਖ਼ੂਨਦਾਨ ਕਰਨ ਨਾਲ ਕੋਈ ਫਰਕ ਨਹੀਂ ਪੈਂਦਾ ਪਰ ਕਿਸੇ ਲੋੜਵੰਦ ਦੀ ਜਾਨ ਜ਼ਰੂਰ ਬਚਾਈ ਜਾ ਸਕਦੀ ਹੈ। ਸਾਡੇ ਸਮਾਜ ਦੀ ਸੇਵਾ ਲਈ ਸਾਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਆਦਿ ਮੌਜੂਦ ਸਨ।