ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ 'ਚ ਰੋਡ ਸ਼ੋਅ ਦੌਰਾਨ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ
- ਰਾਜਨੀਤੀ
- 19 Dec,2024

ਲੁਧਿਆਣਾ : ਸਨਅਤੀ ਸ਼ਹਿਰ ਲੁਧਿਆਣਾ ਵਿੱਚ ਆਪ ਉਮੀਦਵਾਰਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਰੋਡ ਸ਼ੋਅ ਦੌਰਾਨ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਦੇ ਰੋਡ ਸ਼ੋਅ ਦੀ ਸ਼ੁਰੂਆਤ ਆਰਤੀ ਚੌਂਕ ਤੋਂ ਹੋਈ ਜੋ ਘੁਮਾਰ ਮੰਡੀ ਚੌਂਕ ਵਿਖੇ ਜਾ ਕੇ ਖ਼ਤਮ ਹੋਇਆ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਮੰਤਰੀ ਹਰਦੀਪ ਸਿੰਘ, ਮੰਤਰੀ ਤਰਨਪ੍ਰੀਤ ਸਿੰਘ ਸੌਦ ਅਤੇ ਲੁਧਿਆਣਾ ਦੇ ਸਾਰੇ ਵਿਧਾਇਕ ਹਾਜ਼ਰ ਸਨ। ਇਸ ਮੌਕੇ 'ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਉਹਨਾਂ ਦੀ ਕਰਮਭੂਮੀ ਹੈ ਅਤੇ ਉਹਨਾਂ ਦਾ ਲੁਧਿਆਣਾ ਦੇ ਵਿਕਾਸ ਵੱਲ ਖਾਸ ਧਿਆਨ ਰਹਿੰਦਾ ਹੈ ਉਹਨਾਂ ਕਿਹਾ ਕਿ ਸੀਐਮ ਅਤੇ ਐਮਸੀ ਇੱਕੋ ਹੀ ਹਨ। ਸੀਐਮ ਨੇ ਸੂਬੇ ਦਾ ਵਿਕਾਸ ਦੇਖਣਾ ਹੁੰਦਾ ਹੈ ਅਤੇ ਇਸ ਦੇ ਉਲਟ ਅੱਖਰ ਐਮਸੀ ਨੇ ਸ਼ਹਿਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਹੁੰਦਾ ਹੈ ਉਹਨਾਂ ਕਿਹਾ ਕਿ ਲੁਧਿਆਣਾ ਦੇ 95 ਵਾਰਡਾਂ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਇੱਕ ਵਾਰ ਫਿਰ ਤੋਂ ਝਾੜੂ ਚਲਾ ਕੇ ਨਗਰ ਨਿਗਮ ਵਿੱਚ ਆਪ ਦਾ ਮੇਅਰ ਬਣਾਓ ਤਾਂ ਜੋ ਲੁਧਿਆਣਾ ਦਾ ਸਰਬ ਪੱਖੀ ਵਿਕਾਸ ਤੇਜ਼ੀ ਨਾਲ ਹੋ ਸਕੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਹਨਾਂ ਵਲੰਟੀਅਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਹੂਲਤਾਂ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਉਹਨਾਂ ਕਿਹਾ ਪੰਜਾਬ ਸਰਕਾਰ ਲੁਧਿਆਣੇ ਦੇ ਸਰਬ ਪੱਖੀ ਵਿਕਾਸ ਲਈ ਵਚਨਬੱਧ ਹੈ ਇਸੇ ਲਈ ਮੇਰੀ ਕਰਮ ਭੂਮੀ ਲੁਧਿਆਣਾ ਵਿੱਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਰੋਡ ਸ਼ੋਅ ਦੌਰਾਨ ਲੋਕਾਂ ਨੇ ਜਗ੍ਹਾ ਜਗ੍ਹਾ ਮੁੱਖ ਮੰਤਰੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।
Posted By:

Leave a Reply