ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਏਐਸਆਈ ਨੂੰ ਮਿਲੇਗਾ ਇਨਾਮ, ਜਾਣੋ ਕਿਸ ਨੇ ਕੀਤਾ ਐਲਾਨ?
- ਪੰਜਾਬ
- 05 Dec,2024

ਮੋਗਾ: ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇੱਕ ਪਾਸੇ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ 'ਤੇ ਸਵਾਲ ਚੁੱਕੇ ਜਾ ਰਹੇ ਨੇ ਤਾਂ ਦੂਜੇ ਪਾਸੇ ਜਾਨਲੇਵਾ ਹਮਲੇ 'ਚ ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਏਐਸਆਈ ਜਸਬੀਰ ਸਿੰਘ ਵੀ ਸੁਰਖੀਆਂ 'ਚ ਹਨ। ਜਸਬੀਰ ਸਿੰਘ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਸੁਖਬੀਰ ਬਾਦਲ 'ਤੇ ਚੱਲਣ ਵਾਲੀ ਗੋਲੀ ਦਾ ਮੁੱਖ ਮੋੜ ਦਿੱਤਾ ਅਤੇ ਉਨ੍ਹਾਂ ਦੀ ਜਾਨ ਬਚਾਈ।
Posted By:

Leave a Reply