Daily Suraj

ਪੰਜਾਬੀ

ਗਣਤੰਤਰ ਦਿਵਸ ਸਬੰਧੀ ਦੂਸਰੀ ਰਿਹਰਸਲ ਮੁਕੰਮਲ -24 ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ

21 Jan, 2026 03:39 PM

ਫਗਵਾੜਾ ਜਨਵਰੀ (ਅਸ਼ੋਕ ਸ਼ਰਮਾ) ਗਣਤੰਤਰ ਦਿਵਸ ਨੂੰ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਬੰਧੀ ਦੂਸਰੀ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਵ) ਵਰਿੰਦਰਪਾਲ ਸਿੰਘ ਬਾਜਵਾ ਤੇ ਸਹਾਇਕ ਕਮਿਸ਼ਨਰ ਵਿਸ਼ਾਲ ਵਾਟਸ ਦੀ ਦੇਖ-ਰੇਖ ਵਿਚ ਕਰਵਾਈ ਗਈ।ਰਿਹਰਸਲ ਦੌਰਾਨ ਪੰਜਾਬ ਪੁਲਿਸ, ਹੋਮਗਾਰਡ, ਐਨ ਸੀ ਸੀ ਤੇ ਸਕੂਲੀ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ‘ਤੇ ਆਧਾਰਿਤ ਪੇਸ਼ਕਾਰੀਆਂ ਦਿੱਤੀਆਂ ਗਈਆਂ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ।ਦੱਸਣਯੋਗ ਹੈ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

Latest News