Daily Suraj

ਪੰਜਾਬੀ

ਫਿਰੋਜ਼ਪੁਰ–ਮੋਗਾ ਅਦਾਲਤ ਧਮਕੀ ਮਾਮਲਾ, ਪੁਲਿਸ ਨੇ ਜਾਂਚ ਤੇਜ਼ ਕੀਤੀ

08 Jan, 2026 12:33 PM

ਮੋਗਾ ਅਤੇ ਫਿਰੋਜ਼ਪੁਰ ਵਿੱਚ ਅਦਾਲਤ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਬੰਬ ਦੀ ਖਬਰ ਕਾਰਨ ਕਚਿਹਰੀ ਦੇ ਸਾਰੇ ਗੇਟ ਬੰਦ ਕਰਵਾਏ ਗਏ। ਪ੍ਰਸ਼ਾਸਨ ਨੇ ਸਟਾਫ ਅਤੇ ਵਕੀਲਾਂ... ਫਿਰੋਜ਼ਪੁਰ ਕੋਰਟ ਕੰਪਲੈਕਸ ਦੀ ਬਾਹਰੀ ਤਸਵੀਰ। ਫੋਟੋ ਜਸਪਾਲ ਸਿੰਘ ਸੰਧੂ ਮੋਗਾ ਅਤੇ ਫਿਰੋਜ਼ਪੁਰ ਵਿੱਚ ਅਦਾਲਤ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਬੰਬ ਦੀ ਖਬਰ ਕਾਰਨ ਕਚਿਹਰੀ ਦੇ ਸਾਰੇ ਗੇਟ ਬੰਦ ਕਰਵਾਏ ਗਏ। ਪ੍ਰਸ਼ਾਸਨ ਨੇ ਸਟਾਫ ਅਤੇ ਵਕੀਲਾਂ ਸਮੇਤ ਹੋਰ ਅਮਲੇ ਨੂੰ ਕਚਿਹਰੀ ਖਾਲੀ ਕਰਨ ਲਈ ਕਿਹਾ ਹੈ ਅਤੇ 1 ਵਜੇ ਤੱਕ ਕਚਿਹਰੀ ਬੰਦ ਕੀਤੇ ਜਾਣ ਦੀ ਹੁਕਮ ਜਾਰੀ ਕੀਤੇ ਗਏ ਹਨ।ਉਧਰ ਮੋਗਾ ਅਦਾਲਤ ਨੂੰ ਵੀ ਕਥਿਤ ਤੌਰ ’ਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਕਾਰਨ ਸਥਾਨਕ ਅਦਾਲਤ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾਂ ਅਦਾਲਤ ਨੂੰ ਖਾਲੀ ਕਰਵਾ ਲਿਆ ਗਿਆ ਅਤੇਅਦਾਲਤ ਨਾਲ ਜੁੜੀਆਂ ਇਮਾਰਤਾਂ ਦੀ ਪੂਰੀ ਤਲਾਸ਼ੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਤਲਾਸ਼ੀ ਲਈ ਡਾਗ ਸਕੂਐਡ ਸੱਦੀ ਗਈ ਹੈ । ਜਿਲ੍ਹਾ ਪੁਲੀਸ ਮੁਖੀ ਅਜੇ ਗਾਂਧੀ ਤੇ ਹੋਰ ਸੀਨੀਅਰ ਅਧਿਕਾਰੀ ਮੌਕੇ ਉੱਤੇ ਪੁੱਜ ਗਏ ਹਨ। ਇਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਧਾਰਮਿਕ ਸਥਾਨਾਂ ਤੋਂ ਇਲਾਵਾ ਹੋਰ ਅਦਾਲਤਾਂ ਅਤੇ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ ਪਰ ਜਾਂਚ ਦੌਰਾਨ ਕੁਝ ਵੀ ਸਾਹਮਣੇ ਨਹੀਂ ਆ ਸਕਿਆ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

Posted By: Daily Suraj Bureau

Latest News