ਜੀਤੀ ਪਡਿਆਲਾ ਨੇ ਪਿੰਡ ਬੜੌਦੀ ਵਿਖੇ ਪਾਰਟੀ ਵਰਕਰਾਂ ਨਾਲ ਕੀਤੀਆਂ ਵਿਚਾਰਾਂ

ਜੀਤੀ ਪਡਿਆਲਾ ਨੇ ਪਿੰਡ ਬੜੌਦੀ ਵਿਖੇ ਪਾਰਟੀ ਵਰਕਰਾਂ ਨਾਲ ਕੀਤੀਆਂ ਵਿਚਾਰਾਂ

ਕੁਰਾਲੀ / ਮਾਜਰੀ : ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਹਲਕਾ ਖਰੜ ’ਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਪੱਧਰੀ ਬੈਠਕਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਨੇੜਲੇ ਪਿੰਡ ਬੜੌਦੀ ਵਿਖੇ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਪਾਰਟੀ ਦੇ ਹਰੇਕ ਵਰਕਰ ਤੇ ਆਗੂਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ।

 ਉਨ੍ਹਾਂ ਕਿਹਾ ਕਿ ਪਿੰਡ ਪੱਧਰ ਤੇ ਜੁੜ ਕੇ ਹੀ ਅਸੀਂ ਹਲਕੇ ਤੇ ਜ਼ਿਲ੍ਹੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾ ਸਕਦੇ ਹਾਂ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਲੰਮੀ ਇਤਿਹਾਸਕ ਪਹੁੰਚ ਤੇ ਲੋਕ-ਹਿਤੈਸ਼ੀ ਸੋਚ ਨੂੰ ਘਰ-ਘਰ ਤਕ ਪਹੁੰਚਾਉਣ ਦੀ ਜ਼ਰੂਰਤ ਹੈ। 

ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਸੁੱਖ-ਦੁੱਖ ਵਿਚ ਸਾਥ ਦਿੱਤਾ ਹੈ। ਪਾਰਟੀ ਦੀ ਨੀਤੀ ਸਭ ਦਾ ਹਿੱਤ ਸਭ ਦਾ ਵਿਕਾਸ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਕਾਸ, ਭਾਈਚਾਰੇ ਅਤੇ ਸ਼ਾਂਤੀ ਲਈ ਕੰਮ ਕਰਦੇ ਰਹਾਂਗੇ। ਪਾਰਟੀ ਦੀ ਤਰੱਕੀ ਲਈ ਸਭ ਤੋਂ ਵੱਡੀ ਤਾਕਤ ਪਾਰਟੀ ਵਰਕਰਾਂ ਤੇ ਪਾਰਟੀ ਆਗੂਆਂ ਦੀ ਏਕਤਾ ਹੈ, ਜਦੋਂ ਤਕ ਅਸੀਂ ਇਕ ਹੋ ਕੇ ਕੰਮ ਕਰਾਂਗੇ, ਕਾਂਗਰਸ ਪਾਰਟੀ ਨੂੰ ਕੋਈ ਨਹੀਂ ਹਰਾ ਸਕਦਾ। ਅੰਤ ’ਚ ਉਨ੍ਹਾਂ ਕਿਹਾ ਕਿ ਇਹ ਬੈਠਕਾਂ ਹਲਕੇ ਦੇ ਹਰੇਕ ਪਿੰਡ ਵਿਚ ਕਰਵਾਈਆਂ ਜਾਣਗੀਆਂ ਤਾਂ ਜੋ ਹਰ ਇਕ ਵਰਕਰ ਦੀ ਸੁਣਵਾਈ ਹੋਵੇ ਅਤੇ ਪਾਰਟੀ ਦੀ ਰਣਨੀਤੀ ਮਜ਼ਬੂਤ ਹੋਵੇ। 

ਇਸ ਮੌਕੇ ਭਾਈ ਸ਼ਮਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੂੰ ਪਿੰਡ ਵੱਲੋਂ ਵਿਸ਼ਵਾਸ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਲਈ ਹਮੇਸ਼ਾ ਤਿਆਰ ਬਰ ਤਿਆਰ ਹਨ ਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਸਾਬਕਾ ਸਰਪੰਚ ਸਤਿੰਦਰ ਸਿੰਘ ਸੱਤੀ, ਬਿੰਦਰ ਸਿੰਘ, ਸੁਖਵਿੰਦਰ ਸਿੰਘ, ਸ਼ਮਿੰਦਰ ਸਿੰਘ, ਸੁਰਿੰਦਰ ਸਿੰਘ, ਸੁੱਖਾ ਬਾਈ, ਕਰਮ ਸਿੰਘ, ਰੇਸ਼ਮ ਸਿੰਘ, ਜੱਸਾ ਮਾਵੀ, ਅਮਰਜੀਤ ਸਿੰਘ, ਕਾਕਾ ਪੰਡਿਤ, ਪੰਮਾ ਡੇਅਰੀ ਅਤੇ ਪਿੰਡ ਵਾਸੀ ਮੌਜੂਦ ਸਨ।