Daily Suraj

ਪੰਜਾਬੀ

ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ

29 Jan, 2020 05:30 AM

ਪਟਿਆਲਾ, 29 ਜਨਵਰੀ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਪਟਿਆਲਾ ਵਿਖੇ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਪੁੱਜੇ। ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਰਾਸਤੀ ਮਾਰਗ 'ਤੇ ਲੱਗੇ ਸੱਭਿਆਚਾਰਕ ਬੁੱਤਾਂ ਦੇ ਸੰਬੰਧ 'ਚ ਲੰਘੇ ਦਿਨ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫ਼ੋਨ 'ਤੇ ਗੱਲ ਹੋਈ ਸੀ। ਸਿੰਘ ਸਾਹਿਬ ਨੇ ਕਿਹਾ ਕਿ ਉਹ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੇ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਇਹ ਬੁੱਤ ਕਿਸੇ ਹੋਰ ਥਾਂ ਲਗਾਏ ਜਾਣ ਤੇ ਵਿਰਾਸਤੀ ਮਾਰਗ 'ਤੇ ਜੋ ਵੀ ਲੱਗੇ, ਉਹ ਸਿੱਖ ਧਰਮ ਨਾਲ ਸੰਬੰਧਿਤ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਕਿਸਤਾਨ 'ਚ ਘੱਟ ਗਿਣਤੀਆਂ ਨਾਲ ਵਾਪਰ ਰਹੀਆਂ ਘਟਨਾਵਾਂ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਵੀ ਕੀਤੀ।

Posted By: Daily Suraj Bureau

Latest News