Daily Suraj

ਪੰਜਾਬੀ

ਕਿਹਾ ਸਿੱਖ ਬੱਚਿਆਂ ਨਾਲ ਅਜਿਹਾ ਸਲੂਕ ਵਾਰ ਵਾਰ ਕਿਉਂ ਹੋ ਰਿਹਾ

12 Feb, 2026 04:16 PM

(ਇੰਦਰਜੀਤ)ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਬਠਿੰਡਾ ਦੇ ਇਕ ਪਬਲਿਕ ਸਕੂਲ ਵਿਚ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਆਗੂ ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਕਿਹਾ ਕਿ ਇਹ ਸਿੱਖ ਕੌਮ ਦੇ ਸੰਵਿਧਾਨਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਕਾਰ ਹਰ ਸਿੱਖ ਦੇ ਅਨਿੱਖੜਵੇਂ ਅੰਗ ਹਨ। ਹਰ ਸਿੱਖ ਨੂੰ ਕਕਾਰ ਪਹਿਨਣ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਦੀ ਧਰਤੀ ਉੱਪਰ ਅਜਿਹੀਆਂ ਹਰਕਤਾਂ ਹੋਣਾ ਬਹੁਤ ਮੰਦਭਾਗਾ ਹੈ ਅਤੇ ਇਹ ਹਰਕਤਾਂ ਕਿਸ ਦੇ ਇਸ਼ਾਰੇ 'ਤੇ ਹੋ ਰਹੀਆਂ ਹਨ ਇਹ ਜਾਂਚ ਦਾ ਵਿਸ਼ਾ ਹੈ ।ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੰਮ ਨੂੰ ਅੱਜ ਆਪਣੇ ਹੀ ਵਤਨ ਵਿਚ ਜ਼ਲੀਲ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਸ ਤਰ੍ਹਾਂ ਘਟਨਾਵਾਂ ਦਾ ਵਾਰ ਵਾਰ ਹੋਣਾ ਬੇਹੱਦ ਚਿੰਤਾ ਦਾ ਵਿਸ਼ਾ ਹੈ ਕਿ ਸਿੱਖਾਂ ਨਾਲ ਅਜਿਹਾ ਸਲੂਕ ਕਿਉਂ ਕੀਤਾ ਜਾਂਦਾ ਹੈ।

Posted By: Daily Suraj Bureau

Latest News