ਭਾਜਪਾ ਹਰ ਤਰ੍ਹਾਂ ਪੰਜਾਬੀਆਂ ਨੂੰ ਕਰਨਾ ਚਾਹੁੰਦੀ ਹੈ ਬਦਨਾਮ-ਮੰਤਰੀ ਧਾਲੀਵਾਲ

ਭਾਜਪਾ ਹਰ ਤਰ੍ਹਾਂ ਪੰਜਾਬੀਆਂ ਨੂੰ ਕਰਨਾ ਚਾਹੁੰਦੀ ਹੈ ਬਦਨਾਮ-ਮੰਤਰੀ ਧਾਲੀਵਾਲ

ਅਜਨਾਲਾ, (ਅੰਮ੍ਰਿਤਸਰ) : ਨਵੀਂ ਦਿੱਲੀ ਤੋਂ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਵਲੋਂ ਪੰਜਾਬੀਆਂ ਸੰਬੰਧੀ ਦਿੱਤੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੀ ਅਰਥ-ਵਿਵਸਥਾ ਅਤੇ ਸਿਆਸਤ ਵਿਚ ਪੰਜਾਬੀਆਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪਰਵੇਸ਼ ਵਰਮਾ ਵਲੋਂ ਬਿਆਨ ਭਾਜਪਾ ਦੀ ਸੋਚੀ ਸਮਝੀ ਸਾਜਿਸ਼ ਤਹਿਤ ਦਿੱਤਾ ਗਿਆ ਹੈ ਤੇ ਭਾਜਪਾ ਪੰਜਾਬੀਆਂ ਨੂੰ ਹਰ ਤਰ੍ਹਾਂ ਬਦਨਾਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਸਾਰੀਆਂ ਪਾਰਟੀਆਂ ਦੇ ਵਰਕਰ ਇਕ ਦੂਜੇ ਰਾਜਾਂ ਵਿਚ ਆਉਂਦੇ ਜਾਂਦੇ ਹਨ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਭਾਜਪਾ ਉਮੀਦਵਾਰ ਵਲੋਂ ਚੋਣਾਂ ਦੇ ਸਮੇਂ ਦਿੱਤਾ ਇਹ ਬਿਆਨ ਉਨ੍ਹਾਂ ਨੂੰ ਬਹੁਤ ਮਹਿੰਗਾ ਪਵੇਗਾ।