Daily Suraj

ਪੰਜਾਬੀ

ਗੁਰਲਾਲ ਭਲਵਾਨ ਕਤਲ ਮਾਮਲੇ 'ਚ 3 ਕਥਿਤ ਦੋਸ਼ੀਆਂ ਨੂੰ ਲੈ ਕੇ ਫ਼ਰੀਦਕੋਟ ਪਹੁੰਚੀ ਦਿੱਲੀ ਪੁਲਿਸ

03 Mar, 2021 05:30 AM

ਫ਼ਰੀਦਕੋਟ, 3 ਮਾਰਚ - ਫ਼ਰੀਦਕੋਟ ਦੇ ਹਾਈ ਪ੍ਰੋਫਾਈਲ ਗੁਰਲਾਲ ਭਲਵਾਨ ਕਤਲ ਕਾਂਡ 'ਚ ਦਿੱਲੀ ਪੁਲਿਸ ਵਲੋਂ ਫੜੇ ਗਏ ਕਥਿਤ 3 ਦੋਸ਼ੀਆਂ ਨੂੰ ਅੱਜ ਦਿੱਲੀ ਪੁਲਿਸ ਫ਼ਰੀਦਕੋਟ ਲੈ ਕੇ ਪਹੁੰਚੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਹੁੰਦੇ ਹੀ ਦਿੱਲੀ ਪੁਲਿਸ ਭਾਰੀ ਪੁਲਿਸ ਬਲ ਨਾਲ ਗੁਰਲਾਲ ਕਤਲ ਮਾਮਲੇ 'ਚ ਫੜੇ ਗਏ ਕਥਿਤ 3 ਦੋਸ਼ੀਆਂ ਨੂੰ ਲੈ ਕੇ ਅੱਜ ਫ਼ਰੀਦਕੋਟ ਪਹੁੰਚੀ ਹੈ । ਸੂਤਰਾਂ ਦਾ ਮੰਨਣਾ ਹੈ ਕਿ ਇਨ੍ਹਾਂ 3 ਕਥਿਤ ਦੋਸ਼ੀਆਂ ਨੂੰ ਅੱਜ ਫ਼ਰੀਦਕੋਟ ਪੁਲਿਸ ਅਦਾਲਤ 'ਚ ਪੇਸ਼ ਕਰ ਰਿਮਾਂਡ 'ਤੇ ਲੈ ਸਕਦੀ ਹੈ। ਥਾਣਾ ਸਿਟੀ ਫ਼ਰੀਦਕੋਟ ਦੇ ਮੁੱਖ ਅਫ਼ਸਰ ਗੁਰਵਿੰਦਰ ਸਿੰਘ ਭੁੱਲਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਅੱਜ ਦਿੱਲੀ ਪੁਲਿਸ ਗੁਰਲਾਲ ਭਲਵਾਨ ਕਤਲ ਮਾਮਲੇ 'ਚ ਫੜੇ ਗਏ 3 ਕਥਿਤ ਮੁਲਜ਼ਮਾਂ ਨੂੰ ਫ਼ਰੀਦਕੋਟ ਲੈ ਕੇ ਪਹੁੰਚੀ ਹੈ, ਜਿਨ੍ਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਸੋਂ ਕਈ ਅਹਿਮ ਸੁਰਾਗ ਹਾਸਲ ਹੋਣ ਦੀ ਉਮੀਦ ਹੈ।

Posted By: Daily Suraj Bureau

Latest News