Daily Suraj

ਪੰਜਾਬੀ

ਕਪੂਰਥਲਾ 'ਚ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ

29 Oct, 2020 05:30 AM

ਕਪੂਰਥਲਾ : ਜ਼ਿਲ੍ਹੇ ਦੇ ਪਿੰਡ ਸ਼ਿਕਾਰਪੁਰ 'ਚ ਬੁੱਧਵਾਰ ਦੀ ਅੱਧੀ ਰਾਤ ਲੁਟੇਰੇ ਇਕ ਘਰ 'ਚ ਵੜ ਗਏ। ਲੁਟੇਰਿਆਂ ਨੇ ਘਰ 'ਚ ਸੌ ਰਹੇ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਤੇ ਘਰ ਦੀ ਤਲਾਸ਼ੀ ਲਈ। ਸਵੇਰੇ ਜਦੋਂ ਲੋਕਾਂ ਨੂੰ ਘਟਨਾ ਦਾ ਪਤਾ ਚਲਿਆ ਤਾਂ ਘਰ 'ਚ ਸਾਮਾਨ ਪੂਰੀ ਤਰ੍ਹਾਂ ਖਿਲਰਿਆ ਪਿਆ ਸੀ। ਬਜ਼ੁਰਗ ਜੋੜੇ ਦੀ ਲਾਸ਼ ਲਹੂਲੁਹਾਨ ਹਾਲਾਤ 'ਚ ਵੇੜੇ 'ਚ ਪਈ ਸੀ।ਲੋਕਾਂ ਨੇ ਘਟਨਾ ਦੀ ਜਣਕਾਰੀ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪੁਲਿਸ ਪਹੁੰਚ ਗਈ ਹੈ। ਲੁਟੇਰੇ ਕੌਣ ਸਨ ਇਸ ਲਈ ਨੇੜੇ-ਤੇੜੇ ਦੇ ਸੀਸੀਟੀਵੀ ਫੁਟੇਜ ਲਈ ਜਾ ਰਹੀ ਹੈ। ਪੁਲਿਸ ਨੇੜੇ-ਤੇੜੇ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਘਟਨਾ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਇਸ ਲੁੱਟ ਨੂੰ ਘਟਨਾ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ ਪਰ ਇਹ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਨ੍ਹਾਂ ਕਾਤਲਾਂ ਦੇ ਪਿੱਛੇ ਕੋਈ ਰੰਜ਼ਿਸ਼ ਜਾ ਪੁਰਾਣੀ ਦੁਸ਼ਮਣੀ ਵੀ ਹੋ ਸਕਦੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ 'ਚ ਰੱਖਵਾ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ 60-62 ਸਾਲ ਜਰਨੈਲ ਸਿੰਘ ਤੇ ਉਨ੍ਹਾਂ ਦੀ ਪਤਨੀ ਜੋਗਿੰਦਰ ਕੌਰ ਰਾਤ ਨੂੰ ਘਰ 'ਚ ਸੌਂ ਰਹੇ ਸਨ ਕਿ ਇਸ ਦੌਰਾਨ ਦੀਵਾਰ ਟੱਪ ਕੇ ਕੁਝ ਲੋਕ ਘਰ 'ਚ ਦਾਖਲ ਹੋ ਗਏ। ਉਨ੍ਹਾਂ ਨੇ ਜਰਨੈਲ ਸਿੰਘ ਤੇ ਉਸ ਦੀ ਪਤਨੀ ਦੇ ਸਿਰ 'ਤੇ ਕਈ ਵਾਰ ਕੀਤੇ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਤੋਂ ਬਾਅਦ ਘਰ ਦੀ ਤਲਾਸ਼ੀ ਲਈ ਗਈ ਹੈ।

Posted By: Daily Suraj Bureau

Latest News