ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀਸੀ ਨੂੰ ਕੀਤਾ ਸਸਪੈਂਡ

ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀਸੀ ਨੂੰ ਕੀਤਾ ਸਸਪੈਂਡ

ਚੰਡੀਗੜ੍ਹ :  ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ ਐਕਸ਼ਨ ਮੋਡ ਵਿੱਚ ਆ ਗਈ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਆਈਏਐਸ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਹੈ।

ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਉਸ ਦੇ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਵੀ ਦੇ ਦਿੱਤੇ ਗਏ ਹਨ।