ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਟਰੈਕਟਰ ਪ੍ਰੇਡ ਰਾਹੀ ਕੀਤਾ ਰੋਸ ਮਾਰਚ
- ਪੰਜਾਬ
- 27 Jan,2025

ਬਟਾਲਾ : 26 ਜਨਵਰੀ ਨੂੰ ਜਿਥੇ ਦੇਸ਼ ਭਰ ਵਿੱਚ ਗਣਤੰਤਰਤਾ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਗਿਆ, ਉਥੇ ਹੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਵਿੱਚ ਕੇਂਦਰ ਦੀ ਕੌਮੀ ਖੇਤੀ ਮੰਡੀਕਰਨ ਨੀਤੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਬਟਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕਰਕੇ ਸਰਕਾਰ ਖਿਲਾਫ਼ ਰੋਸ ਜਤਾਇਆ ਗਿਆ।
ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ ਦੀ ਅਗਵਾਈ ਹੇਠ ਕਿਸਾਨਾਂ ਨੇ ਸਾਇਲੋ ਪਲਾਟ ਅੱਗੇ ਧਰਨਾ ਦੇ ਕੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਵਿਰੁੱਧ ਤਿੱਖੇ ਰੋਸ ਦਾ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਛੀਨਾ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਇਸ ਗਣਤੰਤਰ ਦਿਵਸ ਨੂੰ ਕਿਸਾਨਾਂ ਨੇ ਟਰੈਕਟਰ ਪ੍ਰੇਡ ਰਾਹੀਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ।
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਤੇ ਧਰਨਾ:
ਸਾਇਲੋ ਪਲਾਟ ਅੱਗੇ ਭਾਰੀ ਭੀੜ ਇਕੱਠੀ ਹੋਈ, ਜਿਥੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਤਿੱਖੇ ਸਵਾਲ ਉਠਾਏ। ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ ਨੇ ਕਿਹਾ ਕਿ ਕਿਸਾਨ ਭਾਈਚਾਰਾ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਪਣੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖੇਗਾ। ਰਣਧੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ, ਅਤੇ ਹੋਰ ਬਹੁਤ ਸਾਰੇ ਕਿਸਾਨ ਆਗੂ ਇਸ ਰੋਸ ਪ੍ਰਦਰਸ਼ਨ ਵਿੱਚ ਹਾਜ਼ਰ ਸਨ।
ਅੰਮ੍ਰਿਤਸਰ-ਪਠਾਨਕੋਟ ਹਾਈਵੇ ’ਤੇ ਟਰੈਕਟਰ ਮਾਰਚ:
ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਅੰਮ੍ਰਿਤਸਰ-ਪਠਾਨਕੋਟ ਹਾਈਵੇ ’ਤੇ ਵੱਡਾ ਟਰੈਕਟਰ ਮਾਰਚ ਕੀਤਾ। ਯੂਨੀਅਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।
ਇਸ ਮੌਕੇ ਰਣਜੀਤ ਸਿੰਘ ਫੌਜੀ, ਜਸਪਾਲ ਸਿੰਘ, ਬਚਿੱਤਰ ਸਿੰਘ ਲੰਬੜਦਾਰ, ਅਤੇ ਹੋਰ ਕਈ ਆਗੂ ਹਾਜ਼ਰ ਸਨ। ਟਰੈਕਟਰ ਮਾਰਚ ਵਿੱਚ ਕਿਸਾਨਾਂ ਨੇ ਸੰਘਰਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਦੱਸਿਆ।
#FarmersProtest #RepublicDay2025 #PunjabFarmers #TractorMarch #SiloProtest #FarmerUnity #KisanMazdoorMorcha #AntiFarmLaws
Posted By:

Leave a Reply