Daily Suraj

ਪੰਜਾਬੀ

ਖੇਡ ਸਟੇਡੀਅਮ ਮਾਧੋਪੁਰ ਵਿਖੇ ਗਣਤੰਤਰ ਦਿਵਸ ਸਮਾਰੋਹ ਦੀ ਅੰਤਿਮ ਰਿਹਰਸਲ ਹੋਈ

24 Jan, 2026 05:46 PM

ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿ਼ਰਕਤ ਫਤਹਿਗੜ੍ਹ ਸਾਹਿਬ, ( ਮੁਖ਼ਤਿਆਰ ਸਿੰਘ)ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਖੇਡ ਸਟੇਡੀਅਮ ਮਾਧੋਪੁਰ ਵਿਖੇ ਆਯੋਜਿਤ ਕੀਤੇ ਜਾ ਰਹੇ ਜਿ਼ਲ੍ਹਾ ਪੱਧਰੀ ਸਮਾਰੋਹ ਦੀ ਅੰਤਿਮ ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਉਨ੍ਹਾਂ ਨੇ ਕੌਮੀ ਝੰਡਾ ਫਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਐਸ.ਪੀ ਹਰਵੰਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 26 ਜਨਵਰੀ ਨੂੰ ਜਿ਼ਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਮੁੱਖ ਮਹਿਮਾਨ ਵਜੋੋਂ ਸਿ਼ਰਕਤ ਕਰਨਗੇ ਅਤੇ ਕੌਮੀ ਝੰਡਾ ਫਹਿਰਾਉਣ ਦੀ ਰਸਮ ਅਦਾ ਕਰਨਗੇ।ਅੰਤਿਮ ਰਿਹਰਸਲ ਮੌਕੇ ਮਾਰਚ ਪਾਸਟ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ ਹੈਡਕੁਆਟਰ ਹਰਤੇਸ਼ ਕੌਸਿ਼ਕ ਦੀ ਅਗਵਾਈ ਹੇਠ ਪੰਜਾਬ ਪੁਲਿਸ, ਹੋਮਗਾਰਡਜ਼ ਸਮੇਤ ਵੱਖ ਵੱਖ ਸਕੂਲਾਂ ਦੀਆਂ ਟੁਕੜੀਆਂ ਨੇ ਹਿੱਸਾ ਲਿਆ।

 ਇਸ ਉਪਰੰਤ ਵਿਭਾਗੀ ਸਕੀਮਾਂ ਤੇ ਅਧਾਰਤ ਝਾਕੀਆਂ ਦੀ ਪੇਸ਼ਕਾਰੀ ਕੀਤੀ ਗਈ। ਸਕੂਲੀ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਤੇ ਸੀ.ਐਮ ਦੀ ਯੋਗਸ਼ਾਲਾ ਦੇ ਸਿਖਿਆਰਥੀਆਂ ਨੇ ਯੋਗ ਆਸਨਾਂ ਦੀ ਪੇਸ਼ਕਾਰੀ ਕੀਤੀ।ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਏ.ਡੀ.ਸੀ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਦੀ ਮੌਜੂਦਗੀ ਵਿੱਚ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਵੀ ਸਮਾਗਮ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

Posted By: Daily Suraj Bureau

Latest News