ਕਿਸਾਨ ਸਿਖਲਾਈ ਕੈਂਪ ਲਗਾਇਆ

ਕਿਸਾਨ ਸਿਖਲਾਈ ਕੈਂਪ ਲਗਾਇਆ

ਜ਼ੀਰਾ: ਮੁੱਖ ਖੇਤੀਬਾੜੀ ਅਫਸਰ ਡਾਕਟਰ ਗੁਰਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ, ਭਾਗੋਕੇ ਅਤੇ ਢੰਡੀਆਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਸਮੂਹ ਖੇਤੀਬਾੜੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਕੈਂਪਾਂ ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਵਿੱਚ ਕੀਟ ਪ੍ਰਬੰਧਨ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਆਉਣ ਵਾਲੇ ਸੀਜਨ ਦੇ ਪਰਾਲੀ ਪ੍ਰਬੰਧ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਦੱਸਿਆ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸਤਨਾਮ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਅਤੇ ਮਸ਼ੀਨਰੀ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕਿਸਾਨ ਘੱਟ ਖਰਚੇ ਤੇ ਵੱਧ ਆਮਦਨ ਲੈ ਸਕਣ। ਇਸ ਮੌਕੇ ਕਿਸਾਨਾਂ ਨੂੰ ਉੱਨਤ ਐਪ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਕਿਸਾਨ ਇਸ ਐਪ ਦੀ ਮਦਦ ਨਾਲ ਖੇਤੀਬਾੜੀ ਬਾਰੇ ਵਧੇਰੇ ਜਾਣਕਾਰੀ ਲੈ ਸਕਣ। ਇਸ ਮੌਕੇ ਭੁਪਿੰਦਰ ਸਿੰਘ ਏਈਉ, ਗੁਰਸਾਹਿਬ ਸਿੰਘ ਏਐੱਸਆਈ, ਲਵਪ੍ਰੀਤ ਸਿੰਘ ਏਐੱਸਆਈ, ਸਵਿਤਾ ਸ਼ਰਮਾ ਏਐਸਆਈ, ਰਵੀ ਜੇਟੀ, ਕਿਸਾਨ ਜਰਮਲ ਸਿੰਘ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਕੁਲਵਿੰਦਰ ਸਿੰਘ, ਮੁਖਤਿਆਰ ਸਿੰਘ, ਛਿੰਦਰਪਾਲ ਸਿੰਘ ਆਦਿ ਹਾਜ਼ਰ ਸਨ।