ਕੇਂਦਰ ਦੇ ਲੋਕ ਵਿਰੋਧੀ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿੰਡਾਂ ਵਿੱਚ ਗੱਡੀਆ ਰਾਹੀ ਮਾਰਚ
- ਸੰਗਰੂਰ
- (Asia/Kolkata)
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਬਿਜਲੀ ਸੋਧ ਬਿਲ ਖਿਲਾਫ ਜਾਗਰੂਕਤਾ ਮੁਹਿੰਮ
ਲੌਂਗੋਵਾਲ,- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬਲਾਕ ਸੰਗਰੂਰ ਵੱਲੋਂ ਕੇਂਦਰ ਸਰਕਾਰ ਦੇ ਲਾਗੂ ਕੀਤੇ ਕਿਸਾਨ ਮਜ਼ਦੂਰ ਅਤੇ ਲੋਕ ਵਿਰੋਧੀ ਕਾਨੂੰਨਾਂ ਖਿਲਾਫ ਅੱਜ ਬਲਾਕ ਦੇ ਲੱਗਭੱਗ ਡੇਢ ਦਰਜ਼ਨ ਪਿੰਡਾਂ ਵਿੱਚ ਗੱਡੀਆ ਰਾਹੀ ਸਪੀਕਰ ਲਾਕੇ ਮਾਰਚ ਕੀਤਾ ਗਿਆ ਅਨਾਜ ਮੰਡੀ ਸੰਗਰੂਰ ਤੋਂ ਮਾਰਚ ਸ਼ੁਰੂ ਕਰਨ ਸਮੇਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਬਲਾਕ ਜਰਨਲ ਸਕੱਤਰ ਜਗਤਾਰ ਸਿੰਘ ਲੱਡੀ ਭਾਕਿਯੂ ਡਕੌਂਦਾ ਦੇ ਜਗਤਾਰ ਸਿੰਘ ਦੁੱਗਾਂ ਭਾਕਿਯੂ ਡਕੌਂਦਾ ਦੇ ਸਤਨਾਮ ਸਿੰਘ ਕਿਲਾ ਭਰੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਪ੍ਰਧਾਨ ਮਨਿੰਦਰ ਸਿੰਘ ਅਤੇ ਕੁੱਲ ਹਿੰਦਸਭਾ ਦੇ ਨਿਰਮਲ ਸਿੰਘ ਬਟੜਿਆਣਾ ਕਿਰਤੀ ਕਿਸਾਨ ਯੂਨੀਅਨ ਬਲਾਕ ਜਨਰਲ ਸਕੱਤਰ ਦਰਸ਼ਨ ਸਿੰਘ ਕੁਨਰਾ ਨੇ ਕਿਹਾ ਕਿ 16 ਜਨਵਰੀ ਨੂੰ ਬਿਜਲੀ ਬੋਰਡ ਦੇ ਐਸੀ ਦਫਤਰਾਂ ਅੱਗੇ ਲੱਗਣ ਵਾਲੇ ਧਰਨਿਆਂ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਮਾਰਚ ਕੀਤੇ ਜਾ ਰਹੇ ਹਨ ਕਿਉਂਕਿ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਲਿਆਂਦੇ ਬਿਜਲੀ ਸੋਧ ਬਿਲ ਅਤੇ ਬੀਜ ਬਿਲ ਪਹਿਲਾਂ ਹੀ ਆਰਥਿਕ ਸੰਕਟ ਵਿੱਚ ਫਸੀ ਕਿਸਾਨੀ ਮਜ਼ਦੂਰ ਅਤੇ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦੇਣਗੇ ।ਉਹਨਾਂ ਕਿਹਾ ਕਿ ਇਹਨਾਂ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਸਾਨ ਆਗੂਆਂ ਨੇ ਮਨਰੇਗਾ ਕਾਨੂੰਨ ਨੂੰ ਖਤਮ ਕਰਕੇ ਜੀ ਰਾਮ ਜੀ ਬਿੱਲ ਪਾਸ ਕਰਨ ਅਤੇ ਪੰਜਾਬ ਪੁਲਿਸ ਵੱਲੋਂ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਅੱਜ ਗੱਡੀਆ ਰਾਹੀ ਮਾਰਚ ਸੰਗਰੂਰ ਤੋਂ ਸ਼ੁਰੂ ਕਰਕੇ ਵੱਖ-ਵੱਖ 15 ਪਿੰਡਾਂ ਵਿੱਚ ਹੁੰਦਾ ਹੋਇਆ ਪਿੰਡ ਕੁਲਾਰਾ ਵਿਖੇ ਜ਼ੋਰਦਾਰ ਨਾਰਿਆਂ ਨਾਲ ਸਮਾਪਤ ਕੀਤਾ ਗਿਆ । ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਬਲਾਕ ਆਗੂਆ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਸ਼ਾਮਿਲ ਹੋਏ ।
Leave a Reply