Daily Suraj

ਪੰਜਾਬੀ

ਨਗਰ ਪੰਚਾਇਤ ਰਾਜਾਸਾਂਸੀ ਦੀਆਂ ਚੋਣਾਂ ਲਈ 10 ਨਾਮਜ਼ਦਗੀ ਪੱਤਰ ਰੱਦ

14 Dec, 2024 05:30 AM

ਰਾਜਾਸਾਂਸੀ, (ਅੰਮ੍ਰਿਤਸਰ) : ਨਗਰ ਪੰਚਾਇਤ ਦੀਆਂ 21 ਦਸੰਬਰ ਨੂੰ 13 ਵਾਰਡਾਂ ’ਤੇ ਹੋ ਰਹੀਆਂ ਚੋਣਾਂ ਲਈ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ, 74 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ। ਪ੍ਰਸ਼ਾਸਨ ਵਲੋਂ ਯੋਗ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਏ. ਆਰ. ਓ. ਪ੍ਰਗਟ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ 10 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਕਾਗਜ਼ਾਂ ਵਿਚ ਕਮੀਆਂ ਪਾਈਆਂ ਗਈਆਂ ਹਨ।

Posted By: Daily Suraj Bureau

Latest News