ਕੇਂਦਰੀ ਕੋਲਾ ਮੰਤਰੀ ਸਤੀਸ਼ ਚੰਦਰ ਦੁਬੇ ਅੰਮ੍ਰਿਤਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

 ਕੇਂਦਰੀ ਕੋਲਾ ਮੰਤਰੀ ਸਤੀਸ਼ ਚੰਦਰ ਦੁਬੇ ਅੰਮ੍ਰਿਤਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ :  ਅੱਜ ਕੇਂਦਰੀ ਕੋਲਾ ਮੰਤਰੀ ਸਤੀਸ਼ ਚੰਦਰ ਦੁਬੇ ਅੰਮ੍ਰਿਤਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਦਰਬਾਰ ਸਾਹਿਬ ਮੱਥਾ ਟੇਕ ਕੇ ਅਤੇ ਗੁਰਬਾਣੀ ਕੀਰਤਨ ਸਰਵਣ ਕਰਨ ਉਪਰੰਤ ਸ੍ਰੀ ਦੁਬੇ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਦੇ ਕੋਲ ਕੋਲੇ ਦੀ ਕੋਈ ਕਮੀ ਨਹੀਂ, ਜੇਕਰ ਪੰਜਾਬ ਕੋਲੇ ਦੀ ਮੰਗ ਕਰਦਾ ਹੈ ਤਾਂ ਜ਼ਰੂਰ ਦਿੱਤਾ ਜਾਵੇਗਾ। 

ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ ਅਤੇ ਹਰਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।