ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
- ਪੰਜਾਬ
- 24 Sep,2021

ਖਾਲੜਾ, 24 ਸਤੰਬਰ- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ ਦੀ ਘੁਸਪੈਠ ਨੂੰ ਨਾਕਾਮ ਕਰਦਿਆਂ ਕਰੀਬ ਬਾਰਾਂ ਗੋਲੀਆਂ ਚਲਾਈਆਂ ਗਈਆਂ ਪ੍ਰੰਤੂ ਉਹ ਵਾਪਸ ਜਾਣ ਵਿਚ ਕਾਮਯਾਬ ਹੋ ਗਿਆ। ਬੀ.ਐਸ.ਐਫ ਵਲੋਂ ਘਟਨਾ ਸਥਾਨ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ।
Posted By:

Leave a Reply