‘ਆਪ’ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਹਿਣ ’ਤੇ ਖਦੇੜੇ ਮੋਰਚੇ: ਪੰਧੇਰ
- ਪੰਜਾਬ
- 28 Mar,2025

ਪਟਿਆਲਾ : ਜੇਲ੍ਹੋਂ ਰਿਹਾਅ ਹੋ ਕੇ ਪਰਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੋਰਚੇ ਖਦੇੜਨ ਦੇ ਮਾਮਲੇ ਦੇ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਉਹਨਾਂ ਦੋਸ਼ ਲਾਇਆ ਕਿ ਇਸ ਸਭ ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਹਿਣ ‘ਤੇ ਕੀਤਾ ਹੈ।
ਉਹਨਾਂ ਇਹ ਵੀ ਆਖਿਆ ਕਿ ਹੁਣ ਸਾਬਤ ਹੋ ਗਿਆ ਹੈ ਕਿ 2027 ਦੀਆਂ ਚੋਣਾਂ ਭਾਜਪਾ ਤੇ ‘ਆਪ’ ਇੱਕਜੁੱਟ ਹੋ ਕੇ ਲੜਨਗੇ।
ਇਸ ਮੌਕੇ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਤਲਖ਼ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਜ਼ਕਰੀਆ ਖਾਨ ਦੇ ਖ਼ਿਲਾਫ਼ ਮੋਰਚਾ ਖੋਲ੍ਹਣਗੇ’। ਸਰਵਣ ਸਿੰਘ ਪੰਧੇਰ ਨੇ ਕਿਸਾਨ ਜਥੇਬੰਦੀਆਂ ਵਿੱਚ ਏਕਤਾ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਹਨਾਂ ਦਾ ਕਹਿਣਾ ਸੀ ਕਿ ਬਿਨਾਂ ਸ਼ੱਕ ਆਪਸੀ ਮੱਤਭੇਦ ਹੁੰਦੇ ਹਨ, ਪਰ ਸਰਕਾਰਾਂ ਦੇ ਖਿਲਾਫ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ।
#FarmersProtest #AAPVsFarmers #BJPPressure #PunjabPolitics #KisanAndolan #AAPGovernment #FarmersRights #BreakingNews
Posted By:

Leave a Reply