Daily Suraj

ਪੰਜਾਬੀ

ਪੰਜਾਬ ਦੀ ਸਿਆਸਤ ‘ਚ ਹਲਚਲ, ਡੇਰਾ ਬਿਆਸ ਮੁਖੀ ਦੀ ਮਜੀਠੀਆ ਨਾਲ ਮੁਲਾਕਾਤ

02 Feb, 2026 06:00 AM

ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵਲੋਂ ਜੇਲ੍ਹ ’ਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਗੁਰਿੰਦਰ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ,”ਉਹ ਮੇਰੇ ਦੋਸਤ ਹਨ ਤੇ ਮੈਂ ਉਨ੍ਹਾਂ ਨਾਲ ਮੁਲਾਕਾਤ ਕਰਨ ਆਇਆ ਹਾਂ।” ਬਿਕਰਮ ਮਜੀਠੀਆ ‘ਤੇ ਲੱਗੇ ਦੋਸ਼ਾਂ ਬਾਰੇ ਸਵਾਲ ਕੀਤੇ ਜਾਣ ‘ਤੇ ਗੁਰਿੰਦਰ ਸਿੰਘ ਢਿੱਲੋਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੋਸ਼ ਗ਼ਲਤ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਉੱਤੇ ਲਗਾਏ ਗਏ ਸਾਰੇ ਦੋਸ਼ ਨਿਰਾਧਾਰ ਅਤੇ ਗ਼ਲਤ ਹਨ। ਹਾਲਾਂਕਿ ਉਨ੍ਹਾਂ ਨੇ ਇਹ ਕਿਹਾ ਕਿ ਸਰਕਾਰਾਂ ਜਾਂ ਜਾਂਚ ਏਜੰਸੀਆਂ ਜੋ ਆਪਣਾ ਕੰਮ ਕਰ ਰਹੀਆਂ ਹਨ, ਉਹ ਉਨ੍ਹਾਂ ਦਾ ਕੰਮ ਹੈ ਅਤੇ ਉਨ੍ਹਾਂ ਨੂੰ ਉਹ ਕਰਨ ਦੇਣਾ ਚਾਹੀਦਾ ਹੈ। ਪਰ ਨਿੱਜੀ ਤੌਰ ‘ਤੇ ਉਹ ਇਨ੍ਹਾਂ ਦੋਸ਼ਾਂ ਨੂੰ ਸਹੀ ਨਹੀਂ ਮੰਨਦੇ।

Latest News