Daily Suraj

ਪੰਜਾਬੀ

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ ਕੱਲ੍ਹ ਡੇਰਾ ਬਾਬਾ ਨਾਨਕ ਤਹਿਸੀਲ 'ਚ ਲੋਕਲ ਛੁੱਟੀ ਦਾ ਐਲਾਨ

04 Mar, 2025 12:10 AM

ਬਟਾਲਾ : ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। 

ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਕੱਲ 4 ਮਾਰਚ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।

 ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ। 

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM