ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲਿਆਂ ਵਿਰੁੱਧ ਮਿਸ਼ਨ ਨੇ ਚੁੱਕੀ ਆਵਾਜ਼
- ਪੰਜਾਬ
- 29 Jan,2025

ਮਾਲੇਰਕੋਟਲਾ : ਅੰਮ੍ਰਿਤਸਰ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਕੀਤੇ ਗਏ ਅਪਮਾਨ ਅਤੇ ਸੰਵਿਧਾਨ ਨੂੰ ਅੱਗ ਲਗਾਉਣ ਦੀ ਘਟਨਾ ਨੂੰ ਲੈ ਕੇ ਭਾਰਤੀਅ ਅੰਬੇਡਕਰ ਮਿਸ਼ਨ, ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੋਤੀ ਦੀ ਅਗਵਾਈ ਹੇਠ, ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਸਮੇਤ ਕਈ ਆਗੂ ਇਸ ਮੌਕੇ ਮੌਜੂਦ ਰਹੇ। ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਦੇਸ਼-ਧਰੋਹੀ ਐੱਨਐੱਸਏ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ।
ਦਰਸ਼ਨ ਸਿੰਘ ਕਾਂਗੜਾ ਨੇ ਕਿਹਾ, "ਭਾਰਤ ਦਾ ਸੰਵਿਧਾਨ ਹਰ ਨਾਗਰਿਕ ਦੀ ਰਾਖੀ ਕਰਦਾ ਹੈ। ਜੋ ਲੋਕ ਇਸ ਦਾ ਨਿਰਾਦਰ ਕਰਦੇ ਹਨ, ਉਹ ਦੇਸ਼-ਧਰੋਹੀ ਹਨ। ਉਨ੍ਹਾਂ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ‘ਚ ਜੋ ਕੁਝ ਹੋਇਆ, ਉਹ ਸਿਰਫ਼ ਇੱਕ ਸ਼ਰਮਨਾਕ ਘਟਨਾ ਹੀ ਨਹੀਂ, ਸਗੋਂ ਦੇਸ਼ ਦੇ ਸਿੱਧਾਂਤਾਂ ‘ਤੇ ਹੈ।
ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਜੋਤੀ, ਸਤਨਾਮ ਸਿੰਘ, ਦਵਿੰਦਰ ਸਿੰਘ ਤੇ ਹੋਰ ਆਗੂਆਂ ਨੇ ਵੀ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ‘ਤੇ ਦੇਸ਼-ਧਰੋਹ ਦੇ ਪਰਚੇ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ "ਜੇਕਰ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਨਾ ਹੋਈ, ਤਾਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਧਦੀਆਂ ਰਹਿਣਗੀਆਂ।"
ਇਸ ਮੌਕੇ ਹਰਬੰਸ ਸਿੰਘ ਦੌਦ, ਪਰਮਿੰਦਰ ਸਿੰਘ, ਮੇਜਰ ਸਿੰਘ, ਗੁਰਜੰਟ ਸਿੰਘ, ਸ਼ਿੰਗਾਰਾ ਸਿੰਘ, ਲਖਵੀਰ ਸਿੰਘ, ਮੁਹੰਮਦ ਇਸਫਾਕ ਸਮੇਤ ਕਈ ਹੋਰ ਆਗੂ ਮੌਜੂਦ ਸਨ।
Posted By:

Leave a Reply