Daily Suraj

ਪੰਜਾਬੀ

ਐੱਫ ਆਈ ਆਰ ਮਾਮਲਾ: ਦਿੱਲੀ ਵਿਧਾਨ ਸਭਾ ਵੱਲੋਂ ਪੰਜਾਬ ਪੁਲੀਸ ਦੇ 3 ਅਧਿਕਾਰੀਆਂ ਨੂੰ ਨੋਟਿਸ ਜਾਰੀ

10 Jan, 2026 02:16 PM

ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਅਤੇ ਹੋਰਾਂ ਵਿਰੁੱਧ ਜਲੰਧਰ ਵਿੱਚ ਕੀਤੀ ਗੲੀ ਹੈ ਐੱਫ ਆਈ ਆਰ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਪੰਜਾਬ ਪੁਲੀਸ ਦੇ ਤਿੰਨ ਚੋਟੀ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਵਿਧਾਨ ਸਭਾ ਦੀ ਵੀਡੀਓ ਕਲਿੱਪ ਦੀ ਵਰਤੋਂ ਕਰਕੇ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਮਾਮਲੇ ਵਿੱਚ 48 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ। ਗੁਪਤਾ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਇਹ ਨੋਟਿਸ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀ.ਜੀ.ਪੀ.), ਸਪੈਸ਼ਲ ਡੀ.ਜੀ.ਪੀ. (ਸਾਈਬਰ ਕ੍ਰਾਈਮ) ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਨੂੰ "ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ" ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੀਡੀਓ ਰਿਕਾਰਡਿੰਗ ਦੀ ਵਰਤੋਂ ਕਰਨਾ, ਜੋ ਕਿ ਦਿੱਲੀ ਵਿਧਾਨ ਸਭਾ ਦੀ ਜਾਇਦਾਦ ਹੈ, ਅਤੇ ਉਸ ਦੇ ਆਧਾਰ 'ਤੇ ਪੰਜਾਬ ਪੁਲਿਸ ਵੱਲੋਂ ਐੱਫ ਆਈ ਆਰ ਦਰਜ ਕਰਨਾ ਮੰਦਭਾਗਾ ਹੈ ਅਤੇ ਇਸ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਗੁਪਤਾ ਅਨੁਸਾਰ ਪੰਜਾਬ ਪੁਲੀਸ ਅਧਿਕਾਰੀਆਂ ਵਿਰੁੱਧ ਅਗਲੀ ਕਾਰਵਾਈ ਉਨ੍ਹਾਂ ਦੇ ਜਵਾਬ ਮਿਲਣ ਤੋਂ ਬਾਅਦ ਤੈਅ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੀ ਵੀਡੀਓ ਰਿਕਾਰਡਿੰਗ ਦੀ ਕਲਿੱਪ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਅਤੇ ਭਾਜਪਾ ਦੇ ਕਈ ਵਿਧਾਇਕਾਂ ਦੁਆਰਾ ਇਹ ਦੋਸ਼ ਲਗਾਉਂਦੇ ਹੋਏ ਵਰਤੀ ਗਈ ਸੀ ਕਿ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਪਿਛਲੇ ਸਾਲ ਨਵੰਬਰ ਵਿੱਚ ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਪ੍ਰੋਗਰਾਮ 'ਤੇ ਮੰਗਲਵਾਰ ਨੂੰ ਹੋਈ ਬਹਿਸ ਦੌਰਾਨ ਗੁਰੂ ਤੇਗ ਬਹਾਦਰ ਜੀ ਦਾ ਅਪਮਾਨ ਕੀਤਾ ਸੀ। ਜਲੰਧਰ ਪੁਲੀਸ ਕਮਿਸ਼ਨਰ ਦਫ਼ਤਰ ਵੱਲੋਂ ਮਿਸ਼ਰਾ ਅਤੇ ਹੋਰਾਂ ਵਿਰੁੱਧ ਆਤਿਸ਼ੀ ਦੀ ਐਡਿਟ ਕੀਤੀ ਅਤੇ ਛੇੜਛਾੜ ਵਾਲੀ ਵੀਡੀਓ ਅਪਲੋਡ ਕਰਨ ਅਤੇ ਫੈਲਾਉਣ ਦੇ ਦੋਸ਼ ਵਿੱਚ ਐੱਫ ਆਈ ਆਰ ਦਰਜ ਕੀਤੀ ਗਈ ਸੀ। ਗੁਪਤਾ ਨੇ ਕਿਹਾ ਕਿ ਵਿਧਾਨ ਸਭਾ ਨੇ ਉਹ ਸਾਰੇ ਦਸਤਾਵੇਜ਼ ਅਤੇ ਫੋਰੈਂਸਿਕ ਰਿਪੋਰਟ ਮੰਗੀ ਹੈ ਜਿਸ ਦੇ ਆਧਾਰ 'ਤੇ ਪੰਜਾਬ ਪੁਲੀਸ ਨੇ ਵੀਡੀਓ ਨੂੰ "ਡਾਕਟਰਡ" (ਛੇੜਛਾੜ ਵਾਲੀ) ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਰਾਜ ਦੀ ਪੁਲੀਸ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕੀਤੀ, ਜਦਕਿ ਭਾਜਪਾ ਵਿਧਾਇਕਾਂ ਨੇ ਕਥਿਤ ਤੌਰ 'ਤੇ ਸਿੱਖ ਗੁਰੂ ਦਾ ਅਪਮਾਨ ਕਰਨ ਲਈ ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM