Daily Suraj

ਪੰਜਾਬੀ

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ ਮਗਰੋਂ ਦੋ ਗੈਂਗਸਟਰ ਗ੍ਰਿਫ਼ਤਾਰ

13 Jan, 2026 04:57 PM

ਕਮਲਜੀਤ ਸਿੱਧੂ ਬਰਨਾਲਾ ,ਅੱਜ ਜਿੱਥੇ ਪੂਰਾ ਦੇਸ਼ ਲੋਹੜੀ ਦਾ ਤਿਉਹਾਰ ਮਨਾ ਰਿਹਾ ਹੈ, ਉੱਥੇ ਹੀ ਬਰਨਾਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਇੱਕ ਵੱਡੇ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਹੈ। ਬਰਨਾਲਾ-ਰਾਏਕੋਟ ਨੈਸ਼ਨਲ ਹਾਈਵੇਅ 'ਤੇ ਸਥਿਤ ਸੰਘੇੜਾ ਪੁਲ ਦੇ ਕੋਲ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲੇ ਵਿੱਚ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਬਰਨਾਲਾ ਪੁਲਿਸ ਅਤੇ ਸੀ.ਆਈ.ਏ. (CIA) ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਗੈਂਗਸਟਰ ਲੋਹੜੀ ਵਾਲੇ ਦਿਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਸੰਘੇੜਾ ਪੁਲ ਦੇ ਕੋਲ ਘੇਰਾਬੰਦੀ ਕੀਤੀ। ਪੁਲਿਸ ਨੂੰ ਦੇਖਦੇ ਹੀ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਦੀ ਇੱਕ ਗੋਲੀ ਪੁਲਿਸ ਦੀ ਗੱਡੀ ਨੂੰ ਵੀ ਲੱਗੀ। ਜਵਾਬ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਵਿੱਚ ਮੁੱਖ ਮੁਲਜ਼ਮ ਅਕਰਮ ਖਾਨ ਉਰਫ ਅਕੂ ਦੇ ਪੈਰ ਵਿੱਚ ਗੋਲੀ ਲੱਗੀ। ਪੁਲਿਸ ਨੇ ਉਸ ਨੂੰ ਅਤੇ ਉਸ ਦੇ ਸਾਥੀ ਦੀਪੂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।ਐੱਸ.ਐੱਸ.ਪੀ. ਮੁਹੰਮਦ ਸਰਫਰਾਜ਼ ਆਲਮ ਦਾ ਬਿਆਨ ਬਰਨਾਲਾ ਦੇ ਐੱਸ.ਐੱਸ.ਪੀ. ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ 11 ਜਨਵਰੀ ਨੂੰ ਬਰਨਾਲਾ ਦੀ ਸੰਧੂ ਪੱਤੀ ਵਿੱਚ ਇੱਕ ਘਰ 'ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਸ਼ਾਮਲ ਸਨ। ਉਸ ਘਟਨਾ ਵਿੱਚ ਤਿੰਨ ਲੋਕ ਜ਼ਖ਼ਮੀ ਹੋਏ ਸਨ ਅਤੇ ਪੁਲਿਸ ਇਨ੍ਹਾਂ ਦੀ ਭਾਲ ਵਿੱਚ ਜੁਟੀ ਹੋਈ ਸੀ। ਅਕਰਮ ਖਾਨ ਉਰਫ ਅਕੂ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ਵਰਗੇ ਕਈ ਮਾਮਲੇ ਦਰਜ ਹਨ। ਇਹ 2024 ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਆਪਣਾ ਗੈਂਗ ਚਮਕਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੀਪੂ 'ਤੇ ਵੀ ਨਸ਼ਾ ਤਸਕਰੀ ਦੇ ਮੁਕੱਦਮੇ ਦਰਜ ਹਨ। ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ 11 ਜਨਵਰੀ ਦੀ ਘਟਨਾ ਅਕਰਮ ਖਾਨ ਅਤੇ ਆਕਾਸ਼ਦੀਪ ਸਿੰਘ ਦੇ ਗੁੱਟਾਂ ਵਿਚਕਾਰ ਆਪਸੀ ਰੰਜਿਸ਼ ਦਾ ਨਤੀਜਾ ਸੀ। ਜ਼ਖ਼ਮੀ ਆਕਾਸ਼ਦੀਪ ਦਾ ਪਿਛੋਕੜ ਵੀ ਅਪਰਾਧਿਕ ਰਿਹਾ

Posted By: Daily Suraj Bureau

Latest News