ਮੇਰੀ ਰਸੋਈ ਯੋਜਨਾ ਤਹਿਤ ਮੁਫਤ ਰਾਸ਼ਨ ਦਾ ਐਲਾਨ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਗਰੇਵਾਲ

ਮੇਰੀ ਰਸੋਈ ਯੋਜਨਾ ਤਹਿਤ ਮੁਫਤ ਰਾਸ਼ਨ ਦਾ ਐਲਾਨ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਗਰੇਵਾਲ

( ਮੁਖ਼ਤਿਆਰ ਸਿੰਘ) ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸਣ ਸੁਰੱਖਿਆ ਨੂੰ ਮਜਬੂਤੀ ਦੇਣ ਦੇ ਉਦੇਸ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੇਰੀ ਰਸੋਈ’ ਯੋਜਨਾ ਦੀ ਸੁਰੂਆਤ ਦਾ ਐਲਾਨ ਕੀਤਾ ਹੈ ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਹੋਵੇਗੀ। ਇਹ ਗੱਲ ਪਿੰਡ ਡਡਹੇੜੀ ਦੇ ਸਰਪੰਚ ਅਮਨਿੰਦਰ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਪਰਿਸ਼ਦ ਦੀ ਮੈਂਬਰ ਅਮਨਦੀਪ ਕੌਰ ਗਰੇਵਾਲ ਨੇ ਪੰਜਾਬ ਸਰਕਾਰ ਵਲੋਂ ਮਹਿਲਾ ਦਿਵਸ ਮੌਕੇ ਔਰਤਾਂ ਨੂੰ 1 ਹਜਾਰ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਦੇਣ ਦੇ ਕੀਤੇ ਐਲਾਨ ਉਪਰ ਖੁਸੀ ਪ੍ਰਗਟ ਕਰਦਿਆ ਕਹੀ। ਉਨ੍ਹਾਂ ਕਿਹਾ ਕਿ ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ਤੇ ਹੋਣਗੀਆਂ ਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਲਈ ਖੁਰਾਕ ਤੇ ਪੋਸਣ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਯੋਜਨਾ ਤਹਿਤ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਕਿੱਟਾਂ ਰਾਸਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ ‘ਤੇ ਹੋਣਗੀਆਂ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪਹਿਲਾ ਕਿਸੇ ਵੀ ਸਰਕਾਰ ਨੇ ਅਜਿਹਾ ਲੋਕ ਹਿਤੂ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਔਰਤਾਂ ਦਾ 1 ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਹਦਾ ਪੂਰਾ ਕਰਕੇ ਸਾਰੇ ਵਾਹਦੇ ਪੂਰੇ ਕਰ ਦਿਤੇ ਹਨ ਅਤੇ ਵਿਰੋਧੀਆਂ ਪਾਸ ਲੋਕਾਂ ਵਿਚ ਜਾਣ ਲਈ ਕੋਈ ਮੁੱਦਾ ਨਹੀਂ ਰਿਹਾ।