ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
- ਪੰਜਾਬ
- 06 Jan,2025

ਬਠਿੰਡਾ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ “ਅੱਜ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਲਗਾਏ ਦਸਤਾਰ ਕੈਂਪ ਵਿੱਚ ਸ਼ਮੂਲੀਅਤ ਕੀਤੀ ਤੇ ਨੌਜਵਾਨਾਂ ਵਿੱਚ ਆਪਣੇ ਵਿਰਸੇ ਪ੍ਰਤੀ ਉਤਸ਼ਾਹ ਨੂੰ ਦੇਖ ਕੇ ਬਹੁਤ ਮਾਣ ਮਹਿਸੂਸ ਹੋਇਆ। ਸ਼੍ਰੋਮਣੀ ਅਕਾਲੀ ਦਲ ਪੰਥ ਪੰਜਾਬ ਦੀ ਵਿਰਾਸਤ ਅਤੇ ਵਿਲੱਖਣ ਹੋਂਦ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਯਤਨਸ਼ੀਲ ਰਿਹਾ ਹੈ ਤੇ ਰਹੇਗਾ”
Posted By:

Leave a Reply