Daily Suraj

ਪੰਜਾਬੀ

ਮਲੋਟ ਅਨਾਜ ਮੰਡੀ ‘ਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ ‘ਚ ਸਨਸਨੀ

05 Feb, 2026 02:54 PM

ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿੱਚੋਂ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਲਟਕਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 18 ਸਾਲ ਦੱਸੀ ਜਾ ਰਹੀ ਹੈ, ਜੋ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ 18 ਸਾਲ ਦਾ ਮੁੰਡਾ ਅੰਮ੍ਰਿਤਪਾਲ ਸਿੰਘ ਪਿਛਲੇ ਤਿੰਨ ਦਿਨਾਂ ਤੋਂ ਗਾਇਬ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅਮ੍ਰਿਤਪਾਲ ਪਿੰਡ ਦੇ ਹੀ ਇੱਕ ਮੁੰਡੇ ਨਾਲ ਗਿਆ ਸੀ ਜੋ ਕੇ ਨਸ਼ੇ ਦਾ ਆਦੀ ਹੈ ਪਰ ਸਾਨੂੰ ਸਾਡੇ ਪੁੱਤਰ ਦੀ ਤਿੰਨ ਦਿਨਾਂ ਤੋਂ ਕੋਈ ਉੱਘ-ਸੁੱਘ ਨਹੀਂ ਮਿਲ ਰਹੀ ਸੀ ਜਿਸ ਬਾਰੇ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅਨਾਜ ਮੰਡੀ ਵਿੱਚ ਸਾਨੂੰ ਅਮ੍ਰਿਤਪਾਲ ਦੀ ਭੇਦਭਰੇ ਹਲਾਤਾਂ ਵਿੱਚ ਲਾਸ਼ ਲਟਕੇ ਹੋਣ ਦੀ ਸੂਚਨਾ ਮਿਲੀ ਸੀ। ਪਰਿਵਾਰਿਕ ਮੈਬਰਾਂ ਵੱਲੋਂ ਨੌਜਵਾਨ ਦਾ ਕਤਲ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਦੂਜੇ ਪਾਸੇ ਸੂਚਨਾ ਮਿਲਣ ਤੇ ਥਾਣਾ ਕਬਰਵਾਲਾ ਦੀ ਪੁਲਿਸ ਦੇ ਥਾਣਾ ਮੁੱਖੀ ਨੇ ਦੱਸਿਆ ਕਿ ਸਾਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਦੀ ਅਨਾਜ ਮੰਡੀ ਵਿੱਚ ਲਾਸ ਲਟਕ ਰਹੀ ਹੈ। ਟੀਮ ਵੱਲੋਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Posted By: Daily Suraj Bureau

Latest News