ਜਾਣੋ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ’ਤੇ ਸਿੱਖ ਸੰਗਤ ਨੇ ਕੀ ਕਿਹਾ
- ਪੰਜਾਬ
- 19 Feb,2025

ਅੰਮ੍ਰਿਤਸਰ :ਅਸੀਂ ਜਾਣਦੇ ਹਾਂ ਕਿ ਬੀਤੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿਤਾ ਸੀ ਤੇ ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਇਸ ਮੁੱਦੇ ’ਤੇ ਗੱਲਬਾਤ ਕਰਨ ਰੋਜ਼ਾਨਾ ਸਪੋਕਸਮੈਨ ਦੀ ਟੀਮ ਸਿੱਖ ਸੰਗਤ ਨਾਲ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਚ ਪਹੁੰਚੀ।
ਇਸ ਦੌਰਾਨ ਇਕ ਸਿੱਖ ਸੰਗਤ ਨੇ ਕਿਹਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਫ਼ੈਸਲਾ ਲਿਆ ਗਿਆ ਉਸ ਨੂੰ ਦੁਨੀਆਂ ਨੇ ਸਲਾਹਿਆ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਜੋ ਆਪਣੇ ਅਹੁਦੇ ਤੋਂ ਅਸਤੀਫ਼ਾ ਦਿਤਾ ਹੈ ਉਹ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਧਾਮੀ ਨੂੰ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਸੀ ਉਨ੍ਹਾਂ ਨੂੰ ਸਟੈਂਡ ਲੈਣਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਅਸੀਂ ਹਰਜਿੰਦਰ ਸਿੰਘ ਧਾਮੀ ਨੂੰ ਹੁਣ ਵੀ ਕਹਿੰਦੇ ਹਾਂ ਕਿ ਉਹ ਆਪਣਾ ਅਹੁਦਾ ਸਾਂਭਣ ਤੇ ਇਕ ਪਾਸੇ ਦੇ ਹੋ ਕੇ ਚੱਲਣ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਜਥੇਦਾਰਾਂ ਨੂੰ ਪ੍ਰਕਾਸ਼ ਸਿੰਘ ਬਾਦਲ ਤੋਂ ਲੈ ਕੇ ਹੁਣ ਤਕ ਆਪਣੇ ਅਨੁਸਾਰ ਚਲਾਉਂਦੇ ਰਹੇ ਹਨ ਤੇ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੀ ਜੋ ਪ੍ਰਭੁਸਤਾ ਹੈ ਉਹ ਸਾਂਝੀ ਹੈ ਤੇ ਇਨ੍ਹਾਂ ਸਾਰਿਆਂ ਨੂੰ ਸਾਂਝੇ ਤੌਰ ’ਤੇ ਚਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਧੜੇਬਾਜ਼ੀ ਛੱਡ ਕੇ ਇਕ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਧੜੇਬਾਜ਼ੀ ਹੁੰਦੀ ਹੈ ਤਾਂ ਨੁਕਸਾਨ ਹੁੰਦਾ ਹੈ। ਰਾਣਾ ਇੰਦਰਜੀਤ ਸਿੰਘ ਚੇਅਰਮੈਨ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਨੇ ਕਿਹਾ ਕਿ ਜਦੋਂ ਅਸੀਂ ਸਵੇਰੇ ਉਠਦੇ ਹਾਂ ਤਾਂ ਸੋਚਦੇ ਹਾਂ ਕਿ ਕੁੱਝ ਚੰਗਾ ਹੋਵੇਗਾ ਪਰ ਸਿੱਖ ਧਰਮ ਵਿਚ ਸਭ ਕੁੱਝ ਗ਼ਲਤ ਹੋ ਰਿਹਾ ਹੈ।
Posted By:

Leave a Reply